ਕੈਨੇਡਾ ਗਏ ਪੰਜਾਬੀਆਂ ਲਈ ਆਈ ਵੱਡੀ ਮਾੜੀ ਖਬਰ , ਟਰੂਡੋ ਸਰਕਾਰ ਨੇ ਲਿਆ ਸਖਤ ਫੈਸਲਾ

ਆਈ ਤਾਜਾ ਵੱਡੀ ਖਬਰ

ਹਰ ਸਾਲ ਪੰਜਾਬੀ ਨੌਜਵਾਨ ਮੁੰਡੇ ਕੁੜੀਆਂ ਆਪਣਾ ਸੁਨਹਿਰੀ ਭਵਿੱਖ ਸੰਜਾਉਣ ਵਾਸਤੇ ਵਿਦੇਸ਼ੀ ਧਰਤੀ ਕੈਨੇਡਾ ਜਾਂਦੇ ਹਨ। ਜਿੱਥੇ ਜਾ ਕੇ ਉਹਨਾਂ ਵੱਲੋਂ ਦਿਨ ਰਾਤ ਮਿਹਨਤ ਮਜ਼ਦੂਰੀ ਕੀਤੀ ਜਾਂਦੀ ਹੈ ਤੇ ਆਪਣੇ ਭਵਿੱਖ ਨੂੰ ਵਧੀਆ ਬਣਾਇਆ ਜਾਂਦਾ ਹੈ। ਇਸੇ ਵਿਚਾਲੇ ਹੁਣ ਕੈਨੇਡਾ ਗਏ ਪੰਜਾਬੀਆਂ ਦੇ ਲਈ ਇੱਕ ਬੇਹਦ ਹੀ ਬੁਰੀ ਖਬਰ ਸਾਹਮਣੇ ਆਈ ਕਿ ਟਰੂਡੋ ਸਰਕਾਰ ਦੇ ਵੱਲੋਂ ਹੁਣ ਵੱਡਾ ਫੈਸਲਾ ਲੈ ਲਿਆ ਗਿਆ ਹੈ l ਜਿਸ ਕਾਰਨ ਹੁਣ ਕਨੇਡਾ ਗਏ ਪੰਜਾਬੀਆਂ ਨੂੰ ਵੱਡੀਆਂ ਮੁਸੀਬਤਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਦੱਸ ਦਈਏ ਕਿ ਕੈਨੇਡਾ ਵਿਚ ਪੱਕੇ ਹੋਣ ਦੇ ਇੱਛੁਕ ਵਿਦੇਸ਼ੀ ਲੋਕਾਂ ਨੂੰ ਇਕ ਹੋਰ ਝਟਕਾ ਲੱਗ ਚੁੱਕਾ ਹੈ । ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕਿਹਾ ਹੈ ਕਿ ਉਹ ਕੈਨੇਡਾ ਵਿੱਚ ਆਰਜ਼ੀ ਤੌਰ ਉਤੇ ਪਰਵਾਸੀ ਕਾਮਿਆਂ ਦੀ ਗਿਣਤੀ ਘੱਟ ਕਰਨਗੇ, ਜਿਸ ਨੇ ਕਨੇਡਾ ਗਏ ਪੰਜਾਬੀਆਂ ਦੇ ਸਾਹ ਸੁਕਾ ਦਿੱਤੇ ਹਨ। ਕੈਨੇਡਾ ਵਿੱਚ ਕੌਮਾਂਤਰੀ ਵਿਦਿਆਰਥੀਆਂ ਲਈ ਸਟੱਡੀ ਪਰਮਿਟ ਦੀ ਗਿਣਤੀ ਨੂੰ ਸੀਮਤ ਕਰਨ ਤੋਂ ਇੱਕ ਮਹੀਨੇ ਬਾਅਦ ਟਰੂਡੋ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ 2025 ਤੋਂ ਸ਼ੁਰੂ ਹੋਣ ਵਾਲੇ ਇਮੀਗ੍ਰੇਸ਼ਨ ਨੰਬਰਾਂ ਵਿਚ ਕਟੌਤੀ ਕਰੇਗੀ ਅਤੇ ਕੰਪਨੀਆਂ ਲਈ ਸਖ਼ਤ ਨਿਯਮਾਂ ਦਾ ਐਲਾਨ ਕਰੇਗੀ। ਉਹਨਾਂ ਵੱਲੋਂ ਇਸ ਸਬੰਧੀ ਇੱਕ ਟਵੀਟ ਕੀਤਾ ਗਿਆ ਹੈ ਜਿਸ ਟਵੀਟ ਨੇ ਚਾਰੇ ਪਾਸੇ ਚਰਚਾਵਾਂ ਛੇੜ ਦਿੱਤੀਆਂ ਹਨ l ਉਨ੍ਹਾਂ ਨੇ ਇੱਕ ਟਵੀਟ ਕਰਕੇ ਇਹ ਕਿਹਾ ਹੈ, “ਅਸੀਂ ਕੈਨੇਡਾ ਵਿੱਚ ਆਰਜ਼ੀ ਤੌਰ ʼਤੇ ਕੰਮ ਕਰਨ ਵਾਲਿਆਂ ਦੀ ਗਿਣਤੀ ਘੱਟ ਕਰਾਂਗੇ।” ਅਸੀਂ ਕੰਪਨੀਆਂ ਲਈ ਸਖ਼ਤ ਨਿਯਮ ਲੈ ਕੇ ਆ ਰਹੇ ਹਾਂ ਕਿ ਉਹ ਪਹਿਲਾਂ ਸਾਬਤ ਕਰਨ ਕਿ ਉਹ ਸਥਾਨਕ ਕਾਮਿਆਂ ਨੂੰ ਕਿਉਂ ਨਹੀਂ ਰੱਖ ਸਕਦੀਆਂ।” ਉਨ੍ਹਾਂ ਨੇ ਇੱਕ ਟਵੀਟ ਕਰ ਕੇ ਇਹ ਕਿਹਾ ਹੈ, “ਅਸੀਂ ਕੈਨੇਡਾ ਵਿੱਚ ਆਰਜ਼ੀ ਤੌਰ ʼਤੇ ਕੰਮ ਕਰਨ ਵਾਲਿਆਂ ਦੀ ਗਿਣਤੀ ਘੱਟ ਕਰਾਂਗੇ।” ਸੋ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਕੀਤੇ ਗਏ ਇਸ ਟਵੀਟ ਦਾ ਕੈਨੇਡਾ ਵਿੱਚ ਵਸੇ ਪੰਜਾਬੀਆਂ ਦੇ ਉੱਪਰ ਕਿਹੋ ਜਿਹਾ ਪ੍ਰਭਾਵ ਪੈਣ ਵਾਲਾ ਹੈ, ਇਹ ਤਾਂ ਆਉਣ ਵਾਲਾ ਸਮਾਂ ਹੀ ਦੱਸੇਗਾ l ਪਰ ਜਸਟਿਨ ਟਰੂਡੋ ਇਸ ਟਵੀਟ ਨੇ ਕੈਨੇਡਾ ਵਸੇ ਪੰਜਾਬੀਆਂ ਦੇ ਵਿੱਚ ਚਰਚਾ ਛੇੜ ਦਿੱਤੀ ਹੈ l