ਕੈਨੇਡਾ ਚ ਪੰਜਾਬੀ ਕੁੜੀ ਨੇ ਚਮਕਾਇਆ ਨਾਮ, ਮਿਲੇਗਾ ਇਹ ਅਵਾਰਡ- ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਦੇ ਬਹੁਤ ਸਾਰੇ ਲੋਕ ਜਿਥੇ ਵਿਦੇਸ਼ਾਂ ਦੀ ਧਰਤੀ ਤੇ ਜਾ ਕੇ ਵਸੇ ਹੋਏ ਹਨ ਉਥੇ ਹੀ ਕੈਨੇਡਾ ਵਿੱਚ ਜਾ ਕੇ ਵਸਣ ਵਾਲਿਆ ਵਿੱਚ ਬਹੁ-ਗਿਣਤੀ ਪੰਜਾਬੀਆਂ ਦੀ ਹੈ। ਜਿਥੇ ਪੰਜਾਬੀਆਂ ਵੱਲੋਂ ਵਿਦੇਸ਼ਾਂ ਦੀ ਧਰਤੀ ਤੇ ਜਾ ਕੇ ਵੱਖ-ਵੱਖ ਖੇਤਰਾਂ ਦੇ ਵਿਚ ਆਪਣਾ ਇਕ ਵੱਖਰਾ ਮੁਕਾਮ ਹਾਸਲ ਕੀਤਾ ਗਿਆ ਹੈ ਉਥੇ ਉਨ੍ਹਾਂ ਵੱਲੋਂ ਆਪਣੀ ਹਿੰਮਤ ਅਤੇ ਮਿਹਨਤ ਸਦਕਾ ਦੇਸ਼ ਦੇ ਵਿਕਾਸ ਅਤੇ ਆਰਥਿਕ ਸਥਿਤੀ ਨੂੰ ਮਜਬੂਤ ਕਰਨ ਵਿੱਚ ਅਹਿਮ ਯੋਗਦਾਨ ਪਾਇਆ ਜਾ ਰਿਹਾ ਹੈ। ਉਥੇ ਹੀ ਉਨ੍ਹਾਂ ਦੇਸ਼ਾਂ ਦੀਆਂ ਸਰਕਾਰਾਂ ਵੱਲੋਂ ਵੀ ਅਜਿਹੀਆਂ ਸਖਸੀਅਤਾਂ ਨੂੰ ਪੂਰਾ ਮਾਣ ਸਤਿਕਾਰ ਦਿੱਤਾ ਜਾ ਰਿਹਾ ਹੈ ਅਤੇ ਉਨ੍ਹਾਂ ਨੂੰ ਵੱਖ-ਵੱਖ ਵਿਭਾਗਾਂ ਦੇ ਵਿੱਚ ਉੱਚ ਅਹੁਦਿਆਂ ਤੇ ਬਿਰਾਜਮਾਨ ਕੀਤਾ ਜਾ ਰਿਹਾ ਹੈ। ਉੱਥੇ ਹੀ ਵੱਖ-ਵੱਖ ਖੇਤਰਾਂ ਦੇ ਵਿੱਚ ਵੱਖਰਾ ਨਾਮਣਾ ਖੱਟਣ ਵਾਲੀਆਂ ਅਜਿਹੀਆਂ ਸਖਸੀਅਤਾਂ ਨੂੰ ਸਮੇਂ ਸਮੇਂ ਤੇ ਸਨਮਾਨਤ ਵੀ ਕੀਤਾ ਜਾਂਦਾ ਹੈ।

ਹੁਣ ਕੈਨੇਡਾ ਵਿੱਚ ਪੰਜਾਬੀ ਕੁੜੀ ਵੱਲੋਂ ਪੰਜਾਬੀਆਂ ਦਾ ਨਾਮ ਚਮਕਾਇਆ ਗਿਆ ਹੈ ਜਿੱਥੇ ਐਵਾਰਡ ਮਿਲੇਗਾ, ਜਿਸ ਬਾਰੇ ਤਾਜ਼ਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਭਾਰਤੀ ਮੂਲ ਦੀ ਕੈਨੇਡਾ ਵਿਚ ਰਹਿਣ ਵਾਲੀ ਨੀਲਮ ਸਹੋਤਾ ਨੂੰ ਹੁਣ ਵੂਮੈਨ ਆਫ਼ ਦਿ ਯੀਅਰ ਅਵਾਰਡ ਨਾਲ ਸਨਮਾਨਤ ਕੀਤੇ ਜਾਣ ਦੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕੈਨੇਡਾ ਵਿੱਚ ਜਿੱਥੇ ਬੀ ਸੀ ਬਿਜ਼ਨੈੱਸ ਮੈਗਜ਼ੀਨ ਵੱਲੋਂ ਆਪਣੇ ਤੀਜੇ ਸਾਲਾਨਾ ਅਵਾਰਡ ਦੀ ਘੋਸ਼ਣਾ ਕੀਤੀ ਗਈ ਹੈ ਜਿਸ ਵਿਚ ਉਨ੍ਹਾਂ ਵੂਮੈਨ ਆਫ਼ ਦਾ ਯੀਅਰ ਐਵਾਰਡ ਵਿੱਚ ਸੂਬੇ ਭਰ ਵਿੱਚੋਂ ਅੱਠ ਔਰਤਾਂ ਦੀ ਚੋਣ ਕੀਤੀ ਗਈ ਹੈ।

ਜਿਨ੍ਹਾਂ ਵਿੱਚ ਪੰਜਾਬਣ ਨੀਲਮ ਸਹੋਤਾ ਦਾ ਨਾਮ ਵੀ ਸ਼ਾਮਲ ਹੈ। ਨੀਲਮ ਸਹੋਤਾ ਵੱਲੋਂ ਜਿੱਥੇ ਔਰਤਾਂ ਦੀ ਹਮਦਰਦੀ ਅਤੇ ਅਗਵਾਈ ਲਈ ਗ਼ੈਰ-ਲਾਭਕਾਰੀ ਲੀਡਰ ਵਿਚ ਇਕ ਜਿੱਤ ਪ੍ਰਾਪਤ ਕੀਤੀ ਹੈ। ਉਥੇ ਹੀ ਸਮਾਜ ਭਲਾਈ ਦਾ ਕੰਮ ਕਰਨ ਵਾਲੀਆਂ ਅਜਿਹੀਆਂ ਔਰਤਾਂ ਨੂੰ ਵੱਖ-ਵੱਖ ਖੇਤਰਾਂ ਵਿਚ ਕੀਤੇ ਜਾਂਦੇ ਸ਼ਲਾਘਾਯੋਗ ਕਦਮਾ ਅਤੇ ਨਿਭਾਈਆ ਜਾਣ ਵਾਲੀਆਂ ਸੇਵਾਵਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਇਹ ਐਵਾਰਡ ਦਿੱਤੇ ਜਾਂਦੇ ਹਨ। ਵੈਨਕੂਵਰ ਤੇ ਵਿੱਚ ਹੀ ਜੰਮੀ ਤੇ ਰਹਿਣ ਵਾਲੀ ਨੀਲਮ ਸਹੋਤਾ ਵੱਲੋਂ ਜਿੱਥੇ ਪਿਛਲੇ 6 ਸਾਲਾਂ ਤੋਂ ਸਰੀ ਲਾਇਬ੍ਰੇਰੀਜ਼ ਬੋਰਡ ਨਾਲ ਸੇਵਾਵਾਂ ਨਿਭਾਈਆਂ ਜਾ ਰਹੀਆਂ ਹਨ।

ਉੱਥੇ ਹੀ ਉਨ੍ਹਾਂ ਨੂੰ ਬੋਰਡ ਦੀ ਚੇਅਰਪਰਸਨ ਵੀ ਦੋ ਸਾਲ ਪਹਿਲਾਂ ਨਿਯੁਕਤ ਕੀਤਾ ਗਿਆ ਸੀ। ਉਨ੍ਹਾਂ ਵੱਲੋਂ ਵੱਖ-ਵੱਖ ਸਮਾਜਿਕ ਮੁੱਦਿਆਂ ਦੇ ਉਪਰ ਕੰਮ ਕੀਤਾ ਜਾ ਰਿਹਾ ਹੈ ਅਤੇ ਲੋਕਾਂ ਦੀ ਮਦਦ ਕੀਤੀ ਹੈ ਅਤੇ ਉਨ੍ਹਾਂ ਤੋਂ ਸਲਾਹ ਵੀ ਲਈ ਜਾਂਦੀ ਹੈ। ਉਨ੍ਹਾਂ ਵੱਲੋਂ ਆਪਣੇ ਕੈਰੀਅਰ ਦੀ ਸ਼ੁਰੂਆਤ ਕਰਾਉਨ ਏਜੰਸੀ ਬੀਸੀ ਦੇ ਨਾਲ ਕੀਤੀ ਗਈ ਸੀ।