ਕੈਨੇਡਾ ਚ ਭਾਰਤੀ ਮੂਲ ਦੇ ਨੌਜਵਾਨ ਦੀ ਹੋਈ ਮੌਤ, 2014 ਚ ਪਰਿਵਾਰ ਸਮੇਤ ਗਿਆ ਸੀ ਕੈਨੇਡਾ

ਆਈ ਤਾਜ਼ਾ ਵੱਡੀ ਖਬਰ 

ਬਹੁਤ ਸਾਰੇ ਪੰਜਾਬੀ ਪਰਿਵਾਰ ਜਿਥੇ ਵਿਦੇਸ਼ਾਂ ਦੀ ਧਰਤੀ ਤੇ ਜਾ ਕੇ ਵਸੇ ਹੋਏ ਹਨ ਅਤੇ ਉਨ੍ਹਾਂ ਵੱਲੋਂ ਬਹੁਤ ਮਿਹਨਤ ਮੁਸ਼ੱਕਤ ਕਰਕੇ ਆਪਣਾ ਇਕ ਵੱਖਰਾ ਮੁਕਾਮ ਹਾਸਲ ਕੀਤਾ ਗਿਆ ਹੈ। ਬਹੁਤ ਸਾਰੇ ਪੰਜਾਬੀ ਜਿੱਥੇ ਕੈਨੇਡਾ ਦੇ ਵਿੱਚ ਵੀ ਵਸ ਰਹੇ ਹਨ। ਜਿਨ੍ਹਾਂ ਵੱਲੋਂ ਕੈਨੇਡਾ ਦੀ ਆਰਥਿਕ ਸਥਿਤੀ ਵਿਚ ਵੀ ਭਰਪੂਰ ਯੋਗਦਾਨ ਪਾਇਆ ਜਾਂਦਾ ਹੈ ਅਤੇ ਉਨ੍ਹਾਂ ਵੱਲੋਂ ਕੀਤੇ ਜਾਂਦੇ ਕੰਮਾ ਦੀ ਵੀ ਸ਼ਲਾਘਾ ਕੀਤੀ ਜਾਂਦੀ ਹੈ ਜਿਸ ਨਾਲ ਪੰਜਾਬੀਆਂ ਦਾ ਸਿਰ ਫਖਰ ਨਾਲ ਉੱਚਾ ਹੋ ਜਾਂਦਾ ਹੈ। ਉਥੇ ਹੀ ਪੰਜਾਬੀਆਂ ਨਾਲ ਵਾਪਰਨ ਵਾਲੇ ਦੁਖਦਾਈ ਹਾਦਸੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੇ ਹਨ ਜਿੱਥੇ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਦੁਖਦਾਈ ਖਬਰਾਂ ਸੋਗ ਦੀ ਲਹਿਰ ਫ਼ੈਲ ਦਿੰਦੀਆ ਹਨ। ਹੁਣ ਕੈਨੇਡਾ ਵਿਚ ਭਾਰਤੀ ਮੂਲ ਦੇ ਨੌਜਵਾਨ ਦੀ ਮੌਤ ਹੋਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਦੁਖਦਾਈ ਸਮਾਚਾਰ ਕੈਨੇਡਾ ਤੋਂ ਸਾਹਮਣੇ ਆਇਆ ਹੈ। ਜਿੱਥੇ ਅਲਬਰਟਾ ਸੂਬੇ ਦੇ ਐਡਮਿੰਟਨ ਸ਼ਹਿਰ ਵਿਚ ਰਹਿਣ ਵਾਲੇ ਇਕ 42 ਸਾਲਾਂ ਵਿਅਕਤੀ ਦੀ ਪਾਣੀ ਦੇ ਵਿਚ ਡੁੱਬਣ ਕਾਰਨ ਮੌਤ ਹੋ ਗਈ ਹੈ। ਬੀਤੇ ਕੁਝ ਸਾਲਾਂ ਦੇ ਦੌਰਾਨ ਜਿੱਥੇ ਬਹੁਤ ਸਾਰੇ ਪੰਜਾਬੀਆਂ ਦੀ ਮੌਤ ਪਾਣੀ ਵਿੱਚ ਡੁੱਬਣ ਕਾਰਨ ਜਾਂ ਵਾਪਰਨ ਵਾਲੇ ਸੜਕ ਹਾਦਸਿਆਂ ਵਿੱਚ ਹੋ ਰਹੀ ਹੈ। ਉਥੇ ਹੀ ਇਨ੍ਹਾਂ ਵਿੱਚ ਬਹੁਤ ਸਾਰੇ ਅੰਤਰਰਾਸ਼ਟਰੀ ਵਿਦਿਆਰਥੀ ਵੀ ਸ਼ਾਮਲ ਹੁੰਦੇ ਹਨ।

ਦੱਸ ਦਈਏ ਕਿ 42 ਸਾਲਾ ਸਚਿਨ ਜਿੱਥੇ 2014 ਦੇ ਵਿੱਚ ਆਪਣੇ ਪਰਿਵਾਰ ਸਮੇਤ ਭਾਰਤ ਤੋਂ ਕੈਨੇਡਾ ਗਿਆ ਸੀ। ਉਥੇ ਹੀ ਇਸ ਸਮੇਂ ਉਹ ਕੈਨੇਡਾ ਦੇ ਵਿਚ ਵੈਲਡਰ ਦਾ ਕੰਮ ਕਰਦਾ ਸੀ। ਜੋ ਇੱਕ ਵਧੀਆ ਤੈਰਾਕ ਅਤੇ ਮਿਲਣਸਾਰ ਇਨਸਾਨ ਸੀ ਉਥੇ ਹੀ ਉਹ ਆਇਲੈਂਡ ਲੇਕ ਵਿਚ ਪੈਡਲ ਬੋਟਿੰਗ ਕਰਦੇ ਸਮੇਂ ਇਸ ਹਾਦਸੇ ਦਾ ਸ਼ਿਕਾਰ ਹੋ ਗਿਆ ਹੈ।

ਜਿੱਥੇ ਪੈਡਲ ਬੋਟਿੰਗ ਕਰਦੇ ਸਮੇਂ ਡੁੱਬਣ ਨਾਲ ਉਸ ਦੀ ਮੌਤ ਹੋਈ ਹੈ। ਮ੍ਰਿਤਕ ਆਪਣੇ ਪਰਿਵਾਰ ਵਿਚ ਪਿੱਛੇ ਆਪਣੀ ਪਤਨੀ ਅਤੇ ਬੇਟੀ ਨੂੰ ਛੱਡ ਗਿਆ ਹੈ। 42 ਸਾਲਾ ਸਚਿਨ ਦੀ ਜਿੱਥੇ ਪਾਣੀ ਵਿੱਚ ਡੁੱਬਣ ਕਾਰਨ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ, ਉਥੇ ਹੀ ਵੱਖ ਵੱਖ ਖੇਤਰਾਂ ਦੇ ਪੰਜਾਬੀਆਂ ਵੱਲੋਂ ਉਸ ਦੀ ਮੌਤ ਤੇ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਗਿਆ ਹੈ।