ਕੈਨੇਡਾ ਚ ਰਹਿੰਦੇ ਪੰਜਾਬੀਆਂ ਲਈ ਆਈ ਵੱਡੀ ਖੁਸ਼ਖਬਰੀ, ਮਾਪਿਆਂ ਨੂੰ ਪੱਕੇ ਕਰਨ ਦਾ ਹੋਇਆ ਐਲਾਨ

ਆਈ ਤਾਜ਼ਾ ਵੱਡੀ ਖਬਰ

ਬਹੁਤ ਸਾਰੇ ਪਰਿਵਾਰ ਵਿਦੇਸ਼ਾਂ ਦੀ ਧਰਤੀ ਤੇ ਜਾ ਕੇ ਵਸੇ ਹੋਏ ਹਨ। ਉਥੇ ਹੀ ਵਿਦੇਸ਼ਾਂ ਵਿੱਚ ਜਾ ਕੇ ਇਨ੍ਹਾਂ ਭਾਰਤੀਆਂ ਵੱਲੋਂ ਭਾਰੀ ਮਿਹਨਤ ਕੀਤੀ ਗਈ ਹੈ ਅਤੇ ਵੱਖ-ਵੱਖ ਖੇਤਰਾਂ ਵਿੱਚ ਆਪਣਾ ਇੱਕ ਵੱਖਰਾ ਨਾਂ ਖੱਟਿਆ ਗਿਆ ਹੈ। ਗੱਲ ਕੀਤੀ ਜਾਵੇ ਕੈਨੇਡਾ ਦੀ ਤਾ ਉਹ ਸ਼ਾਂਤੀ ਵਾਲਾ ਦੇਸ਼ ਹੈ। ਜਿੱਥੇ ਸਰਲ ਕਾਨੂੰਨ ਕਾਰਨ ਲੋਕਾਂ ਨੂੰ ਬਹੁਤ ਸਾਰੀਆਂ ਰਾਹਤਾਂ ਦਿੱਤੀਆਂ ਗਈਆਂ ਹਨ। ਕੈਨੇਡਾ ਸਰਕਾਰ ਵੱਲੋਂ ਜਿਥੇ ਆਪਣੇ ਦੇਸ਼ ਵਿਚ ਆ ਕੇ ਵਸਣ ਵਾਲੇ ਨਾਗਰਿਕਾਂ ਨੂੰ ਕਈ ਤਰਾਂ ਦੀਆਂ ਸੇਵਾਵਾਂ ਦਿੱਤੀਆਂ ਜਾਂਦੀਆਂ ਹਨ।

ਉੱਥੇ ਕਨੇਡਾ ਦੇ ਕਾਨੂੰਨ ਦੇ ਤਹਿਤ ਉਨ੍ਹਾਂ ਦੇ ਮਾਪਿਆਂ ਵਾਸਤੇ ਵੀ ਕੈਨੇਡਾ ਸਰਕਾਰ ਵੱਲੋਂ ਬਹੁਤ ਸਾਰੀਆਂ ਸੇਵਾਵਾਂ ਜਾਰੀ ਕੀਤੀਆਂ ਗਈਆਂ ਹਨ। ਜਿਨ੍ਹਾਂ ਦਾ ਸਮੇਂ ਸਮੇਂ ਤੇ ਐਲਾਨ ਵੀ ਕੀਤਾ ਜਾਂਦਾ ਹੈ। ਕਰੋਨਾ ਕਾਲ ਦੇ ਦੌਰਾਨ ਬਹੁਤ ਸਾਰੇ ਮਾਪਿਆਂ ਨੂੰ ਆਪਣੇ ਬੱਚਿਆਂ ਨੂੰ ਮਿਲਣ ਵਾਸਤੇ ਕਾਫੀ ਲੰਮਾ ਇੰਤਜ਼ਾਰ ਵੀ ਕਰਨਾ ਪਿਆ ਹੈ। ਹੁਣ ਕੈਨੇਡਾ ਰਹਿੰਦੇ ਪੰਜਾਬੀਆਂ ਵਾਸਤੇ ਇਹ ਵੱਡੀ ਖੁਸ਼ਖਬਰੀ ਹੈ ਜਿਥੇ ਮਾਪਿਆਂ ਨੂੰ ਪੱਕੇ ਕਰਨ ਦਾ ਐਲਾਨ ਹੋਇਆ ਹੈ। ਜਿਸ ਬਾਰੇ ਤਾਜ਼ਾ ਖਬਰ ਸਾਹਮਣੇ ਆਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਕੈਨੇਡਾ ਵਾਲੇ ਬਹੁਤ ਸਾਰੇ ਪ੍ਰਵਾਸੀਆਂ ਦੇ ਮਾਪਿਆਂ ਨੂੰ ਪੱਕਾ ਕੀਤੇ ਜਾਣ ਵਾਸਤੇ ਕੈਨੇਡਾ ਸਰਕਾਰ ਵੱਲੋਂ ਇੱਕ ਅਹਿਮ ਐਲਾਨ ਕਰ ਦਿੱਤਾ ਗਿਆ ਹੈ। ਜਿਸ ਸਦਕਾ ਹੁਣ 15 ਹਜ਼ਾਰ ਤੱਕ ਅਰਜ਼ੀਆਂ ਸਵੀਕਾਰ ਕੀਤੀਆਂ ਜਾਣਗੀਆਂ। ਜਿਸ ਵਿੱਚ ਇਸ ਪ੍ਰੋਗਰਾਮ ਦੇ ਤਹਿਤ ਸਪਾਂਸਰਸ਼ਿਪ ਲਈ ਇਮੀਗਰੇਸ਼ਨ ਕੈਨੇਡਾ ਵੱਲੋਂ ਮਾਤਾ-ਪਿਤਾ, ਦਾਦਾ-ਦਾਦੀ ਪ੍ਰੋਗਰਾਮ ਦੇ ਤਹਿਤ ਇਸ ਸਾਲ ਸਪੌਂਸਰ ਕੀਤਾ ਜਾ ਸਕੇਗਾ। ਜਿੱਥੇ ਆਉਣ ਵਾਲੀਆਂ ਅਰਜ਼ੀਆਂ ਦੇ ਵਿੱਚੋਂ 15 ਹਜ਼ਾਰ ਅਰਜ਼ੀਆਂ ਦੀ ਚੋਣ ਕੀਤੀ ਜਾਵੇਗੀ।

ਜਿਥੇ ਪਹਿਲਾਂ ਕਰੋਨਾ ਦੇ ਦੌਰਾਨ 2020-21 ਦੇ ਵਿੱਚ ਬਹੁਤ ਸਾਰੇ ਲੋਕ ਅਰਜੀ ਦਾਖਲ ਨਹੀਂ ਕਰ ਸਕੇ ਸਨ। ਉੱਥੇ ਹੀ ਹੁਣ ਉਨ੍ਹਾਂ ਪਰਿਵਾਰਾਂ ਨੂੰ ਇਹ ਮੌਕਾ ਦਿੱਤਾ ਜਾ ਰਿਹਾ ਹੈ। ਤਾਂ ਉਨ੍ਹਾਂ ਵੱਲੋਂ 2020-21 ਦੇ ਵਿੱਚ ਅਰਜ਼ੀ ਦੇਣ ਦਾ ਸੱਦਾ ਨਹੀਂ ਦਿੱਤਾ ਗਿਆ ਸੀ ਉਹ ਸਾਰੇ ਲੋਕ ਆਪਣੇ ਪਰਿਵਾਰਕ ਮੈਂਬਰਾਂ ਨੂੰ ਇਸ ਮੁਹਿੰਮ ਵਿੱਚ ਦਿਲਚਸਪੀ ਲੈ ਕੇ ਸੱਦਾ ਭੇਜ ਸਕਦੇ ਹਨ। ਤੇ ਸਰਕਾਰ ਵੱਲੋਂ ਜਾਰੀ ਕੀਤੇ ਗਏ ਆਦੇਸ਼ਾਂ ਦੇ ਅਨੁਸਾਰ ਇਹ ਪਹਿਲਾਂ ਵਾਲਾ ਰੁਝਾਨ ਹੁਣ ਫਿਰ ਤੋਂ ਇਸੇ ਤਰ੍ਹਾਂ ਜਾਰੀ ਰਹੇਗਾ।