ਕੈਨੇਡਾ ਚ 2 ਭੈਣਾਂ ਦੇ ਇਕਲੋਤੇ ਭਰਾ ਦੀ ਹੋਈ ਅਚਾਨਕ ਮੌਤ, ਇਲਾਕੇ ਚ ਛਾਇਆ ਮਾਤਮ

ਆਈ ਤਾਜਾ ਵੱਡੀ ਖਬਰ 

ਪੰਜਾਬ ਵਿਚ ਵਧ ਰਹੀ ਬੇਰੁਜ਼ਗਾਰੀ ਦੇ ਚਲਦਿਆਂ ਹੋਇਆਂ ਜਿੱਥੇ ਬਹੁਤ ਸਾਰੇ ਮਾਪਿਆਂ ਵੱਲੋਂ ਆਪਣੇ ਬੱਚਿਆਂ ਦੇ ਭਵਿੱਖ ਵਾਸਤੇ ਉਨ੍ਹਾਂ ਨੂੰ ਵਿਦੇਸ਼ ਭੇਜਿਆ ਜਾਂਦਾ ਹੈ। ਜਿਸ ਵਾਸਤੇ ਮਾਪਿਆਂ ਵੱਲੋਂ ਆਪਣੀ ਜ਼ਿੰਦਗੀ ਦੀ ਸਾਰੀ ਜਮ੍ਹਾਂ ਪੂੰਜੀ ਨੂੰ ਲਗਾ ਦਿੱਤਾ ਜਾਂਦਾ ਹੈ। ਵਿਦੇਸ਼ਾਂ ਦੇ ਵਿਚ ਆਪਣੇ ਬੱਚਿਆਂ ਨੂੰ ਭੇਜ ਕੇ ਮਾਪਿਆਂ ਵੱਲੋਂ ਜਿੱਥੇ ਉਨ੍ਹਾਂ ਦੀ ਤੰਦਰੁਸਤੀ ਵਾਸਤੇ ਦਿਨ-ਰਾਤ ਦੁਆਵਾਂ ਕੀਤੀਆਂ ਜਾਂਦੀਆਂ ਹਨ ਤੇ ਉਨ੍ਹਾਂ ਦੇ ਘਰ ਪਰਤਣ ਦੀ ਉਮੀਦ ਨਾਲ ਇੰਤਜ਼ਾਰ ਕੀਤਾ ਜਾਂਦਾ ਹੈ।। ਉਥੇ ਹੀ ਵਿਦੇਸ਼ਾਂ ਵਿੱਚ ਗਏ ਹੋਏ ਬੱਚਿਆਂ ਨਾਲ ਅਚਾਨਕ ਵਾਪਰਨ ਵਾਲੇ ਹਾਦਸੇ ਮਾਪਿਆਂ ਉਪਰ ਦੁੱਖਾਂ ਦਾ ਪਹਾੜ ਸੁੱਟ ਦਿੰਦੇ ਹਨ।

ਵਿਦੇਸ਼ਾਂ ਦੀ ਧਰਤੀ ਤੋਂ ਇੱਕ ਤੋਂ ਬਾਅਦ ਇੱਕ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਦੁਖਦਾਈ ਘਟਨਾਵਾਂ ਦੇ ਚਲਦਿਆਂ ਹੋਇਆਂ ਮਾਪੇ ਆਪਣੇ ਬੱਚਿਆਂ ਦੀ ਸੁਰੱਖਿਆ ਨੂੰ ਲੈ ਕੇ ਡਰ ਪੈਦਾ ਹੋ ਗਿਆ ਹੈ। ਹੁਣ ਕੈਨੇਡਾ ਵਿੱਚ ਦੋ ਭੈਣਾ ਦੇ ਇਕਲੋਤੇ ਭਰਾ ਦੀ ਅਚਾਨਕ ਮੌਤ ਹੋਣ ਕਾਰਨ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਦੁਖਦਾਈ ਘਟਨਾ ਕੈਨੇਡਾ ਤੋਂ ਸਾਹਮਣੇ ਆਈ ਹੈ ਜਿੱਥੇ ਪੰਜਾਬ ਦੇ ਜ਼ਿਲ੍ਹਾ ਹੁਸ਼ਿਆਰਪੁਰ ਦੇ ਅਧੀਨ ਆਉਣ ਵਾਲੇ ਚੰਦੇਲੀ ਪਿੰਡ ਦਾ ਰਹਿਣ ਵਾਲਾ 28 ਸਾਲਾ ਨੌਜਵਾਨ ਮੋਹਿਤ ਪੰਜ ਸਾਲ ਪਹਿਲਾਂ ਉੱਚ ਵਿਦਿਆ ਹਾਸਲ ਕਰਨ ਵਾਸਤੇ ਸਟੱਡੀ ਵੀਜ਼ੇ ਤੇ ਕੈਨੇਡਾ ਗਿਆ ਸੀ।

ਦੋ ਭੈਣਾਂ ਦੇ ਇਕਲੌਤੇ ਭਰਾ ਦੀ ਮੌਤ ਦੀ ਜਾਣਕਾਰੀ ਮਿਲਦੇ ਹੀ ਪਿੰਡ ਅਤੇ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਜਿਸ ਦੀ ਜਾਣਕਾਰੀ ਦਿੰਦੇ ਹੋਏ ਪਰਿਵਾਰਕ ਮੈਂਬਰਾਂ ਵੱਲੋਂ ਦੱਸਿਆ ਗਿਆ ਹੈ ਕਿ ਮੋਹਿਤ ਦੀ ਮੌਤ ਸ਼ੱਕੀ ਹਲਾਤਾਂ ਵਿੱਚ ਹੋਈ ਹੈ ਜਿਸ ਦੀ ਜਾਂਚ ਦੀ ਮੰਗ ਪਰਿਵਾਰ ਵੱਲੋਂ ਕੀਤੀ ਜਾ ਰਹੀ ਹੈ। ਮ੍ਰਿਤਕ ਨੌਜਵਾਨ ਤੇ ਚਾਚੇ ਦਾ ਬੇਟਾ ਜਿੱਥੇ ਉਸ ਕੋਲ ਗਿਆ ਸੀ ਅਤੇ ਮੋਹਿਤ ਸ਼ਰਮਾ ਕਲੱਬ ਜਾਣ ਦੀ ਗੱਲ ਆਖ ਕੇ 31 ਦਸੰਬਰ ਤੇ 1 ਜਨਵਰੀ ਦੇ ਵਿਚਕਾਰ ਘਰ ਤੋਂ ਗਿਆ ਸੀ ਪਰ ਵਾਪਸ ਨਹੀਂ ਪਰਤਿਆ। ਉੱਥੇ ਹੀ ਉਸ ਦੀ ਲਾਸ਼ ਦੇ ਕੋਲੋਂ ਪਰਸ ਅਤੇ ਗਹਿਣੇ ਗਾਇਬ ਪਾਏ ਗਏ ਹਨ।

ਮ੍ਰਿਤਕ ਨੌਜਵਾਨ ਦਾ ਪਿਤਾ ਜਿੱਥੇ ਜੰਮੂ ਕਸ਼ਮੀਰ ਵਿੱਚ ਸੀ ਆਰ ਪੀ ਐਫ ਵਿੱਚ ਸੇਵਾ ਨਿਭਾ ਰਿਹਾ ਹੈ। ਉਥੇ ਹੀ ਮ੍ਰਿਤਕ ਦੀਆਂ ਦੋ ਭੈਣਾਂ ਵਿੱਚੋਂ ਇੱਕ ਕੈਨੇਡਾ ਅਤੇ ਇੱਕ ਇੰਗਲੈਂਡ ਵਿੱਚ ਹੈ। ਮੋਹਿਤ ਆਪਣੀ ਪੜ੍ਹਾਈ ਪੂਰੀ ਕਰਨ ਤੋਂ ਬਾਅਦ ਕੈਨੇਡਾ ਦੀ ਇਕ ਕੰਪਨੀ ਵਿਚ ਮੈਨੇਜਰ ਦੇ ਤੌਰ ਤੇ ਕੰਮ ਕਰ ਰਿਹਾ ਸੀ।