ਕੈਨੇਡਾ ਚ 3 ਪੰਜਾਬੀਆਂ ਦੀ ਹੋਈ ਇਸ ਤਰਾਂ ਦਰਦਨਾਕ ਮੌਤ , 2 ਸੀ ਸਕੇ ਭੈਣ ਭਰਾ

ਆਈ ਤਾਜਾ ਵੱਡੀ ਖਬਰ

ਬੀਤੇ ਕੁਝ ਸਮੇਂ ਤੋਂ ਵਿਦੇਸ਼ਾਂ ਦੇ ਨਾਲ ਜੁੜੀਆਂ ਹੋਈਆਂ ਬੇਹਦ ਹੀ ਬੁਰੀਆਂ ਖਬਰਾਂ ਸਾਹਮਣੇ ਆਉਂਦੀਆਂ ਪਈਆਂ ਹਨ, ਜਿੱਥੇ ਰੋਜ਼ੀ ਰੋਟੀ ਤੇ ਚੰਗੇ ਭਵਿੱਖ ਦੀ ਤਲਾਸ਼ ਵਿੱਚ ਵਿਦੇਸ਼ੀ ਧਰਤੀ ਦੇ ਗਏ ਨੌਜਵਾਨ ਪੰਜਾਬੀ ਮੁੰਡੇ ਕੁੜੀਆਂ ਦੀਆਂ ਮੌਤਾਂ ਹੁੰਦੀਆਂ ਪਈਆਂ ਹਨ। ਜਿਹੜਾ ਇੱਕ ਬੇਹਦ ਹੀ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ l ਤਾਜ਼ਾ ਮਾਮਲਾ ਸਾਂਝਾ ਕਰਾਂਗੇ, ਪੰਜਾਬੀਆਂ ਦੇ ਗੜ ਕਨੇਡਾ ਤੇ ਨਾਲ ਸੰਬੰਧਿਤ ਹੈ l ਜਿੱਥੇ ਤਿੰਨ ਪੰਜਾਬੀਆਂ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ। ਜਿਨਾਂ ‘ਚ ਦੋ ਸਕੇ ਭੈਣ ਭਰਾ ਵੀ ਸ਼ਾਮਿਲ ਹਨ। ਮਿਲੀ ਜਾਣਕਾਰੀ ਮੁਤਾਬਕ ਪਤਾ ਚੱਲਿਆ ਹੈ ਕਿ ਕੈਨੇਡਾ ਦੇ ਨਿਊ ਬਰੰਸਵਿਕ ਦੇ ਸ਼ਹਿਰ ਮੌਂਕਟਨ ਦੇ ਰਹਿਣ ਵਾਲੇ ਪੰਜਾਬੀਆਂ ਦੀ ਇੱਕ ਗੱਡੀ ਹਾਦਸੇ ਦਾ ਸ਼ਿਕਾਰ ਹੋ ਗਈ ਤੇ ਇਹ ਗੱਡੀ ਸ਼ਹਿਰ ਮਿਲ ਕੋਵ ਨੇੜੇ ਹਾਦਸਾਗ੍ਰਸਤ ਹੋ ਗਈ।

ਜਿਸ ਹਾਦਸੇ ਵਿੱਚ ਤਿੰਨ ਜਣਿਆਂ ਦੀ ਮੌਤ ਹੋ ਜਾਣ ਦੀ ਖ਼ਬਰ ਮਿਲੀ ਹੈ। ਮ੍ਰਿਤਕਾ ‘ਚ ਇੱਕ ਮੁੰਡਾ ਤੇ 2 ਕੁੜੀ ਸ਼ਾਮਿਲ ਹਨ, ਇਹਨਾਂ ਵਿੱਚੋਂ ਡਰਾਈਵਰ ਜਖਮੀ ਦੱਸਿਆ ਜਾ ਰਿਹਾ ਹੈ ਜਿਸ ਨੂੰ ਇਲਾਜ ਦੇ ਲਈ ਹਸਪਤਾਲ ਦੇ ਵਿੱਚ ਭਰਤੀ ਕਰਵਾ ਦਿੱਤਾ ਗਿਆ ਹੈ । ਮਿਲੀ ਜਾਣਕਾਰੀ ਮੁਤਾਬਿਕ ਪਤਾ ਲੱਗਾ ਕਿ ਸਮਾਣਾ ਦੇ ਮਾਸਟਰ ਭਰਪੂਰ ਸਿੰਘ ਅਤੇ ਉਨਾਂ ਦੀ ਪਤਨੀ ਸੁਚੇਤ ਕੌਰ ਨੇ ਆਪਣੀ ਬੱਚੀ ਰਸਮ ਦੀਪ ਕੌਰ ਨੂੰ ਪੜ੍ਹਾਈ ਲਈ ਕੈਨੇਡਾ ਭੇਜਿਆ ਸੀ, ਰਸਮ ਦੀਪ ਨੇ ਕੈਨੇਡਾ ਵਿੱਚ ਆਪਣੀ ਪੜ੍ਹਾਈ ਪੂਰੀ ਕਰ ਲਈ ਸੀ। ਪਰਸੋਂ ਸ਼ਾਮ ਨੂੰ ਊਬਰ ਕਾਰ ਰਾਹੀਂ ਰਸਨਦੀਪ ਕੌਰ ਆਪਣੇ ਦੋ ਸਾਥੀ ਜੋ ਭੈਣ ਭਰਾ ਹੈ ਫਤਿਹਗੜ੍ਹ ਸਾਹਿਬ ਜ਼ਿਲ੍ਹੇ ਦੇ ਨਿਵਾਸੀ ਹਨ, ਉਹ ਆਪਣੀ ਪੀਆਰ ਅਪਲਾਈ ਕਰਕੇ ਵਾਪਸ ਪਰਤ ਰਹੇ ਸੀ ਕਿ ਉਹਨਾਂ ਦੀ ਕਾਰ ਦਾ ਟਾਇਰ ਨਿਕਲ ਗਿਆ ਅਤੇ ਗੱਡੀ ਕੰਟਰੋਲ ਤੇ ਬਾਹਰ ਹੋ ਗਈ। ਜਿਸ ਕਾਰਨ ਇਹ ਦਰਦਨਾਕ ਹਾਦਸਾ ਵਾਪਰ ਗਿਆ ਤੇ ਪਰਿਵਾਰ ਵਿੱਚ ਮਾਤਮ ਦਾ ਮਾਹੌਲ ਬਣ ਗਿਆ l ਇਸ ਹਾਦਸੇ ਵਿੱਚ ਤਿੰਨੇਂ ਬੱਚਿਆਂ ਦੀ ਮੌਤ ਹੋ ਗਈ। ਹਾਦਸਾਗ੍ਰਸਤ ਗੱਡੀ ਦਾ ਡ੍ਰਾਈਵਰ ਵੀ ਜ਼ਖਮੀ ਦੱਸਿਆ ਜਾ ਰਿਹਾ ਹੈ। ਉਧਰ ਮ੍ਰਿਤਕ ਨੌਜਵਾਨਾਂ ਦੇ ਮਾਪਿਆਂ ਵੱਲੋਂ ਕੇਂਦਰ ਸਰਕਾਰ ਅਤੇ ਭਾਰਤ ਸਰਕਾਰ ਦੇ ਕੋਲੋਂ ਅਪੀਲ ਕੀਤੀ ਜਾ ਰਹੀ ਹੈ ਕਿ ਉਹਨਾਂ ਦੇ ਬੱਚਿਆਂ ਦੀਆਂ ਮ੍ਰਿਤਕ ਲਾਸ਼ਾਂ ਨੂੰ ਪੰਜਾਬ ਲਿਆਂਦਾ ਜਾਵੇ ਤਾਂ, ਜੋ ਉਹ ਆਪਣੇ ਹਥੀ ਆਖਰੀ ਵਾਰ ਆਪਣੇ ਬੱਚਿਆਂ ਦਾ ਅੰਤਿਮ ਸੰਸਕਾਰ ਕਰ ਸਕਣ l