ਆਈ ਤਾਜ਼ਾ ਵੱਡੀ ਖਬਰ
ਪੰਜਾਬ ਦੇ ਨੌਜਵਾਨਾਂ ਦਾ ਰੁਝਾਨ ਲਗਾਤਾਰ ਵਿਦੇਸ਼ਾਂ ਵੱਲ ਵਧ ਰਿਹਾ ਹੈ । ਜ਼ਿਆਦਾਤਰ ਨੌਜਵਾਨਾਂ ਦਾ ਸੁਪਨਾ ਹੈ ਕਿ ਉਹ ਵਿਦੇਸ਼ੀ ਧਰਤੀ ਤੇ ਜਾ ਕੇ ਆਪਣਾ ਅਤੇ ਆਪਣੇ ਪਰਿਵਾਰ ਦਾ ਭਵਿੱਖ ਸਵਾਰ ਸਕੇ , ਜਿਸ ਦੇ ਚਲਦੇ ਹੁਣ ਬਹੁਤ ਸਾਰੇ ਨੌਜਵਾਨ ਅਜਿਹੇ ਵੀ ਹਨ ਜੋ ਵਿਦੇਸ਼ੀ ਧਰਤੀ ਤੇ ਜਾਣ ਦੇ ਲਈ ਗਲਤ ਰਾਸਤੇ ਅਪਨਾਉਂਦੇ ਹਨ । ਜਦੋਂ ਇਹ ਗ਼ਲਤ ਰਾਸਤੇ ਨੌਜਵਾਨਾਂ ਉੱਪਰ ਭਾਰੀ ਪੈਂਦੇ ਹਨ ਤੇ ਉਨ੍ਹਾਂ ਦਾ ਸਭ ਕੁਝ ਤਬਾਹ ਹੋ ਜਾਂਦਾ ਹੈ । ਬਹੁਤ ਸਾਰੇ ਨੌਜਵਾਨ ਵਿਦੇਸ਼ੀ ਧਰਤੀ ਤੇ ਜਾਣ ਵਾਸਤੇ ਏਜੰਟਾਂ ਦੇ ਹੱਥਾਂ ਤੋਂ ਠੱਗੀਆਂ ਦਾ ਸ਼ਿਕਾਰ ਵੀ ਹੁੰਦੇ ਹਾਂ ਤੇ ਅਜਿਹਾ ਹੀ ਇਕ ਮਾਮਲਾ ਸਾਹਮਣੇ ਆਇਆ ਹੈ ਜਿਥੇ ਕੈਨੇਡਾ ਭੇਜਣ ਦੇ ਨਾਂ ਤੇ ਦੋ ਲੋਕਾਂ ਨਾਲ ਚੌਦਾਂ ਲੱਖ ਦੀ ਠੱਗੀ ਕੀਤੀ ਗਈ ਹੈ ।
ਜਿਸ ਦੇ ਚਲਦੇ ਤਰਨਤਾਰਨ ਦੇ ਪੁਲੀਸ ਸਟੇਸ਼ਨ ਵਿੱਚ ਛੇ ਲੋਕਾਂ ਖ਼ਿਲਾਫ਼ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਗਿਆ ਹੈ । ਇਹ ਕਾਰਵਾਈ ਸ਼ਿਕਾਇਤ ਦੀ ਜਾਂਚ ਤੋਂ ਬਾਅਦ ਅਮਲ ਵਿੱਚ ਲਿਆਂਦੀ ਗਈ ਹੈ , ਪਰ ਅਜੇ ਤਕ ਜਿਨ੍ਹਾਂ ਛੇ ਲੋਕਾਂ ਦਾ ਨਾਮ ਦਰਜ ਕਰਵਾਇਆ ਗਿਆ ਹੈ ਉਨ੍ਹਾਂ ਵਿੱਚੋਂ ਕਿਸੇ ਨੇ ਵੀ ਗ੍ਰਿਫਤਾਰੀ ਨਹੀਂ ਹੋ ਸਕੀ।
ਉੱਥੇ ਹੀ ਲਵਪ੍ਰੀਤ ਸਿੰਘ ਅਤੇ ਸੰਦੀਪ ਸਿੰਘ ਦੇ ਵੱਲੋਂ ਪੁਲੀਸ ਨੂੰ ਦਿੱਤੀ ਗਈ ਜਾਣਕਾਰੀ ਵਿੱਚ ਦੱਸਿਆ ਗਿਆ ਹੈ ਕਿ ਟ੍ਰੈਵਲ ਏਜੰਟ ਸੁਰਜੀਤ ਸਿੰਘ ਬਾਵਾ ਨੇ ਕਈ ਨੌਜਵਾਨਾਂ ਨੂੰ ਵਿਦੇਸ਼ੀ ਧਰਤੀ ਤੇ ਭੇਜਣ ਲਈ ਉਨ੍ਹਾਂ ਨਾਲ ਚੌਦਾਂ ਲੱਖ ਰੁਪਏ ਦੀ ਠੱਗੀ ਮਾਰੀ ਹੈ ਜਿਸ ਦੇ ਚਲਦੇ ਪੁਲੀਸ ਦੇ ਵੱਲੋਂ ਮਾਮਲਾ ਦਰਜ ਕਰਕੇ ਕਾਰਵਾਈ ਕੀਤੀ ਜਾ ਰਹੀ ਹੈ ।
ਉਥੇ ਹੀ ਉਕਤ ਸ਼ਿਕਾਇਤ ਦੀ ਜਾਂਚ ਡੀਐੱਸਪੀ ਹੈੱਡ ਕੁਆਰਟਰ ਵੱਲੋਂ ਕਰਨ ਤੇ ਡੀਏ ਲੀਗਲ ਦੀ ਰਾਏ ਉਪਰੰਤ ਐੱਸਐੱਸਪੀ ਦੇ ਹੁਕਮਾਂ ‘ਤੇ ਥਾਣਾ ਸਿਟੀ ‘ਚ ਸ਼ਿਕਾਇਤ ਵਿਚ ਦੱਸੇ ਛੇ ਲੋਕਾਂ ਵਿਰੁੱਧ ਧੋਖਾਧੜੀ ਤੇ ਸਾਜ਼ਿਸ਼ ਰਚਣ ਦੀਆਂ ਧਾਰਾਵਾਂ ਤਹਿਤ ਕਾਰਵਾਈ ਕੀਤੀ ਗਈ ਹੈ। ਉੱਥੇ ਹੀ ਹੁਣ ਪੁਲੀਸ ਵੱਲੋਂ ਸਖ਼ਤੀ ਵਰਤਦੇ ਹੋਏ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ ।
Previous Postਮਸ਼ਹੂਰ ਗਾਇਕਾ ਆਸ਼ਾ ਭੋਸਲੇ ਤੇ ਪਈ ਇਹ ਵੱਡੀ ਬਿਪਤਾ – ਪ੍ਰਸੰਸਕ ਕਰ ਰਹੇ ਦੁਆਵਾਂ
Next Postਕੈਨੇਡੀਅਨ ਆਗੂ ਜਗਮੀਤ ਸਿੰਘ ਵਲੋ ਆਇਆ ਇਹ ਵੱਡਾ ਬਿਆਨ, ਮੋਦੀ ਸਰਕਾਰ ਤੇ ਲਗਾਏ ਇਹ ਦੋਸ਼