ਕੈਨੇਡਾ ਤੋਂ ਆਈ ਮੰਦਭਾਗੀ ਖਬਰ, 2 ਵਿਦਿਆਰਥੀਆਂ ਦੀ ਹੋਈ ਮੌਤ

ਆਈ ਤਾਜ਼ਾ ਵੱਡੀ ਖਬਰ 

ਜਿਸ ਤਰ੍ਹਾਂ ਦੇਸ਼ ਭਰ ਵਿੱਚ ਬੇਰੁਜ਼ਗਾਰੀ ਲਗਾਤਾਰ ਵਧ ਰਹੀ ਹੈ ਉਸ ਦੇ ਚੱਲਦੇ ਨੌਜਵਾਨਾਂ ਦਾ ਰੁਝਾਨ ਵਿਦੇਸ਼ਾਂ ਵੱਲ ਵਧ ਰਿਹਾ ਹੈ । ਦੇਸ਼ ਦੇ ਵੱਖ ਵੱਖ ਸੂਬਿਆਂ ਤੋਂ ਵਿਦਿਆਰਥੀ ਤੇ ਨੌਜਵਾਨ ਵਿਦੇਸ਼ਾਂ ਵਿਚ ਜਾ ਰਹੇ ਹਨ ਜਿੱਥੇ ਜਾ ਕੇ ਉਨ੍ਹਾਂ ਦੇ ਵੱਲੋਂ ਪੜ੍ਹਾਈ ਦੇ ਨਾਲ ਨਾਲ ਕੰਮਕਾਰ ਕਰਕੇ ਆਪਣਾ ਤੇ ਆਪਣੇ ਪਰਿਵਾਰ ਦਾ ਭਵਿੱਖ ਸੰਵਾਰਨ ਦੇ ਸੁਪਨੇ ਵੇਖੇ ਜਾਂਦੇ ਹਨ । ਪਰ ਕਈ ਵਾਰ ਭਾਰਤੀ ਵਿਦਿਆਰਥੀਆਂ ਨਾਲ ਵਿਦੇਸ਼ਾਂ ਵਿੱਚ ਅਜਿਹੇ ਹਾਦਸੇ ਵਾਪਰ ਜਾਂਦੇ ਹਨ ਜੋ ਪਿੱਛੇ ਰਹਿੰਦੇ ਪਰਿਵਾਰ ਨੂੰ ਝਿੰਜੋਡ਼ ਕੇ ਰੱਖ ਦਿੰਦੇ ਹਨ ਤੇ ਅਜਿਹਾ ਹੀ ਇਕ ਮਾਮਲਾ ਪੰਜਾਬੀਆਂ ਦੇ ਗੜ੍ਹ ਕੈਨੇਡਾ ਤੋਂ ਸਾਹਮਣੇ ਆਇਆ ।

ਜਿੱਥੇ ਭਿਆਨਕ ਸੜਕ ਹਾਦਸੇ ਦੌਰਾਨ ਭਾਰਤ ਦੇ ਹਰਿਆਣਾ ਸੂਬੇ ਨਾਲ ਸਬੰਧਤ ਦੋ ਪੰਜਾਬੀ ਵਿਦਿਆਰਥੀਆਂ ਦੀ ਮੌਤ ਹੋ ਗਈ । ਪ੍ਰਾਪਤ ਹੋਈ ਜਾਣਕਾਰੀ ਮੁਤਾਬਕ ਪਤਾ ਚੱਲਿਆ ਹੈ ਕਿ ਇਕ ਨੌਜਵਾਨ ਵਿਦਿਆਰਥੀ ਜਿਸ ਦੀ ਪਛਾਣ ਸੰਦੀਪ ਸਿੰਘ ਪੁੱਤਰ ਬਹਾਦਰ ਸਿੰਘ ਵਜੋਂ ਹੋਈ ਹੈ , ਜੋ ਹਰਿਆਣਾ ਦਾ ਰਹਿਣ ਵਾਲਾ ਸੀ । ਇਹ ਵਿਦਿਆਰਥੀ ਸੇਂਟ ਜੌਨਜ਼ ਨਿਊਫਾਊਂਡਲੈਂਡ ਕੈਨੇਡਾ ਵਿੱਚ ਇੱਕ ਕਾਰ ਹਾਦਸੇ ਵਿੱਚ ਮਾਰਿਆ ਗਿਆ ਸੀ । ਸੂਤਰਾਂ ਦੇ ਹਵਾਲੇ ਤੋਂ ਜਾਣਕਾਰੀ ਅਨੁਸਾਰ ਇਹ ਵਿਦਿਆਰਥੀ ਦੋ ਸਾਲ ਪਹਿਲਾਂ ਹੀ ਕੈਨੇਡਾ ਵਿੱਚ ਅੰਤਰਰਾਸ਼ਟਰੀ ਵਿਦਿਆਰਥੀ ਦੇ ਤੌਰ ਤੇ ਪੜ੍ਹਾਈ ਲਈ ਕੈਨੇਡਾ ਆਇਆ ਸੀ ।

ਇਸ ਹਾਦਸੇ ਨੇ ਉਸ ਦੇ ਪਰਿਵਾਰ ਨੂੰ ਝੰਜੋੜ ਕੇ ਰੱਖ ਦਿੱਤਾ ਹੈ । ਉਥੇ ਹੀ ਜਦੋਂ ਪੱਤਰਕਾਰਾਂ ਵੱਲੋਂ ਮ੍ਰਿਤਕ ਨੌਜਵਾਨ ਦੀ ਲਾਸ਼ ਬਾਰੇ ਪਰਿਵਾਰਕ ਮੈਂਬਰਾਂ ਨਾਲ ਗੱਲਬਾਤ ਕੀਤੀ ਗਈ ਤਾਂ ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਉਨ੍ਹਾਂ ਦੇ ਪੁੱਤਰ ਦੀ ਲਾਸ਼ ਵਾਪਸ ਭਾਰਤ ਲਿਆਉਣ ਦੇ ਲਈ ਉਨ੍ਹਾਂ ਵੱਲੋਂ ਫੰਡ ਇਕੱਠਾ ਕੀਤਾ ਜਾ ਰਿਹਾ ਹੈ ।

ਉੱਧਰ ਦੂਜੇ ਪਾਸੇ ਬਿਟ੍ਰਿਸ਼ ਕੋਲੰਬੀਆ ਵਿਖੇ ਵਾਪਰੇ ਇਕ ਹੋਰ ਹਾਦਸੇ ਵਿਚ ਨੌਜਵਾਨ ਜਸਕੀਰਤ ਸਿੰਘ, ਜੋ ਵਿਦਿਆਰਥੀ ਵੀਜ਼ੇ ‘ਤੇ ਸਾਲ 2018 ਵਿਚ ਕੈਨੇਡਾ ਵਿਚ ਪੜ੍ਹਾਈ ਲਈ ਆਇਆ ਸੀ, ਦੀ ਮੌਤ ਹੋ ਗਈ। ਜਸਕੀਰਤ ਦਾ ਪਿਛੋਕੜ ਅੰਬਾਲਾ ਨਾਲ ਦੱਸਿਆ ਜਾਂਦਾ ਹੈ। ਇਨ੍ਹਾਂ ਨੌਜਵਾਨਾਂ ਦੀ ਮੌਤ ਕਾਰਨ ਦੋਵਾਂ ਨੌਜਵਾਨਾਂ ਦੇ ਪਰਿਵਾਰਾਂ ਵਿੱਚ ਮਾਤਮ ਦਾ ਮਾਹੌਲ ਛਾਇਆ ਹੋਇਆ ਹੈ ।