ਕੈਨੇਡਾ ਤੋਂ ਫਿਰ ਆਈ ਵੱਡੀ ਮੰਦਭਾਗੀ ਖਬਰ, ਮਾਪਿਆਂ ਦੇ ਇਕਲੋਤੇ ਪੁੱਤ ਦੀ ਹੋਈ ਮੌਤ

ਆਈ ਤਾਜਾ ਵੱਡੀ ਖਬਰ 

ਪੰਜਾਬ ਤੋਂ ਬਹੁਤ ਸਾਰੇ ਨੌਜਵਾਨ ਰੋਜ਼ੀ ਰੋਟੀ ਕਮਾਉਣ ਲਈ ਵਿਦੇਸ਼ਾਂ ਵੱਲ ਨੂੰ ਰੁਖ ਕਰਦੇ ਹਨ । ਉਥੇ ਜਾ ਕੇ ਉਨ੍ਹਾਂ ਵੱਲੋਂ ਦਿਨ-ਰਾਤ ਮਿਹਨਤ ਮਜ਼ਦੂਰੀ ਕੀਤੀ ਜਾਂਦੀ ਹੈ| ਪਰ ਕਈ ਵਾਰ ਵਿਦੇਸ਼ੀ ਧਰਤੀ ਤੇ ਗਏ ਪੰਜਾਬੀ ਨੌਜਵਾਨਾਂ ਦੇ ਨਾਲ ਕੁਝ ਅਜਿਹੀਆਂ ਘਟਨਾਵਾਂ ਵਾਪਰ ਜਾਂਦੀਆਂ ਹਨ , ਜਿਹੜੀਆਂ ਪਿੱਛੇ ਰਹਿੰਦੇ ਪਰਿਵਾਰ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ । ਤਾਜ਼ਾ ਮਾਮਲਾ ਕੈਨੇਡਾ ਤੋਂ ਸਾਹਮਣੇ ਆਇਆ ਹੈ । ਜਿਥੇ ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ ਹੋ ਗਈ| ਪੰਜਾਬ ਤੋਂ ਪਿਛਲੇ ਮਹੀਨੇ ਹੀ ਕੈਨੇਡਾ ਗਏ 30 ਸਾਲਾਂ ਦੇ ਇਕ ਸਿਖ ਨੌਜਵਾਨ ਦੀ ਮਿਸੀਸਾਗਾ ਵਿਚ ਟਰਕ ਦੀ ਲਪੇਟ ਵਿੱਚ ਆਉਣ ਨਾਲ ਮੌਕੇ ਤੇ ਹੀ ਮੌਤ ਹੋ ਗਈ ।

ਇਸ ਘਟਨਾ ਪੂਰੇ ਪੰਜਾਬ ਨੇ ਝੰਜੋੜ ਕੇ ਰੱਖ ਦਿੱਤਾ ਹੈ| ਉਥੇ ਹੀ ਪੁਲਿਸ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ 13 ਦਸੰਬਰ ਨੂੰ ਸਵੇਰੇ 7 ਵਜੇ ਤੋਂ ਪਹਿਲਾਂ ਕੌਰਟਨੀਪਾਰਕ ਡਰਾਈਵਰ ਅਤੇ ਐਡਵਰਡਜ਼ ਬੁਲੇਵਾਰਡ ਵਿਖੇ ਵਾਪਰੇ ਹਾਦਸੇ ਵਿਚ ਮਨਪ੍ਰੀਤ ਸਿੰਘ ਨੂੰ ਮ੍ਰਿਤਕ ਐਲਾਨ ਕਰ ਦਿੱਤਾ ਗਿਆ ਸੀ| ਉਥੇ ਹੀ ਪ੍ਰਾਪਤ ਜਾਣਕਾਰੀ ਮੁਤਾਬਕ ਪਤਾ ਚੱਲਿਆ ਹੈ ਕਿ ਮਨਪ੍ਰੀਤ ਮਿਸੀਸਾਗਾ ਦੀ ਇਕ ਫੈਕਟਰੀ ਵਿਚ ਕੰਮ ਕਰਦਾ ਸੀ ਤੇ ਉਹ ਸਵੇਰੇ ਹੀ ਕੰਮ ਤੇ ਚਲਾ ਗਿਆ ਸੀ । ਪਰ ਜਦੋਂ ਉਹ ਵਾਪਸ ਆ ਰਿਹਾ ਸੀ ਤਾਂ ਬਸ ‘ਚ ਉਰਤਦੇ ਸਾਰ ਹੀ ਟਰਕ ਨੇ ਉਸ ਨੂੰ ਟੱਕਰ ਮਾਰ ਦਿੱਤੀ|

ਪ੍ਰਾਪਤ ਹੋਈ ਜਾਣਕਾਰੀ ਮੁਤਾਬਕ ਪਤਾ ਚੱਲਿਆ ਹੈ ਕਿ ਮਨਪ੍ਰੀਤ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ । ਉਹ ਪੰਜਾਬ ਦੇ ਫ਼ਰੀਦਕੋਟ ਜ਼ਿਲ੍ਹੇ ਤੋਂ ਆਇਆ ਸੀ । ਦੂਜੇ ਪਾਸੇ ਮਨਪ੍ਰੀਤ ਦੀ ਮ੍ਰਿਤਕ ਦੇਹ ਨੂੰ ਅੰਤਮ ਸਸਕਾਰ ਲਈ ਭਾਰਤ ਲਿਆਉਣ ਲਈ ਇਕ ਪੇਜ ਬਣਾਇਆ ਗਿਆ ਹੈ ।

ਪਰ ਇਸ ਦਰਦਨਾਕ ਹਾਦਸੇ ਨੇ ਪੂਰੇ ਪਰਿਵਾਰ ਨੂੰ ਝੰਜੋੜ ਕੇ ਰੱਖ ਦਿੱਤਾ ਹੈ| ਜ਼ਿਕਰਯੋਗ ਹੈ ਕਿ ਪਿਛਲੇ ਮਹੀਨੇ, 20 ਸਾਲਾ ਭਾਰਤੀ ਵਿਦਿਆਰਥੀ ਕਾਰਤਿਕ ਸੈਣੀ ਦੀ ਟੋਰਾਂਟੋ ਵਿੱਚ ਇੱਕ ਸਾਈਕਲ ‘ਤੇ ਸੜਕ ਪਾਰ ਕਰਦੇ ਸਮੇਂ ਇੱਕ ਪਿਕਅਪ ਟਰੱਕ ਵੱਲੋਂ ਟੱਕਰ ਮਾਰਨ ਕਾਰਨ ਮੌਤ ਹੋ ਗਈ ਸੀ। ਸੋ ਪੰਜਾਬੀ ਵਿਦਿਆਰਥੀਆਂ ਤੇ ਬੱਚਿਆਂ ਦੀਆਂ ਰੋਜਾਨਾਂ ਵਿਦੇਸ਼ੀ ਧਰਤੀ ਤੇ ਵੱਖੋ-ਵੱਖਰੇ ਕਾਰਨਾਂ ਕਾਰਨ ਜਾ ਰਹੀਆਂ ਹਨ ਉਸ ਦੇ ਚਲਦੇ ਪੰਜਾਬ ਸਰਕਾਰ ਨੂੰ ਇਸ ਵੱਲ ਧਿਆਨ ਦੇਣ ਦੀ ਜ਼ਰੂਰਤ ਹੈ