ਕੈਨੇਡਾ ਤੋਂ ਭਾਰਤੀ ਵਿਦਿਆਰਥੀਆਂ ਨੂੰ ਲੈਕੇ ਇੰਡੀਆ ਨੇ ਜਾਰੀ ਕੀਤਾ ਇਹ ਹੁਕਮ- ਲਿਆ ਵੱਡਾ ਫੈਸਲਾ

ਆਈ ਤਾਜ਼ਾ ਵੱਡੀ ਖਬਰ 

ਭਾਰਤ ਤੋਂ ਬਹੁਤ ਸਾਰੇ ਮਾਪੇ ਜਿਥੇ ਵਿਦੇਸ਼ਾਂ ਵਿੱਚ ਆਪਣੇ ਬੱਚਿਆਂ ਨੂੰ ਉੱਚ ਵਿਦਿਆ ਹਾਸਲ ਕਰਨ ਲਈ ਭੇਜਦੇ ਹਨ ਤਾਂ ਜੋ ਉਥੇ ਜਾ ਕੇ ਉਨ੍ਹਾਂ ਦੇ ਬੱਚੇ ਵਿਦਿਆ ਹਾਸਲ ਕਰਕੇ ਬੇਹਤਰੀਨ ਨੌਕਰੀਆਂ ਕਰ ਸਕਣ ਅਤੇ ਆਪਣੀ ਜ਼ਿੰਦਗੀ ਨੂੰ ਬਿਹਤਰੀਨ ਬਣਾ ਸਕਣ। ਵਿਦੇਸ਼ਾਂ ਦੀ ਧਰਤੀ ਤੇ ਆਪਣੇ ਬੱਚਿਆਂ ਨੂੰ ਭੇਜਣ ਵਾਸਤੇ ਮਾਪਿਆਂ ਵੱਲੋਂ ਆਪਣੀ ਜ਼ਿੰਦਗੀ ਦੀ ਸਾਰੀ ਜਮ੍ਹਾਂ ਪੂੰਜੀ ਲਗਾ ਦਿੱਤੀ ਜਾਂਦੀ ਹੈ। ਉਥੇ ਹੀ ਵਿਦੇਸ਼ਾਂ ਦੀ ਧਰਤੀ ਤੇ ਜਾ ਕੇ ਬੱਚਿਆਂ ਨੂੰ ਜਿੱਥੇ ਪੜ੍ਹਾਈ ਦੇ ਨਾਲ ਨਾਲ ਮਿਹਨਤ ਮਜ਼ਦੂਰੀ ਕਰਨੀ ਪੈਂਦੀ ਹੈ ਤਾਂ ਜੋ ਆਪਣੀਆਂ ਫੀਸਾਂ ਦਾ ਖਰਚਾ ਚੁੱਕਿਆ ਜਾ ਸਕੇ। ਇਸ ਤੋਂ ਇਲਾਵਾ ਬੱਚਿਆਂ ਵੱਲੋਂ ਆਪਣੇ ਮਾਪਿਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਦੀਆਂ ਕੋਸ਼ਿਸ਼ਾਂ ਵੀ ਕੀਤੀਆਂ ਜਾਂਦੀਆਂ ਹਨ ਪਰ ਪਿਛਲੇ ਦੋ ਸਾਲਾਂ ਤੋਂ ਹੋ ਰਹੀਆਂ ਵਿਦਿਆਰਥੀਆਂ ਦੀਆਂ ਮੌਤਾਂ ਨੇ ਮਾਪਿਆਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ।

ਹੁਣ ਕੈਨੇਡਾ ਤੋਂ ਭਾਰਤੀ ਵਿਦਿਆਰਥੀਆਂ ਨੂੰ ਲੈ ਕੇ ਇੰਡੀਆ ਵੱਲੋਂ ਇਹ ਹੁਕਮ ਜਾਰੀ ਕੀਤਾ ਗਿਆ ਹੈ ਜਿਥੇ ਵੱਡਾ ਫੈਸਲਾ ਲਿਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕੈਨੇਡਾ ਅੰਦਰ ਪਿਛਲੇ ਦੋ ਸਾਲਾਂ ਤੋਂ ਬਹੁਤ ਸਾਰੇ ਅੰਤਰਰਾਸ਼ਟਰੀ ਵਿਦਿਆਰਥੀਆਂ ਦੀਆਂ ਵੱਖ-ਵੱਖ ਕਾਰਨਾਂ ਦੇ ਚਲਦਿਆਂ ਹੋਇਆਂ ਮੌਤਾਂ ਹੋ ਚੁੱਕੀਆਂ ਹਨ ਅਤੇ ਕਈ ਕਤਲਕਾਂਡ ਵੀ ਸਾਹਮਣੇ ਆਏ ਹਨ ਤੇ ਵਿਦਿਆਰਥੀਆਂ ਵੱਲੋਂ ਖੁਦਕੁਸ਼ੀ ਕੀਤੀ ਗਈ ਹੈ। ਇਹ ਸਭ ਨੂੰ ਮੱਦੇਨਜ਼ਰ ਰੱਖਦੇ ਹੋਏ ਹੁਣ ਭਾਰਤ ਸਰਕਾਰ ਵੱਲੋ ਇਨ੍ਹਾਂ ਪਹਿਲਕਦਮੀਆਂ ਵਿਚ ਵਿਦਿਆਰਥੀਆਂ ਨੂੰ ਟਰੈਕ ਕਰਨ ਅਤੇ ਉਨ੍ਹਾਂ ਨੂੰ ਰਜਿਸਟਰ ਕਰਨ ਵਾਸਤੇ ਡਾਟਾਬੇਸ ਤਿਆਰ ਕੀਤਾ ਜਾ ਰਿਹਾ ਹੈ।

ਕਿਉਂਕਿ ਕੈਨੇਡਾ ਵਿੱਚ ਪਿਛਲੇ ਕੁਝ ਸਮੇਂ ਤੋਂ ਲਗਾਤਾਰ ਇਕ ਤੋਂ ਬਾਅਦ ਇਕ ਵਿਦਿਆਰਥੀ ਦੀ ਮੌਤ ਦੇ ਮੂੰਹ ਵਿਚ ਜਾ ਰਹੇ ਹਨ। ਉਥੇ ਹੀ ਹੁਣ ਭਾਰਤ ਸਰਕਾਰ ਵੱਲੋਂ ਕੈਨੇਡਾ ਦੇ ਵਿੱਚ ਭਾਰਤ ਦੇ ਮਿਸ਼ਨ ਵੱਲੋਂ ਭਾਰਤ ਦੇ ਵਿਦਿਆਰਥੀਆਂ ਦਾ ਇਕ ਡੈਟਾਬੇਸ ਬਣਾਇਆ ਜਾਵੇਗਾ ਅਤੇ ਉਨ੍ਹਾਂ ਦੇ ਰਹਿਣ ਵਾਲੀ ਜਗ੍ਹਾ ਦਾ ਨਕਸ਼ਾ ਤਿਆਰ ਕੀਤਾ ਜਾਵੇਗਾ।ਇਸ ਤੋਂ ਇਲਾਵਾ ਉਹ ਵਿਦਿਆਰਥੀ ਇਨ੍ਹਾਂ ਸੰਸਥਾਵਾਂ ਤੇ ਯੂਨੀਵਰਸਿਟੀਆਂ ਦੇ ਵਿੱਚ ਪੜ੍ਹਾਈ ਕਰ ਰਹੇ ਹਨ ਅਤੇ ਕਿੰਨਾ ਐਸੋਸੀਏਸ਼ਨਾਂ ਦੇ ਨਾਲ ਉਨ੍ਹਾਂ ਦਾ ਤਾਲਮੇਲ ਕਾਇਮ ਕੀਤਾ ਜਾ ਰਿਹਾ ਹੈ।

ਇਸ ਸਭ ਦੀ ਜਾਣਕਾਰੀ ਡਾਟਾਬੇਸ ਵਿੱਚ ਭਰੀ ਜਾਵੇਗੀ ਅਤੇ ਭਾਰਤੀ ਨਾਗਰਿਕ ਰਜਿਸਟ੍ਰੇਸ਼ਨ ਪੋਰਟਲ ਵੀ ਅਪ੍ਰੈਲ ਵਿੱਚ ਲਾਂਚ ਕੀਤਾ ਗਿਆ ਸੀ। ਜਿਸ ਵਿੱਚ ਭਾਰਤੀ ਭਾਈਚਾਰੇ ਦੇ ਵਿਦਿਆਰਥੀਆਂ ਨੂੰ ਪੇਸ਼ ਆਈਆਂ ਸਮੱਸਿਆਵਾਂ ਦਾ ਜ਼ਿਕਰ ਕੀਤਾ ਗਿਆ ਸੀ। ਉਥੇ ਹੀ ਪਿਛਲੇ ਕੁਝ ਸਮੇਂ ਤੋਂ ਜਿੱਥੇ ਵਿਦਿਆਰਥੀਆਂ ਦੀਆਂ ਮੌਤਾਂ ਨਸ਼ਿਆਂ ਦੀ ਓਵਰਡੋਜ਼ ਅਤੇ ਖ਼ੁਦਕੁਸ਼ੀ ਕਾਰਨ ਹੋਈਆਂ ਹਨ ਉਥੇ ਹੀ ਕਈ ਵਿਦਿਆਰਥੀ ਸੜਕ ਹਾਦਸਿਆਂ ਦਾ ਸ਼ਿਕਾਰ ਹੋਏ ਹਨ ਅਤੇ ਕੁਝ ਹੋਰ ਘਟਨਾਵਾਂ ਦੀ ਚਪੇਟ ਵਿੱਚ ਆਏ ਹਨ।