ਕੈਨੇਡਾ ਨਾ ਜਾਣ ਤੋਂ ਪ੍ਰੇਸ਼ਾਨ ਨੌਜਵਾਨ ਨੇ ਨਹਿਰ ਚ ਛਾਲ ਮਾਰ ਕੀਤੀ ਖ਼ੁਦਕੁਸ਼ੀ- ਅਗਲੇ ਦਿਨ ਘਰ ਪਹੁੰਚਿਆ ਵੀਜ਼ਾ

ਆਈ ਤਾਜ਼ਾ ਵੱਡੀ ਖਬਰ 

ਅੱਜ ਦੇ ਸਮੇਂ ਵਿਚ ਜਿੱਥੇ ਬਹੁਤ ਸਾਰੇ ਲੋਕਾਂ ਵਿੱਚ ਸਹਿਣ ਸ਼ਕਤੀ ਦੀ ਘਾਟ ਹੁੰਦੀ ਜਾ ਰਹੀ ਹੈ ਉਥੇ ਹੀ ਕਈ ਲੋਕ ਮਾਨਸਿਕਤਾ ਦੇ ਸ਼ਿਕਾਰ ਹੁੰਦੇ ਜਾ ਰਹੇ ਹਨ। ਜਿਸ ਚਲਦਿਆਂ ਹੋਇਆਂ ਕਈ ਲੋਕਾਂ ਵੱਲੋ ਗਲਤ ਕਦਮ ਚੁਕ ਲੈ ਜਾਂਦੇ ਹਨ ਅਤੇ ਜਿਸ ਦਾ ਖਮਿਆਜ਼ਾ ਮਾਪਿਆਂ ਨੂੰ ਭੁਗਤਣਾ ਪੈਂਦਾ ਹੈ। ਆਏ ਦਿਨ ਹੀ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਦੁਖਦਾਈ ਘਟਨਾਵਾਂ ਨੇ ਮਾਪਿਆਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਹੁਣ ਕੈਨੇਡਾ ਨਾ ਜਾਣ ਤੋਂ ਪ੍ਰੇਸ਼ਾਨ ਨੌਜਵਾਨ ਨੇ ਨਹਿਰ ਚ ਛਾਲ ਮਾਰ ਕੀਤੀ ਖ਼ੁਦਕੁਸ਼ੀ, ਅਗਲੇ ਦਿਨ ਘਰ ਪਹੁੰਚਿਆ ਵੀਜ਼ਾ, ਜਿਸ ਬਾਰੇ ਤਾਜ਼ਾ ਵੱਡੀ ਖਬਰ ਸਾਹਮਣੇ ਆਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਪੰਜਾਬ ਦੇ ਗੁਆਂਢੀ ਸੂਬੇ ਹਰਿਆਣਾ ਤੋਂ ਸਾਹਮਣੇ ਆਇਆ ਹੈ। ਜਿਥੇ ਇੱਕ ਨੌਜਵਾਨ ਵੱਲੋਂ ਇਸ ਲਈ ਨਹਿਰ ਵਿਚ ਛਾਲ ਮਾਰ ਕੇ ਖ਼ੁਦਕੁਸ਼ੀ ਕੀਤੀ ਗਈ ਹੈ ਕਿਉਂਕਿ ਉਸਦਾ ਕੈਨੇਡਾ ਦਾ ਵੀਜ਼ਾ ਨਹੀਂ ਆਇਆ ਸੀ। ਨੌਜਵਾਨ ਵੱਲੋਂ ਜਿਥੇ ਉੱਚ ਵਿਦਿਆ ਹਾਸਲ ਕਰਨ ਵਾਸਤੇ ਕੈਨੇਡਾ ਜਾਣ ਲਈ ਵੀਜ਼ੇ ਲਈ ਅਪਲਾਈ ਕੀਤਾ ਸੀ ਪਰ ਕਾਫੀ ਸਮਾਂ ਬੀਤ ਜਾਣ ਤੇ ਇਸ ਨੌਜਵਾਨ ਵੱਲੋਂ ਮਾਨਸਿਕ ਤਣਾਅ ਦੇ ਚਲਦਿਆਂ ਹੋਇਆਂ ਤੇ ਕੈਨੇਡਾ ਦਾ ਵੀਜ਼ਾ ਮਿਲਣ ਵਿੱਚ ਹੋਈ ਕਥਿਤ ਦੇਰੀ ਤੋਂ ਨਾਰਾਜ਼ ਹੋ ਕੇ ਨਰਵਾਣਾ ਬ੍ਰਾਂਚ ਨਹਿਰ ਵਿੱਚ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ।

ਜਿੱਥੇ ਇਸ ਨੌਜਵਾਨ ਵੱਲੋਂ ਇਹ ਖੌਫਨਾਕ ਕਦਮ ਚੁੱਕਿਆ ਗਿਆ ਉਥੇ ਹੀ ਅਗਲੇ ਦਿਨ ਉਸ ਦਾ ਵੀਜ਼ਾ ਉਸ ਦੇ ਘਰ ਪਹੁੰਚ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੁਲਿਸ ਵੱਲੋਂ ਦੱਸਿਆ ਗਿਆ ਹੈ ਕਿ ਹਰਿਆਣਾ ਦੇ ਕੁਰੂਕਸ਼ੇਤਰ ਵਿੱਚ ਇੱਕ 23 ਸਾਲਾ ਨੌਜਵਾਨ ਵਿਕੇਸ਼ ਸੈਣੀ ਅੱਗੇ ਦੀ ਪੜ੍ਹਾਈ ਲਈ ਕੈਨੇਡਾ ਜਾਣਾ ਚਾਹੁੰਦਾ ਸੀ। ਵਿਕੇਸ਼ ਨੇ ਹਾਲ ਹੀ ਵਿੱਚ ਆਪਣੀ ਗ੍ਰੈਜੂਏਸ਼ਨ ਪੂਰੀ ਕੀਤੀ ਸੀ। ਜੋ ਪਿਛਲੇ ਕਈ ਦਿਨਾਂ ਤੋਂ ਕੈਨੇਡਾ ਦਾ ਵੀਜ਼ਾ ਮਿਲਣ ਵਿੱਚ ਹੋਈ ਕਥਿਤ ਦੇਰੀ ਕਾਰਨ ਪਰੇਸ਼ਾਨ ਚੱਲ ਰਿਹਾ ਸੀ।

ਪੁਲਿਸ ਮੁਤਾਬਕ ਨੌਜਵਾਨ 17 ਅਗਸਤ ਨੂੰ ਆਪਣੇ ਘਰ ਤੋਂ ਨਿਕਲਿਆ ਸੀ ਜਿਸ ਦੀ ਲਾਸ਼ ਸ਼ੁੱਕਰਵਾਰ ਸ਼ਾਮ ਨੂੰ ਨਹਿਰ ‘ਚ ਤੈਰਦੀ ਮਿਲੀ। ਮ੍ਰਿਤਕ ਨੌਜਵਾਨ ਵਿਕੇਸ਼ ਸੈਣੀ ਹਰਿਆਣਾ ਦੇ ਜ਼ਿਲ੍ਹਾ ਕੁਰੂਕਸ਼ੇਤਰ ਦੇ ਅਧੀਨ ਆਉਣ ਵਾਲੇ ਝਾਂਸਾ ਪਿੰਡ ਦਾ ਰਹਿਣ ਵਾਲਾ ਸੀ ਅਤੇ ਆਪਣੀ ਅੱਗੇ ਦੀ ਪੜ੍ਹਾਈ ਲਈ ਕੈਨੇਡਾ ਜਾਣਾ ਚਾਹੁੰਦਾ ਸੀ। ਇਸ ਘਟਨਾ ਕਾਰਨ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ ਤੇ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ।