ਕੈਨੇਡਾ ਨੇ ਇੰਡੀਆ ਵਾਲਿਆਂ ਨੂੰ ਦਿੱਤਾ ਇਹ ਝਟਕਾ, ਹਵਾਈ ਯਾਤਰਾ ਕਰਨ ਵਾਲਿਆਂ ਲਈ ਆਈ ਮਾੜੀ ਖਬਰ

ਆਈ ਤਾਜ਼ਾ ਵੱਡੀ ਖਬਰ 

ਕਰੋਨਾ ਦੇ ਦੌਰਾਨ ਜਿੱਥੇ ਸਾਰੇ ਦੇਸ਼ਾਂ ਵੱਲੋਂ ਕਰੋਨਾ ਦੇ ਵਧ ਰਹੇ ਕੇਸਾਂ ਦੇ ਕਾਰਨ ਆਪਣੇ ਦੇਸ਼ ਦੀਆਂ ਸਰਹੱਦਾਂ ਤੇ ਸੁਰੱਖਿਆ ਨੂੰ ਵਧਾਉਂਦੇ ਹੋਏ ਹਵਾਈ ਉਡਾਨਾਂ ਉਪਰ ਰੋਕ ਲਗਾ ਦਿੱਤੀ ਗਈ ਸੀ। ਜਿੱਥੇ ਸਾਰੇ ਦੇਸ਼ਾਂ ਵੱਲੋਂ ਕੁਝ ਖਾਸ ਸਮਝੌਤੇ ਦੇ ਤਹਿਤ ਹੀ ਉਡਾਨਾਂ ਨੂੰ ਸ਼ੁਰੂ ਕੀਤਾ ਗਿਆ ਸੀ ਤਾਂ ਜੋ ਯਾਤਰੀਆਂ ਨੂੰ ਦਰਪੇਸ਼ ਆਉਣ ਵਾਲੀਆਂ ਸਮੱਸਿਆਵਾਂ ਨੂੰ ਹੱਲ ਕੀਤਾ ਜਾ ਸਕੇ। ਉਥੇ ਹੀ ਕਰੋਨਾ ਕੇਸਾਂ ਵਿਚ ਆਈ ਕਮੀ ਅਤੇ ਟੀਕਾਕਰਨ ਤੋਂ ਬਾਅਦ ਭਾਰਤ ਸਰਕਾਰ ਵੱਲੋਂ ਜਿਥੇ 27 ਮਾਰਚ ਤੋਂ ਮੁੜ ਅੰਤਰਰਾਸ਼ਟਰੀ ਉਡਾਣਾਂ ਨੂੰ ਸ਼ੁਰੂ ਕਰ ਦਿੱਤਾ ਗਿਆ ਹੈ। ਉਥੇ ਹੀ ਕਈ ਦੇਸ਼ਾਂ ਵੱਲੋਂ ਮੁੜ ਤੋਂ ਕਈ ਜਗ੍ਹਾ ਤੇ ਪਾਬੰਦੀਆਂ ਲਗਾਉਣ ਦੀਆਂ ਖ਼ਬਰਾਂ ਵੀ ਸਾਹਮਣੇ ਆ ਰਹੀਆਂ ਹਨ।

ਹੁਣ ਕੈਨੇਡਾ ਨੇ ਇੰਡੀਆ ਵਾਲਿਆਂ ਨੂੰ ਇਹ ਝਟਕਾ ਦਿੱਤਾ ਹੈ ਉਥੇ ਹਵਾਈ ਯਾਤਰਾ ਕਰਨ ਵਾਲਿਆਂ ਲਈ ਇਹ ਮਾੜੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਨ੍ਹਾਂ ਦਿਨਾਂ ਵਿਚ ਜਿਥੇ ਰੂਸ ਅਤੇ ਯੂਕਰੇਨ ਦੀ ਲੜਾਈ ਕਾਰਨ ਵੀ ਬਹੁਤ ਸਾਰੇ ਦੇਸ਼ਾਂ ਦੀਆਂ ਹਵਾਈ ਉਡਾਨਾਂ ਪ੍ਰਭਾਵਿਤ ਹੋਈਆਂ ਹਨ। ਉਥੇ ਹੀ ਹੁਣ ਏਅਰ ਕੈਨੇਡਾ ਵੱਲੋਂ ਵੀ ਯਾਤਰੀਆਂ ਨੂੰ ਇੱਕ ਵੱਡਾ ਝਟਕਾ ਦਿੱਤਾ ਗਿਆ ਹੈ ਜਿੱਥੇ ਦਿੱਲੀ ਤੋਂ ਵੈਨਕੂਵਰ ਜਾਣ ਵਾਲੀਆਂ ਆਪਣੀਆਂ ਉਡਾਨਾਂ ਨੂੰ 2 ਜੂਨ ਤੋਂ ਲੈ ਕੇ 6 ਸਤੰਬਰ ਤੱਕ ਰੱਦ ਕਰਨ ਦਾ ਐਲਾਨ ਕੀਤਾ ਹੈ। ਇਸ ਨਾਲ ਬਹੁਤ ਸਾਰੇ ਯਾਤਰੀਆਂ ਨੂੰ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਦਰਪੇਸ਼ ਆ ਸਕਦੀਆਂ ਹਨ।

ਉੱਥੇ ਹੀ ਹਫਤਾਵਰੀ ਉਡਾਨਾਂ ਨੂੰ ਜਾਰੀ ਰੱਖੇ ਜਾਣ ਦੀ ਗੱਲ ਵੀ ਆਖੀ ਗਈ ਹੈ ਜਿਸ ਨਾਲ ਯਾਤਰੀਆਂ ਨੂੰ ਕੁਝ ਰਾਹਤ ਮਿਲੇਗੀ। ਟਰਾਂਟੋ ਤੋਂ ਰੋਜਾਨਾ ਹੀ ਉਡਾਣ ਜਾਰੀ ਰਹੇਗੀ ਅਤੇ ਮਾਂਟਰੀਅਲ ਤੋਂ ਹਫਤੇ ਵਿੱਚ ਚਾਰ ਵਾਰ ਉਡਾਨ ਜਾਰੀ ਰੱਖੀ ਗਈ ਹੈ। ਏਅਰ ਕੈਨੇਡਾ ਵੱਲੋਂ ਦੱਸਿਆ ਗਿਆ ਹੈ ਕਿ ਜਿਥੇ 6 ਸਤੰਬਰ ਤੋਂ ਦਿੱਲੀ ਵੈਨਕੂਵਰ ਦੀਆਂ ਉਡਾਨਾਂ ਨੂੰ ਮੁੜ ਸ਼ੁਰੂ ਕੀਤਾ ਜਾਵੇਗਾ।

ਉਥੇ ਹੀ ਇਨ੍ਹਾਂ ਉਡਾਨਾਂ ਨੂੰ ਮੁੜ ਸ਼ੁਰੂ ਕਰਨ ਦਾ ਫੈਸਲਾ ਪਹਿਲਾਂ ਵੀ ਸਥਿਤੀ ਦੇ ਅਨੁਸਾਰ ਲਿਆ ਜਾ ਸਕਦਾ ਹੈ। ਜਿਥੇ ਹੁਣ ਯਾਤਰੀਆਂ ਲਈ ਇਹ ਇਕ ਵੱਡੀ ਮਾੜੀ ਖਬਰ ਸਾਹਮਣੇ ਆਈ ਹੈ ਉਥੇ ਹੀ ਯਾਤਰੀਆਂ ਨੂੰ ਪਹਿਲਾਂ ਤੋਂ ਹੀ ਏਅਰਲਾਈਨ ਦੀਆਂ ਟਿਕਟਾਂ ਵਿਚ ਵਧ ਰਹੀ ਕੀਮਤ ਦੇ ਕਾਰਨ ਵੀ ਭਾਰੀ ਪਰੇਸ਼ਾਨੀ ਦਰਪੇਸ਼ ਆ ਰਹੀ ਸੀ।