ਕੈਨੇਡਾ ਰਹਿੰਦੇ ਪੁੱਤ ਨੂੰ ਮਿਲਣ ਗਏ ਸੀ ਮਾਤਾ ਪਿਤਾ, ਪਰ ਇਹ ਨਹੀਂ ਸੀ ਪਤਾ ਲੈਕੇ ਆਉਣੀ ਪਵੇਗੀ ਲਾਸ਼

ਆਈ ਤਾਜ਼ਾ ਵੱਡੀ ਖਬਰ 

ਰੋਜ਼ੀ ਰੋਟੀ ਦੀ ਖਾਤਰ ਜਿੱਥੇ ਬਹੁਤ ਸਾਰੇ ਨੌਜਵਾਨਾਂ ਵੱਲੋਂ ਵਿਦੇਸ਼ਾਂ ਦਾ ਰੁਖ਼ ਕੀਤਾ ਜਾਂਦਾ ਹੈ ਉਥੇ ਹੀ ਮਾਪਿਆਂ ਵੱਲੋਂ ਆਪਣੇ ਬੱਚਿਆਂ ਨੂੰ ਬਿਹਤਰ ਜ਼ਿੰਦਗੀ ਦੇਣ ਵਾਸਤੇ ਆਪਣੀ ਜ਼ਿੰਦਗੀ ਦੀ ਸਾਰੀ ਜਮ੍ਹਾਂ ਪੂੰਜੀ ਲਗਾ ਦਿੱਤੀ ਜਾਂਦੀ ਹੈ। ਜਿੱਥੇ ਪੰਜਾਬ ਵਿਚ ਵਧ ਰਹੀ ਨਸ਼ਾਖੋਰੀ ਅਤੇ ਬੇਰੁਜ਼ਗਾਰੀ ਦੇ ਚਲਦਿਆਂ ਹੋਇਆਂ ਮਾਪਿਆਂ ਵੱਲੋਂ ਆਪਣੇ ਬੱਚਿਆਂ ਨੂੰ ਵਿਦੇਸ਼ ਭੇਜਿਆ ਜਾਂਦਾ ਹੈ ਜਿੱਥੇ ਜਾ ਕੇ ਉਨ੍ਹਾਂ ਦੇ ਬੱਚੇ ਆਪਣੇ ਸੁਪਨਿਆਂ ਨੂੰ ਸਾਕਾਰ ਕਰ ਸਕਣ ਅਤੇ ਉਨ੍ਹਾਂ ਦੇਸ਼ਾਂ ਵਿੱਚ ਆਪਣੀ ਜ਼ਿੰਦਗੀ ਜੀਅ ਸਕਣ। ਵਿਦੇਸ਼ ਜਾ ਕੇ ਜਿੱਥੇ ਬੱਚਿਆਂ ਵੱਲੋਂ ਆਪਣੀ ਪੜ੍ਹਾਈ ਦੇ ਨਾਲ-ਨਾਲ ਸਖਤ ਮਿਹਨਤ ਮਜਦੂਰੀ ਕੀਤੀ ਜਾਂਦੀ ਹੈ ਅਤੇ ਆਪਣੇ ਮਾਪਿਆਂ ਦੇ ਸੁਪਨਿਆਂ ਨੂੰ ਸਾਕਾਰ ਕੀਤਾ ਜਾਂਦਾ ਹੈ।

ਉਥੇ ਹੀ ਵਿਦੇਸ਼ ਗਏ ਉਹਨਾਂ ਪੁੱਤਰਾਂ ਨਾਲ ਵਾਪਰਨ ਵਾਲੀਆ ਘਟਨਾਵਾਂ ਮਾਪਿਆਂ ਨੂੰ ਤੋੜ ਕੇ ਰੱਖ ਦਿੰਦੀਆਂ ਹਨ। ਹੁਣ ਕੈਨੇਡਾ ਰਹਿੰਦੇ ਪੁੱਤ ਨੂੰ ਮਿਲਣ ਗਏ ਮਾਤਾ ਪਿਤਾ ਨੂੰ ਵੱਡਾ ਝਟਕਾ ਲੱਗਾ ਹੈ ਜਿਥੇ ਉਨ੍ਹਾਂ ਨੂੰ ਇਹ ਨਹੀਂ ਪਤਾ ਸੀ ਕਿ ਉਨ੍ਹਾਂ ਨੂੰ ਪੁੱਤਰ ਦੀ ਲਾਸ਼ ਲੈ ਕੇ ਆਉਣੀ ਪਵੇਗੀ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਕੈਨੇਡਾ ਤੋਂ ਸਾਹਮਣੇ ਆਇਆ ਹੈ ਜਿੱਥੇ ਪੰਜਾਬ ਦੇ ਜ਼ਿਲ੍ਹਾ ਤਰਨ ਤਾਰਨ ਦੇ ਅਧੀਨ ਆਉਣ ਵਾਲੇ ਪਿੰਡ ਬਾਣੀਆਂ ਵਿੱਚ ਉਸ ਸਮੇਂ ਸੋਗ ਦੀ ਲਹਿਰ ਫੈਲ ਗਈ, ਜਦੋਂ ਇਸ ਪਿੰਡ ਦੇ 2016 ਵਿਚ ਕੈਨੇਡਾ ਗਏ ਨੌਜਵਾਨ ਦੀ ਦੁਖਦਾਈ ਮੌਤ ਹੋਣ ਦੀ ਖਬਰ ਸਾਹਮਣੇ ਆਈ।

ਜਿੱਥੇ ਨੌਜਵਾਨ ਨਵਰੂਪ ਜੌਹਲ ਪੜ੍ਹਾਈ ਕਰਨ ਵਾਸਤੇ ਕੈਨੇਡਾ ਗਿਆ ਸੀ। ਉੱਥੇ ਹੀ ਭਿਆਨਕ ਬਿਮਾਰੀ ਦੀ ਚਪੇਟ ਵਿੱਚ ਆਉਣ ਕਾਰਨ ਇਸ ਨੌਜਵਾਨ ਦੀ ਮੌਤ ਹੋ ਗਈ ਹੈ ਜੋ ਕਾਫੀ ਲੰਮੇ ਸਮੇਂ ਤੋਂ ਇਲਾਜ਼ ਅਧੀਨ ਸੀ। ਦੱਸ ਦਈਏ ਕਿ ਨੌਜਵਾਨ ਨਵਰੂਪ ਜੌਹਲ ਦੇ ਪਿਤਾ ਏਐੱਸਆਈ ਸਤਨਾਮ ਸਿੰਘ ਬਾਵਾ ਅਤੇ ਉਸ ਦੀ ਮਾਂ ਜਗਦੀਸ਼ ਕੌਰ ਜਿੱਥੇ ਆਪਣੇ ਪੁੱਤਰ ਨੂੰ ਕੁਝ ਸਮਾਂ ਪਹਿਲਾਂ ਹੀ ਮਿਲਣ ਵਾਸਤੇ ਕੈਨੇਡਾ ਦੇ ਸ਼ਹਿਰ ਬਰੈਂਪਟਨ ਗਏ ਸਨ।

ਉਥੇ ਹੀ ਪੁੱਤਰ ਦੀ ਹੋਈ ਮੌਤ ਨੇ ਉਨ੍ਹਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ ਜਿਨ੍ਹਾਂ ਵੱਲੋਂ ਇਹ ਸਾਰੀ ਜਾਣਕਾਰੀ ਆਪਣੀ ਧੀ ਨੂੰ ਦਿੱਤੀ ਗਈ ਹੈ। ਮਾਪਿਆ ਵੱਲੋਂ ਆਪਣੇ ਪੁੱਤਰ ਦੀ ਲਾਸ਼ ਨੂੰ ਭਾਰਤ ਲਿਆਉਣ ਵਾਸਤੇ ਕਾਰਵਾਈ ਕੀਤੀ ਜਾ ਰਹੀ ਹੈ। ਉਥੇ ਹੀ ਪਿੰਡ ਵਿਚ ਸੋਗ ਦੀ ਲਹਿਰ ਹੈ ਅਤੇ ਵੱਖ ਵੱਖ ਹਸਤੀਆਂ ਵੱਲੋਂ ਪਰਿਵਾਰ ਨਾਲ ਗਹਿਰੀ ਹਮਦਰਦੀ ਜਾਹਿਰ ਕੀਤੀ ਗਈ ਹੈ।