ਕੈਨੇਡਾ ਸਟੱਡੀ ਵੀਜੇ ਤੇ ਗਏ 24 ਸਾਲਾਂ ਮੁੰਡੇ ਦੀ ਹੋਈ ਅਚਾਨਕ ਮੌਤ, ਪਰਿਵਾਰ ਚ ਛਾਇਆ ਸੋਗ

ਆਈ ਤਾਜ਼ਾ ਵੱਡੀ ਖਬਰ 

ਬੀਤੇ ਦਿਨ ਚਾਰ ਸਾਲ ਤੋਂ ਜਿੱਥੇ ਕੈਨੇਡਾ ਵਿੱਚ ਜਾਣ ਵਾਲੇ ਅੰਤਰਰਾਸ਼ਟਰੀ ਵਿਦਿਆਰਥੀ ਵੱਖ-ਵੱਖ ਹਾਦਸਿਆਂ ਦੇ ਸ਼ਿਕਾਰ ਹੋ ਰਹੇ ਹਨ ਉਥੇ ਹੀ ਉਨ੍ਹਾਂ ਨਾਲ ਵਾਪਰਨ ਵਾਲੇ ਹਾਦਸਿਆਂ ਦੀਆਂ ਖ਼ਬਰਾਂ ਦੇ ਮਾਪਿਆਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ। ਕਿਉਂਕਿ ਪਿਛਲੇ ਤਿੰਨ-ਚਾਰ ਸਾਲ ਤੋਂ ਕੈਨੇਡਾ ਵਿਖੇ ਅੰਤਰਰਾਸ਼ਟਰੀ ਵਿਦਿਆਰਥੀਆਂ ਦੀ ਮੌਤ ਦੀ ਦਰ ਵਿਚ ਲਗਾਤਾਰ ਵਾਧਾ ਦਰਜ ਕੀਤਾ ਜਾ ਰਿਹਾ ਹੈ। ਕੈਨੇਡਾ ਦੀ ਧਰਤੀ ਤੇ ਜਿੱਥੇ ਪੰਜਾਬ ਦੇ ਬਹੁਤ ਸਾਰੇ ਨੌਜਵਾਨ ਵੱਖ ਵੱਖ ਹਾਦਸਿਆਂ ਦਾ ਸ਼ਿਕਾਰ ਹੋਏ ਹਨ। ਉਥੇ ਹੀ ਅਜਿਹੀਆਂ ਖਬਰਾਂ ਬਾਕੀ ਮਾਪਿਆਂ ਦੇ ਦਿਲ ਵਿਚ ਵੀ ਆਪਣੇ ਬੱਚਿਆਂ ਦੀ ਸੁਰੱਖਿਆ ਨੂੰ ਲੈ ਕੇ ਡਰ ਪੈਦਾ ਕਰ ਰਹੀਆ ਹਨ।ਹੁਣ ਕੈਨੇਡਾ ਸਟੱਡੀ ਵੀਜੇ ਤੇ ਗਏ 24 ਸਾਲਾਂ ਮੁੰਡੇ ਦੀ ਹੋਈ ਅਚਾਨਕ ਮੌਤ, ਪਰਿਵਾਰ ਚ ਛਾਇਆ ਸੋਗ , ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਦੁਖਦਾਈ ਮਾਮਲਾ ਤਲਵੰਡੀ ਭਾਈ ਨੇਡ਼ਲੇ ਪਿੰਡ ਕੋਟ ਕਰੋਡ਼ ਕਲਾਂ ਤੋਂ ਸਾਹਮਣੇ ਆਇਆ ਹੈ ਜਿੱਥੇ ਪਿੰਡ ਵਿਚ ਉਸ ਸਮੇਂ ਸੋਗ ਦੀ ਲਹਿਰ ਫੈਲ ਗਈ ਜਦੋਂ ਇਸ ਪਿੰਡ ਦੇ 24 ਸਾਲਾ ਦੇ ਇਕ ਨੌਜਵਾਨ ਦੀ ਕੈਨੇਡਾ ’ਚ ਮੌਤ ਹੋਣ ਦੀ ਖ਼ਬਰ ਪ੍ਰਾਪਤ ਹੋਈ। ਦੱਸ ਦਈਏ ਕਿ ਪੰਜਾਬ ਦਾ ਇਹ ਨੌਜਵਾਨ 24 ਸਾਲਾ ਸੁਖਬੀਰ ਸਿੰਘ ਖੋਸਾ ਪੁੱਤਰ ਛਿੰਦਰ ਸਿੰਘ ਖੋਸਾ ਉੱਚ ਵਿਦਿਆ ਹਾਸਲ ਕਰਨ ਵਾਸਤੇ ਸਟੱਡੀ ਵੀਜ਼ੇ ਉਪਰ ਕੈਨੇਡਾ ਕਰੀਬ ਚਾਰ ਸਾਲ ਪਹਿਲਾਂ ਗਿਆ ਸੀ।

ਜਿੱਥੇ ਇਸ ਨੌਜਵਾਨ ਦੀ ਪੜ੍ਹਾਈ ਪੂਰੀ ਹੋਣ ਵਿਚ ਕੁਝ ਹੀ ਸਮਾਂ ਬਾਕੀ ਬਚਿਆ ਸੀ ਅਤੇ ਅਗਸਤ ਵਿੱਚ ਇਸ ਨੌਜਵਾਨ ਦੀ ਪੜਾਈ ਪੂਰੀ ਹੋ ਰਹੀ ਸੀ। ਪਰ ਉਸ ਤੋਂ ਪਹਿਲਾਂ ਹੀ ਇਸ ਨੌਜਵਾਨ ਦੀ ਮੌਤ ਹੋ ਗਈ। ਇਸ ਸਮੇਂ ਮ੍ਰਿਤਕ ਨੌਜਵਾਨ ਕੈਨੇਡਾ ਦੇ ਅਲਬਰਟਾ ਸੂਬੇ ਦੇ ਐਡਮਿੰਟਨ ਵਿਖੇ ਰਹਿ ਰਿਹਾ ਸੀ।

ਇਸ ਨੌਜਵਾਨ ਦੀ ਮੌਤ ਦੇ ਕਾਰਨਾਂ ਬਾਰੇ ਕੋਈ ਵੀ ਜਾਣਕਾਰੀ ਹਾਸਲ ਨਹੀਂ ਹੋ ਸਕੀ ਹੈ ਉਥੇ ਹੀ ਇਸ ਨੌਜਵਾਨ ਦੀ ਮੌਤ ਦੀ ਖਬਰ ਪਿੰਡ ਪਹੁੰਚਦੇ ਹੀ ਪ੍ਰਵਾਰ ਤੇ ਦੁੱਖਾਂ ਦਾ ਪਹਾੜ ਡਿੱਗ ਪਿਆ ਹੈ ਕਿ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਪਿੰਡ ਦੇ ਸਾਰੇ ਪੰਚਾਇਤ ਮੈਂਬਰਾਂ ਵੱਲੋਂ ਜਿੱਥੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਗਿਆ ਹੈ ਉਥੇ ਹੀ ਪਰਿਵਾਰ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਇਸ ਨੌਜਵਾਨ ਦੀ ਮੌਤ ਦੀ ਖਬਰ ਨਾਲ ਇਲਾਕੇ ਵਿਚ ਸੋਗ ਦੀ ਲਹਿਰ ਵੇਖੀ ਜਾ ਰਹੀ ਹੈ।