ਆਈ ਤਾਜ਼ਾ ਵੱਡੀ ਖਬਰ
ਪੰਜਾਬ ਵਿਚ ਅਗਲੇ ਮਹੀਨੇ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਜਿੱਥੇ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਕਮਰ ਕੱਸ ਲਈ ਗਈ ਹੈ। ਪਾਰਟੀ ਵੱਲੋਂ ਜਿੱਥੇ ਬਹੁਤ ਸਾਰੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਐਲਾਨ ਕੀਤੇ ਸਨ ਉੱਥੇ ਹੀ ਕਈ ਨਵੇਂ ਚਿਹਰੇ ਨੂੰ ਵੀ ਆਪਣੀ ਪਾਰਟੀ ਵਿਚ ਸ਼ਾਮਲ ਕਰ ਕੇ ਆਪਣੀ ਪਾਰਟੀ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ। ਉਥੇ ਹੀ ਬਦਲਾਅ ਵੀ ਨਜ਼ਰ ਆ ਰਿਹਾ ਹੈ ਜਿਥੇ ਬਹੁਤ ਸਾਰੇ ਵਿਧਾਇਕ ਅਤੇ ਵਰਕਰ ਆਪਣੀ ਪਾਰਟੀ ਨੂੰ ਛੱਡ ਕੇ ਦੂਸਰੀ ਪਾਰਟੀ ਵਿੱਚ ਸ਼ਾਮਲ ਹੋਏ ਹਨ ਅਤੇ ਇਹ ਸਿਲਸਿਲਾ ਲਗਾਤਾਰ ਪਿਛਲੇ ਕਈ ਮਹੀਨਿਆਂ ਤੋਂ ਚਲਦਾ ਆ ਰਿਹਾ ਹੈ। ਹੁਣ ਜਿੱਥੇ 8 ਜਨਵਰੀ ਨੂੰ ਚੋਣ ਕਮਿਸ਼ਨ ਵੱਲੋਂ 20 ਫਰਵਰੀ ਨੂੰ ਚੋਣਾਂ ਕਰਵਾਏ ਜਾਣ ਦਾ ਐਲਾਨ ਕੀਤਾ ਹੈ ਉਥੇ ਹੀ ਚੋਣ ਜ਼ਾਬਤਾ ਵੀ ਲਾਗੂ ਕਰ ਦਿੱਤਾ ਹੈ।
ਸਾਰੀਆਂ ਪਾਰਟੀਆਂ ਵੱਲੋਂ ਵੱਖ-ਵੱਖ ਚੋਣ ਹਲਕਿਆਂ ਤੋਂ ਆਪਣੇ ਉਮੀਦਵਾਰਾਂ ਦੇ ਨਾਮ ਐਲਾਨੇ ਜਾ ਰਹੇ ਹਨ ਅਤੇ ਕੁਝ ਵੱਲੋਂ ਸੀਟ ਨਾ ਮਿਲਣ ਕਾਰਨ ਵੀ ਆਪਣੀ ਪਾਰਟੀ ਨੂੰ ਛੱਡਿਆ ਜਾ ਰਿਹਾ ਹੈ। ਹੁਣ ਕੈਪਟਨ ਅਮਰਿੰਦਰ ਸਿੰਘ ਅਤੇ ਮਹਾਰਾਣੀ ਪਰਨੀਤ ਕੌਰ ਲਈ ਇਹ ਬੜੀ ਮਾੜੀ ਖਬਰ ਸਾਹਮਣੇ ਆਈ ਹੈ ਜਿੱਥੇ ਇਹ ਵੱਡਾ ਝਟਕਾ ਲਗਾ ਹੈ।ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਜਿਥੇ ਕਾਂਗਰਸ ਤੋਂ ਵੱਖ ਹੋ ਕੇ ਆਪਣੀ ਨਵੀਂ ਪਾਰਟੀ ਦਾ ਗਠਨ ਕੀਤਾ ਗਿਆ ਹੈ ਉਥੇ ਹੀ ਉਨ੍ਹਾਂ ਦੀ ਪਤਨੀ ਮਹਾਰਾਣੀ ਪ੍ਰਨੀਤ ਕੌਰ ਅਜੇ ਵੀ ਕਾਂਗਰਸ ਵਿੱਚ ਸ਼ਾਮਲ ਹਨ।
ਇਨ੍ਹਾਂ ਦੋਹਾਂ ਨੂੰ ਉਸ ਸਮੇਂ ਭਾਰੀ ਝਟਕਾ ਲੱਗਾ ਜਦੋਂ ਪਿਛਲੇ ਕਈ ਸਾਲਾਂ ਤੋਂ ਉਨ੍ਹਾਂ ਦਾ ਸਾਥ ਦੇਣ ਵਾਲੇ , ਐੱਸ ਸੀ ਸਮਾਜ ਦੇ ਆਗੂ ਅਤੇ ਮੋਤੀ ਮਹਿਲ ਦੇ ਖਾਸਮਖਾਸ ਵਜੋਂ ਜਾਣੇ ਜਾਂਦੇ ਰਜਿੰਦਰ ਕੁਮਾਰ ਖੋਪਾ ਕਾਂਗਰਸ ਦਾ ਸਾਥ ਛੱਡਦੇ ਹੋਏ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਏ ਹਨ।
ਪਟਿਆਲਾ ਤੋਂ ਜਿੱਥੇ ਸ਼੍ਰੋਮਣੀ ਅਕਾਲੀ ਦਲ ਦੀ ਅਗਵਾਈ ਕਰਨ ਵਾਲੇ ਹਰਪਾਲ ਜੁਨੇਜਾ ਵੱਲੋਂ ਉਨ੍ਹਾਂ ਨੂੰ ਪਾਰਟੀ ਵਿਚ ਜੀ ਆਇਆਂ ਆਖਿਆ ਗਿਆ ਹੈ। ਉੱਥੇ ਹੀ ਭਰੋਸਾ ਦਿਵਾਇਆ ਹੈ ਕਿ ਪਾਰਟੀ ਵਿੱਚ ਉਨ੍ਹਾਂ ਨੂੰ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ। ਉਹਨਾਂ ਵਲੋ ਪਟਿਆਲਾ ਵਿੱਚ ਜਿੱਥੇ ਹਮੇਸ਼ਾ ਮਹਿਲ ਦਾ ਸਾਥ ਦਿੱਤਾ ਹੈ ਉਥੇ ਹੀ 36 ਸਾਲਾਂ ਤੋਂ ਕਾਂਗਰਸ ਦੀ ਸੇਵਾ ਕਰ ਰਹੇ ਸਨ। ਉਨ੍ਹਾਂ ਦੇ ਚਾਅ ਨਾਲ ਕੈਪਟਨ ਅਮਰਿੰਦਰ ਸਿੰਘ ਅਤੇ ਉਨ੍ਹਾਂ ਦੀ ਪਤਨੀ ਮਹਾਰਾਣੀ ਪ੍ਰਨੀਤ ਕੌਰ ਨੂੰ ਵੱਡਾ ਝਟਕਾ ਲੱਗਾ ਹੈ।
Previous Postਹਿਮਾਚਲ ਚ ਘੁੰਮਣ ਗਏ ਪੰਜਾਬੀਆਂ ਨਾਲ ਵਾਪਰਿਆ ਭਿਆਨਕ ਹਾਦਸਾ – ਛਾਈ ਸੋਗ ਦੀ ਲਹਿਰ
Next Postਪੰਜਾਬੀ ਸੰਗੀਤ ਜਗਤ ਨੂੰ ਲੱਗਾ ਵੱਡਾ ਝੱਟਕਾ ਹੋਈ ਇਸ ਮਸ਼ਹੂਰ ਹਸਤੀ ਦੀ ਅਚਾਨਕ ਮੌਤ – ਤਾਜਾ ਵੱਡੀ ਖਬਰ