ਕੈਪਟਨ ਅਮਰਿੰਦਰ ਸਿੰਘ ਨੂੰ ਚੰਨੀ ਸਰਕਾਰ ਨੇ ਦਿੱਤਾ ਇਹ ਤਾਜਾ ਵੱਡਾ ਝੱਟਕਾ -ਹੁਣ ਕਰਤੀ ਇਹ ਕਾਰਵਾਈ

ਆਈ ਤਾਜ਼ਾ ਵੱਡੀ ਖਬਰ 

ਜਿੱਥੇ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਆਪਣੀਆਂ ਚੋਣ ਰਣਨੀਤੀ ਉਪਰ ਜ਼ੋਰ ਦਿੱਤਾ ਜਾ ਰਿਹਾ ਹੈ। ਜਿਨ੍ਹਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਵੱਖ-ਵੱਖ ਚੋਣ ਹਲਕਿਆਂ ਅੰਦਰ ਆਪਣੇ ਚੋਣ ਹਲਕਿਆਂ ਦਾ ਦੌਰਾ ਕੀਤਾ ਜਾ ਰਿਹਾ ਹੈ ਉਥੇ ਹੀ ਉਨ੍ਹਾਂ ਚੋਣ ਹਲਕਿਆਂ ਤੋਂ ਆਪਣੇ ਵਿਧਾਇਕਾਂ ਦੇ ਨਾਮ ਵੀ ਐਲਾਨ ਕੀਤੇ ਜਾ ਰਹੇ ਹਨ। ਆਮ ਆਦਮੀ ਪਾਰਟੀ ਵਿੱਚ ਵੀ ਮੁੱਖ ਮੰਤਰੀ ਦੇ ਚਿਹਰੇ ਨੂੰ ਲੈ ਕੇ ਅਜੇ ਤਕ ਬਹੁਤ ਸਾਰੀਆਂ ਕਿਆਸਰਾਈਆਂ ਚਲਦੀਆਂ ਆ ਰਹੀਆਂ ਹਨ,ਸੂਬਾ ਸਰਕਾਰ ਦੀ ਗੱਲ ਕੀਤੇ ਜਾਣ ਤੇ ਉਸ ਵਿੱਚ ਸ਼ੁਰੂ ਹੋਇਆ ਕਾਟੋ ਕਲੇਸ਼ ਲਗਾਤਾਰ ਜਾਰੀ ਹੈ ਅਤੇ ਕਾਂਗਰਸ ਸਰਕਾਰ ਨਾਲ ਜੁੜੀ ਹੋਈ ਕੋਈ ਨਾ ਕੋਈ ਖ਼ਬਰ ਆਏ ਦਿਨ ਸਾਹਮਣੇ ਆ ਰਹੀ ਹੈ। ਜੋ ਕਾਂਗਰਸ ਪਾਰਟੀ ਦੇ ਹੀ ਲੋਕਾਂ ਨੂੰ ਹੈਰਾਨ ਕਰ ਦਿੰਦੀ ਹੈ।

ਹੁਣ ਚੰਨੀ ਸਰਕਾਰ ਵੱਲੋਂ ਕੈਪਟਨ ਅਮਰਿੰਦਰ ਸਿੰਘ ਨੂੰ ਇੱਕ ਹੋਰ ਵੱਡਾ ਝਟਕਾ ਦਿੱਤਾ ਗਿਆ ਹੈ ਜਿਥੇ ਇਹ ਕਾਰਵਾਈ ਕੀਤੀ ਗਈ ਹੈ। ਕੈਪਟਨ ਅਮਰਿੰਦਰ ਸਿੰਘ ਵੱਲੋਂ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦਿੱਤੇ ਜਾਣ ਤੋਂ ਬਾਅਦ ਜਿਥੇ ਚਰਨਜੀਤ ਸਿੰਘ ਚੰਨੀ ਨੂੰ ਨਵਾਂ ਮੁਖ ਮੰਤਰੀ ਨਿਯੁਕਤ ਕੀਤਾ ਗਿਆ ਉਥੇ ਹੀ ਨਵੇਂ ਕੈਬਨਿਟ ਮੰਤਰੀ ਮੰਡਲ ਦਾ ਗਠਨ ਕੀਤਾ ਗਿਆ। ਜਿਸ ਤੋਂ ਬਾਅਦ ਕਾਂਗਰਸ ਪਾਰਟੀ ਨਾਲ ਜੁੜੇ ਹੋਏ ਬਹੁਤ ਸਾਰੇ ਲੋਕਾਂ ਨੂੰ ਪਾਰਟੀ ਤੋਂ ਵੱਖ ਕੀਤੇ ਜਾਣ ਦੀਆਂ ਖ਼ਬਰਾਂ ਆਏ ਦਿਨ ਸਾਹਮਣੇ ਆ ਰਹੀਆਂ ਹਨ।

ਜਿਨ੍ਹਾਂ ਵਿਚ ਬਹੁਤ ਸਾਰੇ ਕੈਪਟਨ ਅਮਰਿੰਦਰ ਸਿੰਘ ਦੇ ਕਰੀਬੀ ਵੀ ਹਨ। ਹੁਣ ਕਾਂਗਰਸ ਸਰਕਾਰ ਵੱਲੋਂ ਪਟਿਆਲਾ ਤੋਂ ਪੈਪਸੂ ਰੋਡਵੇਜ਼ ਟਰਾਂਸਪੋਰਟ ਕਾਰਪੋਰੇਸ਼ਨ ਦੇ ਚੇਅਰਮੈਨ ਕੇਕੇ ਸ਼ਰਮਾ ਨੂੰ ਉਨ੍ਹਾਂ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ ਕਿਉਂਕਿ ਬੀਤੇ ਦਿਨੀਂ ਉਹਨਾਂ ਦੀ ਇੱਕ ਫੋਟੋ ਸੋਸ਼ਲ ਮੀਡੀਆ ਉਪਰ ਕੈਪਟਨ ਅਮਰਿੰਦਰ ਸਿੰਘ ਅਤੇ ਉਨ੍ਹਾਂ ਦੀ ਧਰਮ ਪਤਨੀ ਮਹਾਰਾਣੀ ਪ੍ਰਨੀਤ ਕੌਰ ਨਾਲ ਵਾਇਰਲ ਵਾਇਰਲ ਹੋਈ ਸੀ ਜਿਸ ਤੋਂ ਬਾਅਦ ਉਹਨਾਂ ਨੂੰ ਉਹਨਾਂ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ। ਜਿਸ ਤੋਂ ਬਾਅਦ ਪੀ ਆਰ ਟੀ ਸੀ ਦੇ ਨਵੇਂ ਚੇਅਰਮੈਨ ਸਤਵਿੰਦਰ ਸਿੰਘ ਨੂੰ ਨਿਯੁਕਤ ਕਰ ਦਿੱਤਾ ਗਿਆ ਹੈ।

ਜੋ ਕਿ ਮੌਜੂਦਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਕਰੀਬੀ ਦੱਸੇ ਜਾ ਰਹੇ ਹਨ। ਉੱਥੇ ਹੀ ਕੇਕੇ ਸ਼ਰਮਾ ਵੱਲੋਂ ਉਨ੍ਹਾਂ ਦੇ ਅਹੁਦੇ ਤੋਂ ਹਟਾਏ ਜਾਣ ਤੋਂ ਬਾਅਦ ਉਨ੍ਹਾਂ ਵੱਲੋਂ ਆਖਿਆ ਗਿਆ ਹੈ ਕਿ ਇਸ ਗੱਲ ਨਾਲ ਉਨ੍ਹਾਂ ਨੂੰ ਕੋਈ ਵੀ ਪਛਤਾਵਾ ਨਹੀਂ ਹੈ। ਉਹ ਹਮੇਸ਼ਾਂ ਕੈਪਟਨ ਅਮਰਿੰਦਰ ਸਿੰਘ ਦੇ ਵਫਾਦਾਰ ਰਹੇ ਹਨ। ਉਨ੍ਹਾਂ ਆਖਿਆ ਕਿ ਮੈਨੂੰ ਇਸ ਲਈ ਹਟਾਇਆ ਗਿਆ ਹੈ ਕਿਉਂਕਿ ਮੈਂ ਕੈਪਟਨ ਅਮਰਿੰਦਰ ਸਿੰਘ ਦਾ ਕਰੀਬੀ ਸੀ। ਜਿਨ੍ਹਾਂ ਵੱਲੋਂ 2003 ਵਿਚ ਮੈਨੂੰ ਪਟਿਆਲਾ ਇੰਪਰੂਵਮੈਂਟ ਟਰੱਸਟ ਦਾ ਚੇਅਰਮੈਨ ਬਣਾਇਆ ਗਿਆ ਸੀ।। ਚੰਨੀ ਸਰਕਾਰ ਵੱਲੋਂ ਇਸ ਤੋਂ ਪਹਿਲਾਂ ਅੰਮ੍ਰਿਤਸਰ ਦੇ ਵਿੱਚ ਵੀ ਕੈਪਟਨ ਦੇ ਸਮਰਥਕ ਚੇਅਰਮੈਨ ਨੂੰ ਹਟਾ ਦਿੱਤਾ ਗਿਆ ਸੀ।