ਆਈ ਤਾਜ਼ਾ ਵੱਡੀ ਖਬਰ
ਪੰਜਾਬ ਦੀ ਸਿਆਸਤ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਅਜਿਹੀਆਂ ਖ਼ਬਰਾਂ ਸਾਹਮਣੇ ਆਈਆਂ ਹਨ ਜਿਸ ਉਪਰ ਵਿਸ਼ਵਾਸ ਕਰਨਾ ਮੁਸ਼ਕਿਲ ਹੈ। ਜਿੱਥੇ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਅਗਲੇ ਸਾਲ ਹੋਣ ਵਾਲੀਆਂ ਚੋਣਾਂ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਸਨ ਉੱਥੇ ਹੀ ਕਾਂਗਰਸ ਵਿਚ ਚਲਿਆ ਆ ਰਿਹਾ ਕਾਟੋ ਕਲੇਸ਼ ਅਜੇ ਤੱਕ ਵੀ ਜਾਰੀ ਹੈ। ਜਿੱਥੇ ਕੁਝ ਬਾਕੀ ਨੇਤਾਵਾਂ ਦੇ ਕਾਰਨ ਕੈਪਟਨ ਅਮਰਿੰਦਰ ਸਿੰਘ ਨੂੰ ਆਪਣੇ ਅਹੁਦੇ ਤੋਂ ਅਸਤੀਫਾ ਦੇਣਾ ਪਿਆ ਸੀ। ਉੱਥੇ ਹੀ ਉਨ੍ਹਾਂ ਨੂੰ ਹਾਈ ਕਮਾਨ ਵੱਲੋਂ ਬਾਰ-ਬਾਰ ਦਿੱਲੀ ਬੁਲਾਇਆ ਜਾ ਰਿਹਾ ਸੀ। ਜਿਸ ਨੂੰ ਆਪਣਾ ਅਪਮਾਨ ਸਮਝਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਜਿਸ ਤੋਂ ਬਾਅਦ ਉਹਨਾਂ ਵੱਲੋਂ ਕਈ ਵਾਰ ਦਿੱਲੀ ਦੀ ਫੇਰੀ ਕੀਤੀ ਗਈ ਹੈ।
ਜਿੱਥੇ ਉਨ੍ਹਾਂ ਵੱਲੋਂ ਭਾਜਪਾ ਸਰਕਾਰ ਨਾਲ ਗੱਲ ਕਰਕੇ ਖੇਤੀ ਕਾਨੂੰਨਾਂ ਨੂੰ ਰੱਦ ਕੀਤੇ ਜਾਣ ਦੀ ਵੀ ਅਪੀਲ ਕੀਤੀ ਗਈ ਹੈ। ਉਥੇ ਹੀ ਉਨ੍ਹਾਂ ਵੱਲੋਂ ਭਾਜਪਾ ਵਿੱਚ ਸ਼ਾਮਲ ਹੋਣ ਦੀਆਂ ਕਿਆਸਰਾਈਆਂ ਵੀ ਲਗਾਈਆਂ ਜਾ ਰਹੀਆਂ ਸਨ ਜਿਸ ਬਾਰੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਪਣੀ ਵੱਖਰੀ ਪਾਰਟੀ ਬਣਾਉਣ ਦਾ 19 ਅਕਤੂਬਰ ਨੂੰ ਇਹ ਐਲਾਨ ਵੀ ਕਰ ਦਿਤਾ ਗਿਆ ਹੈ। ਹੁਣ ਕੈਪਟਨ ਅਮਰਿੰਦਰ ਸਿੰਘ ਨੇ ਅਮਿਤ ਸ਼ਾਹ ਨੂੰ ਇਸ ਕਾਰਨ ਵਧਾਈਆਂ ਦਿੱਤੀਆਂ ਹਨ ਜਿਸਦੀ ਚਾਰੇ ਪਾਸੇ ਚਰਚਾ ਹੋ ਰਹੀ ਹੈ।
ਅੱਜ ਇੱਥੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਖ਼ੇਤੀ ਕਾਨੂੰਨਾਂ ਨੂੰ ਲੈ ਕੇ ਸਾਰੇ ਦੇਸ਼ ਦੇ ਕਿਸਾਨਾਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ। ਉਥੇ ਹੀ ਅੱਜ ਉਨ੍ਹਾਂ ਦੇ 57 ਵੇ ਜਨਮ ਦਿਨ ਦੇ ਮੌਕੇ ਤੇ ਵੱਖ ਵੱਖ ਰਾਜਨੀਤਿਕ ਸ਼ਖਸ਼ੀਅਤਾ ਵੱਲੋਂ ਉਨ੍ਹਾਂ ਨੂੰ ਜਨਮ ਦਿਨ ਦੀਆਂ ਮੁਬਾਰਕਾਂ ਦਿੱਤੀਆਂ ਗਈਆਂ ਹਨ। ਇਸ ਤਰ੍ਹਾਂ ਹੀ ਪੰਜਾਬ ਤੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਵੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਟਵੀਟ ਕਰਕੇ ਜਨਮਦਿਨ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ ਹਨ। ਜਿਸ ਦੀ ਸਭ ਪਾਸੇ ਚਰਚਾ ਹੋ ਰਹੀ ਹੈ।
ਜਿੱਥੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਭਾਜਪਾ ਨਾਲ ਗਠਜੋੜ ਕੀਤੇ ਜਾਣ ਦੀ ਗੱਲ ਆਖੀ ਜਾ ਰਹੀ ਹੈ, ਉੱਥੇ ਹੀ ਉਹਨਾਂ ਵੱਲੋਂ ਟਵੀਟ ਕਰਕੇ ਮੁਬਾਰਕਬਾਦ ਦਿੰਦੇ ਹੋਏ ਆਖਿਆ ਗਿਆ ਹੈ ਕਿ ਕੇਂਦਰੀ ਮੰਤਰੀ ਅਮਿਤ ਸ਼ਾਹ ਜੀ ਨੂੰ ਜਨਮ ਦਿਨ ਦੀਆਂ ਸ਼ੁਭਕਾਮਨਾਵਾਂ , ਮੈਂ ਤੁਹਾਡੀ ਲੰਬੀ ਉਮਰ ਅਤੇ ਅਤੇ ਸਿਹਤ ਲਈ ਕਾਮਨਾ ਕਰਦਾ ਹਾਂ। ਇਸ ਦਾ ਜਵਾਬ ਅਮਿਤ ਸ਼ਾਹ ਵੱਲੋਂ ਭੇਟ ਕਰਕੇ ਕੀਤਾ ਗਿਆ ਹੈ ਜਿਸ ਵਿਚ ਉਹਨਾਂ ਨੇ ਵੀ ਧੰਨਵਾਦ ਕੈਪਟਨ ਸਾਹਿਬ ਲਿਖਿਆ ਹੈ।
Previous Postਵਾਪਰਿਆ ਕਹਿਰ ਇਕੋ ਪ੍ਰੀਵਾਰ ਦੇ 5 ਜੀਆਂ ਨੂੰ ਅਸਮਾਨੋਂ ਆਈ ਮੌਤ ਲੈ ਗਈ ਨਾਲ – ਇਲਾਕੇ ਚ ਪਿਆ ਮਾਤਮ
Next Postਦਿੱਲੀ ਆ ਰਹੇ ਜਹਾਜ ਚ ਹੋਇਆ ਮੌਤ ਦਾ ਤਾਂਡਵ ਵਾਪਰਿਆ ਇਹ ਭਾਣਾ – ਤਾਜਾ ਵੱਡੀ ਖਬਰ