ਆਈ ਤਾਜਾ ਵੱਡੀ ਖਬਰ
ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਜਿੱਥੇ ਕਰੋਨਾ ਤੋਂ ਪੀੜਤ ਹੋਣ ਵਾਲੇ ਲੋਕਾਂ ਦੀ ਸਹਾਇਤਾ ਲਈ ਕਈ ਤਰ੍ਹਾਂ ਦੇ ਐਲਾਨ ਕੀਤੇ ਜਾ ਰਹੇ ਹਨ। ਉਥੇ ਹੀ ਸੂਬੇ ਦੇ ਲੋਕਾਂ ਦਾ ਮੁਫ਼ਤ ਵਿੱਚ ਕਰੋਨਾ ਟੀਕਾਕਰਨ ਵੀ ਕੀਤਾ ਜਾ ਰਿਹਾ ਹੈ। ਜਿਸ ਸਦਕਾ ਲੋਕਾਂ ਨੂੰ ਕਰੋਨਾ ਦੇ ਪ੍ਰਭਾਵ ਹੇਠ ਹੋਣ ਤੋਂ ਬਚਾਇਆ ਜਾ ਸਕੇ। ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕ੍ਰੋਨਾ ਦੌਰਾਨ ਬਹੁਤ ਸਾਰੇ ਕਾਰੋਬਾਰ ਠੱਪ ਹੋਣ ਤੇ ਬੇਰੋਜ਼ਗਾਰ ਨੌਜਵਾਨਾਂ ਨੂੰ ਵੀ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਵਾਏ ਜਾ ਰਹੇ ਹਨ। ਉੱਥੇ ਹੀ ਸੂਬੇ ਵਿੱਚ ਇੱਕ ਲੱਖ ਨੌਜਵਾਨਾਂ ਨੂੰ ਨੌਕਰੀ ਦਿੱਤੇ ਜਾਣ ਦਾ ਭਰੋਸਾ ਦਿਵਾਇਆ ਗਿਆ ਸੀ ਜਿਸ ਨੂੰ ਸੂਬਾ ਸਰਕਾਰ ਵੱਲੋਂ ਹੌਲੀ-ਹੌਲੀ ਪੂਰੇ ਕੀਤਾ ਜਾ ਰਿਹਾ ਹੈ।
ਹੁਣ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਵਿੱਚ ਇਹ ਕੰਮ ਮੁਫ਼ਤ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਹਨ। ਪੰਜਾਬ ਵਿਚ ਜਿਥੇ ਕਰੋਨਾ ਕੇਸਾਂ ਵਿਚ ਕਮੀ ਦਰਜ ਕੀਤੀ ਗਈ ਹੈ, ਉਥੇ ਹੀ ਬਲੈਕ ਫੰਗਸ ਦੇ ਸਾਹਮਣੇ ਆਉਣ ਵਾਲੇ ਮਾਮਲਿਆਂ ਵਿਚ ਵੀ ਕਮੀ ਆਈ ਹੈ। ਪਿਛਲੇ ਹਫ਼ਤੇ ਵਿੱਚ ਸਿਰਫ਼ ਤਿੰਨ ਤੋਂ ਚਾਰ ਕੇਸਾਂ ਦੀ ਰਿਪੋਰਟ ਕੀਤੀ ਗਈ ਸੀ। ਉਥੇ ਹੀ ਸਬੰਧਤ ਵਿਭਾਗਾਂ ਨੂੰ ਸਥਿਤੀ ਦੀ ਨਿਗਰਾਨੀ ਕਰਨ ਅਤੇ ਉਹਨਾਂ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਤੇ ਨਜ਼ਰ ਰੱਖਣ ਦੇ ਨਿਰਦੇਸ਼ ਵੀ ਜਾਰੀ ਕੀਤੇ ਗਏ ਹਨ।
ਸਿਹਤ ਸਕੱਤਰ ਹੁਸਨ ਲਾਲ ਨੇ ਇੱਕ ਸੰਖੇਪ ਪੇਸ਼ਕਾਰੀ ਵਿਚ ਦੱਸਿਆ ਹੈ ਕਿ ਅਜਿਹੇ ਮਰੀਜਾਂ ਦਾ ਤਿੰਨ ਤੋਂ ਛੇ ਮਹੀਨਿਆਂ ਤੱਕ ਫੋਲੋ-ਅਪ ਕਰਨ ਦਾ ਹੁਕਮ ਜਾਰੀ ਕੀਤਾ ਗਿਆ ਹੈ। ਸੂਬੇ ਅੰਦਰ ਅਪੰਗ ਵਿਅਕਤੀਆਂ ਲਈ ਕਈ ਸਕੀਮਾਂ ਦੇ ਲਾਭ ਵਿੱਚ ਵਾਧਾ ਕੀਤੇ ਜਾਣ ਦਾ ਐਲਾਨ ਕੀਤਾ ਗਿਆ ਹੈ। ਜਿਸ ਦੇ ਤਹਿਤ ਬਲੈਕ ਫੰਗਸ ਤੋਂ ਪ੍ਰਭਾਵਿਤ ਹੋਣ ਵਾਲੇ ਲੋਕਾਂ ਲਈ ਫ੍ਰੀ ਵਿਚ ਚੈੱਕ ਕੀਤੇ ਜਾਣ ਲਈ ਸਰਕਾਰੀ ਮੈਡੀਕਲ ਕਾਲਜ ਹਸਪਤਾਲ ਵਿੱਚ ਪੋਸਟ ਕੋਵਿਡ ਕੇਅਰ ਸੈਂਟਰ ਸਥਾਪਤ ਕਰਨ ਦਾ ਹੁਕਮ ਜਾਰੀ ਕੀਤਾ ਗਿਆ ਹੈ।
ਜਿਸ ਵਿੱਚ ਬਲੈਕ ਫੰਗਸ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦੀ ਜਾਂਚ ਕੀਤੀ ਜਾਵੇਗੀ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਅਪੰਗਤਾ ਵਾਲੇ ਵਿਅਕਤੀਆਂ ਲਈ ਮੌਜੂਦ ਸਕੀਮਾਂ ਦੇ ਲਾਭ ਤੋਂ ਜਿੱਥੇ ਕੋਸ਼ਿਸ਼ ਕੀਤੀ ਹੈ। ਜਿਸ ਦਾ ਫਾਇਦਾ ਅਤੇ ਫੰਗਸ ਤੋਂ ਪ੍ਰਭਾਵਿਤ ਹੋਣ ਵਾਲੇ ਲੋਕਾਂ ਨੂੰ ਮਿਲ ਸਕੇ।
Previous Postਹੁਣੇ ਹੁਣੇ ਆਪਣੇ ਮੋਬਾਈਲ ਤੋਂ ਬਣਾਵੋ ਇਹ ਵੀਡੀਓ ਅਤੇ ਜਿੱਤੋ 25 ਹਜਾਰ ਰੁਪਏ – ਹੋ ਗਿਆ ਸਰਕਾਰੀ ਐਲਾਨ
Next Postਦਿੱਲੀ ਏਮਜ਼ ਹਸਪਤਾਲ ਤੋਂ ਆਈ ਅਜਿਹੀ ਮਾੜੀ ਖਬਰ ਸਾਰੇ ਪਾਸੇ ਛਾਈ ਚਿੰਤਾ ਦੀ ਲਹਿਰ