ਆਈ ਤਾਜਾ ਵੱਡੀ ਖਬਰ
ਪੰਜਾਬ ਵਿੱਚ ਕਰੋਨਾ ਕੇਸਾਂ ਵਿੱਚ ਕਮੀ ਆਉਂਦੇ ਹੀ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਅਗਲੇ ਸਾਲ ਹੋਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਸਨ। ਜਿੱਥੇ ਵੱਖ ਵੱਖ ਪਾਰਟੀਆਂ ਦੇ ਬਹੁਤ ਸਾਰੇ ਵਿਧਾਇਕ ਅਤੇ ਵਰਕਰ ਪਾਰਟੀ ਛੱਡ ਕੇ ਦੂਸਰੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ ਜਿੱਥੇ ਇਹ ਸਿਲਸਿਲਾ ਅਜੇ ਤਕ ਲਗਾਤਾਰ ਜਾਰੀ ਹੈ। ਉੱਥੇ ਹੀ ਬਹੁਤ ਸਾਰੇ ਨਵੇਂ ਚਿਹਰੇ ਵੀ ਰਾਜਨੀਤੀ ਵਿਚ ਸ਼ਾਮਲ ਹੋ ਰਹੇ ਹਨ ਜਿਨ੍ਹਾਂ ਦੇ ਸ਼ਾਮਲ ਹੋਣ ਬਾਰੇ ਕਿਸੇ ਵੱਲੋਂ ਕਲਪਨਾ ਵੀ ਨਹੀਂ ਕੀਤੀ ਗਈ ਸੀ। ਓਥੇ ਹੀ ਵੱਖ ਵੱਖ ਪਾਰਟੀਆਂ ਵੱਲੋਂ ਵੋਟਰਾਂ ਨੂੰ ਭਰਮਾਉਣ ਲਈ ਕਈ ਤਰ੍ਹਾਂ ਦੇ ਐਲਾਨ ਵੀ ਕੀਤੇ ਜਾ ਰਹੇ ਹਨ।
ਜਿਸ ਨਾਲ ਪਾਰਟੀ ਦੀ ਕਾਮਯਾਬੀ ਨੂੰ ਮਜ਼ਬੂਤ ਕੀਤਾ ਜਾ ਸਕੇ। ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵੀ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਕਈ ਤਰਾਂ ਦੇ ਐਲਾਨ ਕੀਤੇ ਜਾ ਰਹੇ ਹਨ ਅਤੇ ਇੱਕ ਲੱਖ ਨੌਜਵਾਨਾਂ ਨੂੰ ਨੌਕਰੀ ਦੇਣ ਦਾ ਵਾਅਦਾ ਵੀ ਕੀਤਾ ਜਾ ਰਿਹਾ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਵਾਸੀਆਂ ਲਈ ਇਹ ਵੱਡਾ ਐਲਾਨ ਕੀਤਾ ਗਿਆ ਹੈ ਜਿਸ ਨਾਲ ਲੋਕਾਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਅਮ੍ਰਿਤਸਰ ਵਿੱਚ ਜਿੱਥੇ ਅੱਜ ਮੁੱਖ ਮੰਤਰੀ ਪੰਜਾਬ ਵੱਲੋਂ ਮਨਾਏ ਜਾ ਰਹੇ 75ਵੇਂ ਆਜ਼ਾਦੀ ਦਿਵਸ ਦੇ ਮੌਕੇ ਤੇ ਝੰਡਾ ਲਹਿਰਾਇਆ ਗਿਆ ਹੈ ਉਥੇ ਹੀ ਪੰਜਾਬ ਦੇ ਲੋਕਾਂ ਨੂੰ ਸੰਬੋਧਨ ਵੀ ਕੀਤਾ ਗਿਆ।
ਜਿਨ੍ਹਾਂ ਲੋਕਾਂ ਦੇ ਹਿੱਤਾਂ ਨੂੰ ਦੇਖਦੇ ਹੋਏ ਸੌ ਕਰੋੜ ਰੁਪਏ ਦੇ ਪ੍ਰੋਜੈਕਟ ਦਾ ਐਲਾਨ ਕੀਤਾ ਜਿਸ ਦੀ ਵਰਤੋਂ ਸੜਕਾਂ ਦੇ ਵਿਕਾਸ ਦੇ ਨਾਲ ਨਾਲ ਐਸਸੀ ਭਲਾਈ ਪ੍ਰੋਗਰਾਮਾਂ, ਲਿੰਕ ਸੜਕਾਂ ਅਤੇ ਫਿਰਨੀਆਂ ਲਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਬਾਰੇ ਸਾਰੇ ਵੇਰਵੇ ਪ੍ਰ-ਮੋ-ਸ਼-ਨ ਵਿਭਾਗ ਵੱਲੋਂ ਜਨਤਕ ਤੌਰ ਤੇ ਸਾਂਝੇ ਕੀਤੇ ਜਾਣਗੇ।
ਉੱਥੇ ਹੀ 1150 ਸੁਧਾਰਾਂ ਦੇ ਨਵੇਂ ਸਮੂਹ ਦਾ ਐਲਾਨ ਕੀਤਾ ਗਿਆ ਹੈ ਜਿਸ ਨਾਲ ਮਧਮ ਅਤੇ ਲਘੂ ਉਦਯੋਗ ਵਿਆਪਕ ਬਣਾਇਆ ਜਾਵੇਗਾ। ਉਨ੍ਹਾਂ ਆਖਿਆ ਕਿ ਇਸ ਸੋਧ ਨੂੰ ਸੁਪਰੀਮ ਕੋਰਟ ਦੇ ਫੈਸਲਿਆਂ ਦੇ ਅਨੁਸਾਰ ਲਾਗੂ ਕੀਤਾ ਜਾਵੇਗਾ ਜਿੱਥੇ ਦਲਿਤ ਭਲਾਈ ਵਜੋਂ ਕਰਨਾ ਲਾਜ਼ਮੀ ਹੋਵੇਗਾ। ਜੋ ਪੰਜਾਬ ਵਿੱਚ ਐਸਸੀ ਅਬਾਦੀ ਦੇ ਪ੍ਰਤੀਸ਼ਤ ਦੇ ਬਰਾਬਰ ਵਰਤੋਂ ਵਿੱਚ ਲਿਆਂਦਾ ਜਾਵੇਗਾ ਜਿਸ ਬਾਰੇ ਛੇਤੀ ਹੀ ਇਕ ਐਕਟ ਨੋਟੀਫਾਈ ਕੀਤਾ ਜਾਵੇਗਾ।
Previous Postਕੈਪਟਨ ਅਮਰਿੰਦਰ ਸਿੰਘ ਲਈ ਆ ਰਹੀ ਇਹ ਵੱਡੀ ਮਾੜੀ ਖਬਰ – ਕੱਲ੍ਹ ਨੂੰ ਹੋਣ ਜਾ ਰਿਹਾ ਇਹ ਕੰਮ
Next Postਪ੍ਰਧਾਨ ਮੰਤਰੀ ਮੋਦੀ ਵਲੋਂ ਦੇਸ਼ ਦੇ ਕਿਸਾਨਾਂ ਬਾਰੇ ਆਇਆ ਇਹ ਵੱਡਾ ਬਿਆਨ – ਤਾਜਾ ਵੱਡੀ ਖਬਰ