ਕੈਪਟਨ ਅਮਰਿੰਦਰ ਸਿੰਘ ਨੇ ਸਿੱਧੂ ਨੂੰ ਲੈ ਕੇ ਕਰਤਾ ਇਹ ਵੱਡਾ ਖੁਲਾਸਾ ਪਾਕਿਸਤਾਨੋਂ ਇਮਰਾਨ ਖਾਨ ਦੇ ਆਏ ਮੈਸਿਜ ਬਾਰੇ

ਆਈ ਤਾਜ਼ਾ ਵੱਡੀ ਖਬਰ 

ਇਸ ਸਮੇਂ ਪੰਜਾਬ ਦੀ ਸਿਆਸਤ ਵਿੱਚ ਕਾਫੀ ਉਤਰਾਅ ਚੜ੍ਹਾਅ ਦੇਖਣ ਨੂੰ ਮਿਲਦੇ ਹਨ ਜਿੱਥੇ ਸਿਆਸੀ ਪਾਰਟੀਆਂ ਵੱਲੋਂ ਇੱਕ ਦੂਜੇ ਉਪਰ ਸ਼ਬਦੀ ਹਮਲੇ ਕੀਤੇ ਜਾ ਰਹੇ ਹਨ। ਉੱਥੇ ਹੀ ਬੀਤੇ ਦਿਨੀ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਪੰਜਾਬ ਦੇ ਫ਼ਿਰੋਜ਼ਪੁਰ ਵਿੱਚ ਰੈਲੀ ਤੇ ਆਏ ਪਰ ਬਰਸਾਤ ਅਤੇ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਇਸ ਰੈਲੀ ਨੂੰ ਰੱਦ ਕਰ ਦਿੱਤਾ ਗਿਆ, ਉਹ ਹੁਸੈਨੀਵਾਲਾ ਤੋਂ ਹੀ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਅਰਪਿਤ ਕਰਕੇ ਵਾਪਸ ਦਿੱਲੀ ਚਲੇ ਗਏ। ਜਿਸ ਤੋਂ ਬਾਅਦ ਵਿਰੋਧੀ ਪਾਰਟੀਆਂ ਵੱਲੋਂ ਵੀ ਕਾਂਗਰਸ ਸਰਕਾਰ ਨੂੰ ਲੰਮੇ ਹੱਥੀਂ ਲਿਆ ਜਾ ਰਿਹਾ ਹੈ ਅਤੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਚੰਨੀ ਸਰਕਾਰ ਨੂੰ ਵੀ ਲੰਮੇ ਹੱਥੀਂ ਲਿਆ ਗਿਆ ਹੈ। ਉੱਥੇ ਹੀ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਵੱਲੋਂ ਵੀ ਪ੍ਰਧਾਨ ਮੰਤਰੀ ਦੇ ਬਿਆਨ ਨੂੰ ਲੈ ਕੇ ਜਵਾਬ ਦਿੱਤਾ ਗਿਆ ਹੈ।

ਜਿੱਥੇ ਉਨ੍ਹਾਂ ਕਿਹਾ ਸੀ ਕਿ ਪ੍ਰਧਾਨਮੰਤਰੀ ਨੂੰ ਤਾਂ ਸਿਰਫ 15 ਤੋਂ 20 ਮਿੰਟ ਇੰਤਜ਼ਾਰ ਕਰਨਾ ਪਿਆ ਹੈ ਪੰਜਾਬ ਦੇ ਕਿਸਾਨਾਂ ਵੱਲੋਂ ਇੱਕ ਸਾਲ ਤੋਂ ਵਧੇਰੇ ਸਮਾਂ ਹਰ ਇਕ ਮੌਸਮ ਦੇ ਦੌਰਾਨ ਦਿੱਲੀ ਦੀਆਂ ਸਰਹੱਦਾਂ ਤੇ ਗੁਜਾਰਿਆ ਗਿਆ ਸੀ। ਹੁਣ ਕੈਪਟਨ ਅਮਰਿੰਦਰ ਸਿੰਘ ਨੇ ਸਿੱਧੂ ਲਈ ਇਹ ਵੱਡਾ ਖੁਲਾਸਾ ਕੀਤਾ ਹੈ ਜਿਥੇ ਪਾਕਿਸਤਾਨੋਂ ਆਏ ਮੈਸਜ਼ ਬਾਰੇ ਦੱਸਿਆ ਗਿਆ ਹੈ। ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਹੁਣ ਨਵਜੋਤ ਸਿੱਧੂ ਦੇ ਸਿਆਸਤ ਵਿੱਚ ਆਉਣ ਬਾਰੇ ਖੁਲਾਸਾ ਕੀਤਾ ਗਿਆ ਹੈ ਇਸ ਬਾਰੇ ਉਨ੍ਹਾਂ ਦੇ ਦੋਸਤ ਅਤੇ ਪਾਕਸਤਾਨੀ ਪ੍ਰਧਾਨ ਮੰਤਰੀ ਇਮਰਾਨ ਖਾਨ ਵਲੋ ਨਵਜੋਤ ਸਿੱਧੂ ਨੂੰ ਮੰਤਰੀ ਮੰਡਲ ਵਿੱਚ ਸ਼ਾਮਲ ਕਰਨ ਲਈ ਟੈਲੀਫੋਨ ਮੈਸਜ਼ ਰਾਹੀਂ ਸਿਫ਼ਾਰਸ਼ ਕੀਤੀ ਸੀ।

ਉਨ੍ਹਾਂ ਕਿਹਾ ਕਿ ਇਹ ਸਭ ਉਸ ਸਮੇਂ ਹੋਇਆ ਜਦੋਂ 2017 ਵਿੱਚ ਉਨ੍ਹਾਂ ਦੀ ਕਾਂਗਰਸ ਸਰਕਾਰ ਸੱਤਾ ਵਿਚ ਆਈ ਸੀ। ਉਨ੍ਹਾਂ ਦੱਸਿਆ ਕਿ ਹਾਈਕਮਾਂਡ ਦੇ ਕਹਿਣ ਉੱਪਰ ਹੀ ਸਿੱਧੂ ਨੂੰ ਮੰਤਰੀ ਬਣਾਇਆ ਗਿਆ ਸੀ। ਜਦ ਕਿ ਉਸ ਸਮੇਂ ਸੋਨੀਆ ਗਾਂਧੀ ਵੱਲੋਂ ਇਸ ਮੈਸਜ਼ ਉਪਰ ਇਤਰਾਜ਼ ਵੀ ਜਤਾਇਆ ਗਿਆ ਸੀ।

ਉਨ੍ਹਾਂ ਕਿਹਾ ਕਿ ਉਥੇ ਹੀ ਇਮਰਾਨ ਖਾਨ ਵੱਲੋਂ ਇਹ ਵੀ ਆਖਿਆ ਗਿਆ ਸੀ ਕਿ ਨਵਜੋਤ ਸਿੱਧੂ ਨੂੰ ਪਾਰਟੀ ਵਿਚ ਸ਼ਾਮਲ ਕੀਤਾ ਜਾਵੇ ਅਗਰ ਕਾਰਗੁਜਾਰੀ ਠੀਕ ਨਹੀਂ ਰਹਿੰਦੀ ਤਾਂ ਮੰਤਰੀਮੰਡਲ ਉਨ੍ਹਾਂ ਨੂੰ ਇੱਕ ਸਾਲ ਤੋਂ ਬਾਅਦ ਹਟਾ ਸਕਦਾ ਹੈ। ਹੁਣ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਾਂਗਰਸ ਉਪਰ ਸ਼ਬਦੀ ਹਮਲਾ ਕਰਦੇ ਹੋਏ ਇਹ ਵੀ ਆਖਿਆ ਗਿਆ ਹੈ ਕਿ ਇਸ ਸਮੇਂ ਗੈਰ ਤਜ਼ਰਬੇਕਾਰ ਲੋਕਾਂ ਦੇ ਹੱਥ ਪੰਜਾਬ ਦੀ ਬਾਗਡੋਰ ਹੈ । ਜਿਸ ਕਾਰਨ ਅਜਿਹਾ ਸਭ ਹੋ ਰਿਹਾ ਹੈ।