ਆਈ ਤਾਜਾ ਵੱਡੀ ਖਬਰ
ਚੀਨ ਤੋਂ ਫੈਲਣ ਵਾਲੀ ਕਰੋਨਾ ਨੇ ਜਿੱਥੇ ਸਾਰੇ ਦੇਸ਼ਾਂ ਨੂੰ ਪ੍ਰਭਾਵਿਤ ਕੀਤਾ ਹੈ। ਉਥੇ ਹੀ ਇਸ ਕਰੋਨਾ ਨਾਲ ਸਭ ਤੋਂ ਵਧੇਰੇ ਪ੍ਰਭਾਵਤ ਸ਼ਕਤੀਸ਼ਾਲੀ ਦੇਸ਼ ਅਮਰੀਕਾ ਹੋਇਆ ਹੈ। ਦੂਜੇ ਨੰਬਰ ਤੇ ਭਾਰਤ ਦਾ ਨਾਮ ਆਉਂਦਾ ਹੈ ਜਿਥੇ ਲਗਾਤਾਰ ਕਰੋਨਾ ਦੀ ਦੂਜੀ ਲਹਿਰ ਲੋਕਾਂ ਨੂੰ ਆਪਣੇ ਪ੍ਰਭਾਵ ਹੇਠ ਲੈ ਰਹੀ ਹੈ। ਭਾਰਤ ਵਿੱਚ ਕਰੋਨਾ ਟੈਸਟ ਅਤੇ ਟੀਕਾ ਕਰਨ ਦੀ ਸਮਰੱਥਾ ਨੂੰ ਵਧਾਏ ਜਾਣ ਦੇ ਬਾਵਜੂਦ ਵੀ ਲਗਾਤਾਰ ਕਰੋਨਾ ਕੇਸਾਂ ਵਿੱਚ ਵਾਧਾ ਦਰਜ ਕੀਤਾ ਜਾ ਰਿਹਾ ਹੈ। ਕੇਂਦਰ ਸਰਕਾਰ ਵੱਲੋਂ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਵੀਡਿਓ ਕਾਨਫਰੈਸਿੰਗ ਕਰਕੇ ਸਮੇਂ-ਸਮੇਂ ਤੇ ਵਿਚਾਰ ਚਰਚਾ ਕਰਨ ਤੋਂ ਬਾਅਦ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨੂੰ ਕਰੋਨਾ ਸਥਿਤੀ ਦੇ ਅਨੁਸਾਰ ਫ਼ੈਸਲੇ ਲੈਣ ਦੇ ਅਧਿਕਾਰ ਦਿੱਤੇ ਗਏ ਹਨ।
ਭਾਰਤ ਵਿੱਚ ਜਿਥੇ ਸਭ ਤੋਂ ਵਧੇਰੇ ਮਹਾਰਾਸ਼ਟਰ ਸੂਬਾ ਪ੍ਰਭਾਵਿਤ ਹੋਇਆ ਹੈ ਜਿਥੇ ਕਰੋਨਾ ਦੇ ਮਰੀਜ਼ਾਂ ਦੀ ਗਿਣਤੀ ਸਭ ਤੋਂ ਵਧੇਰੇ ਹੈ। ਉਥੇ ਹੀ ਪੰਜਾਬ ਦੇ ਵਿਚ ਵੀ ਲਗਾਤਾਰ ਕਰੋਨਾ ਕੇਸਾਂ ਵਿੱਚ ਇਜ਼ਾਫਾ ਦਰਜ ਕੀਤਾ ਜਾ ਰਿਹਾ ਹੈ। ਕੈਪਟਨ ਅਮਰਿੰਦਰ ਸਿੰਘ ਬਾਰੇ 27 ਮਈ ਨੂੰ ਲੈ ਕੇ ਇੱਕ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਉਹ ਕਰਨਗੇ ਕੰਮ। ਪੰਜਾਬ ਵਿੱਚ ਲਗਾਤਾਰ ਵਧ ਰਹੇ ਕਰੋਨਾ ਕੇਸਾਂ ਨੂੰ ਦੇਖਦੇ ਹੋਏ ਸੂਬਾ ਸਰਕਾਰ ਚਿੰਤਾ ਵਿੱਚ ਹੈ। ਪੰਜਾਬ ਵਿੱਚ ਕਰੋਨਾ ਸਥਿਤੀ ਨੂੰ ਕਾਬੂ ਕਰਨ ਲਈ ਪੰਜਾਬ ਸਰਕਾਰ ਵੱਲੋਂ ਮਿੰਨੀ ਤਾਲਾਬੰਦੀ ਲਗਾਈ ਗਈ ਸੀ, ਜਿਸ ਨੂੰ 31 ਮਈ ਤੱਕ ਵਧਾ ਦਿੱਤਾ ਗਿਆ। ਉਥੇ ਹੀ ਸੂਬਾ ਸਰਕਾਰ ਵੱਲੋਂ ਰਾਤ ਦਾ ਕਰਫਿਊ ਲਗਾਤਾਰ ਜਾਰੀ ਰੱਖਿਆ ਗਿਆ ਹੈ।
ਤਾਂ ਜੋ ਰਾਤ ਸਮੇਂ ਬਿਨਾ ਵਜਾ ਘੁੰਮਣ ਵਾਲੇ ਲੋਕਾਂ ਨੂੰ ਠੱਲ੍ਹ ਪਾਈ ਜਾ ਸਕੇ ਤੇ ਕਰੋਨਾ ਦੇ ਕੇਸਾਂ ਨੂੰ ਵਧਣ ਤੋਂ ਰੋਕਿਆ ਜਾ ਸਕੇ। ਉਥੇ ਹੀ ਸੂਬਾ ਸਰਕਾਰ ਵੱਲੋਂ ਕਰੋਨਾ ਦੀ ਸਥਿਤੀ ਦੇ ਅਨੁਸਾਰ ਵੱਖ-ਵੱਖ ਜ਼ਿਲਿਆਂ ਦੇ ਅਧਿਕਾਰੀਆਂ ਨੂੰ ਵੀ ਫ਼ੈਸਲੇ ਲੈਣ ਦੇ ਅਧਿਕਾਰ ਦਿੱਤੇ ਗਏ ਹਨ। ਜਿਨ੍ਹਾਂ ਵੱਲੋਂ ਕਰੋਨਾ ਦੀ ਸਥਿਤੀ ਦੇ ਅਨੁਸਾਰ ਪਾਬੰਦੀਆਂ ਲਗਾਈਆਂ ਤੇ ਹਟਾਈਆ ਜਾ ਰਹੀਆਂ ਹਨ। ਉਥੇ ਹੀ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਰੋਨਾ ਸਥਿਤੀ ਨੂੰ ਦੇਖਦੇ ਹੋਏ ਉਚ ਅਧਿਕਾਰੀਆਂ ਦੇ ਨਾਲ ਆਉਣ ਵਾਲੇ ਸਮੇਂ ਲਈ ਮੀਟਿੰਗ ਕੀਤੀ ਜਾਵੇਗੀ।
ਜਿਸ ਵਿੱਚ ਜੂਨ ਵਿਚ ਪ੍ਰਸਥਿਤੀ ਦੇ ਅਨੁਸਾਰ ਹਦਾਇਤਾਂ ਲਾਗੂ ਕੀਤੀਆਂ ਜਾਣਗੀਆਂ। ਉਥੇ ਹੀ ਪੰਜਾਬ ਦੇ ਲੋਕਾਂ ਦੀ ਨਜ਼ਰ ਹੁਣ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਵਿਧਾਇਕਾਂ ਨਾਲ 27 ਮਈ ਨੂੰ ਹੋਣ ਵਾਲੀ ਮੀਟਿੰਗ ਉਪਰ ਟਿਕੀ ਹੋਈ ਹੈ। ਵੇਖਣਾ ਹੋਵੇਗਾ ਕਿ ਉਸ ਦਿਨ ਦੀ ਮੀਟਿੰਗ ਤੋਂ ਬਾਅਦ ਕੀ ਨਤੀਜੇ ਨਿਕਲ ਕੇ ਸਾਹਮਣੇ ਆਉਂਦੇ ਹਨ।
Previous Postਹੁਣੇ ਹੁਣੇ ਕੋਰੋਨਾ ਪੀੜਤ ਮਸ਼ਹੂਰ ਦੋੜਾਕ ਮਿਲਖਾ ਸਿੰਘ ਬਾਰੇ ਆਈ ਇਹ ਮਾੜੀ ਖਬਰ
Next Postਪੰਜਾਬ ਚ ਇਥੇ ਇਹਨਾਂ ਦੁਕਾਨਾਂ ਦੇ ਸ਼ਟਰ ਇਸ ਇਸ ਦਿਨ ਅੱਧੇ ਖੁੱਲਣਗੇ – ਹੋ ਗਿਆ ਸਰਕਾਰੀ ਹੁਕਮ