ਕੈਪਟਨ ਅਮਰਿੰਦਰ ਸਿੰਘ ਲਈ ਆ ਗਈ ਵੱਡੀ ਮਾੜੀ ਖਬਰ – ਲੱਗਾ ਇਹ ਵੱਡਾ ਝੱਟਕਾ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਦੀਆਂ ਵਿਧਾਨਸਭਾ ਚੋਣਾਂ ਨੂੰ ਲੈ ਕੇ ਹਰ ਇਕ ਸਿਆਸੀ ਪਾਰਟੀ ਕਾਫੀ ਸਰਗਰਮੀ ਦਿਖਾ ਰਹੀ ਹੈ । ਸਿਆਸੀ ਲੀਡਰ ਵੀ ਵੱਖ ਵੱਖ ਮੁੱਦਿਆਂ ਨੂੰ ਲੈ ਕੇ ਇਕ ਦੂਜੇ ਨੂੰ ਘੇਰਨ ਦੀਆਂ ਕੋਸ਼ਿਸ਼ਾਂ ਵਿੱਚ ਲੱਗੇ ਹੋਏ ਹਨ । ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਜੋੜ ਤੋੜ ਦਾ ਸਿਲਸਿਲਾ ਲਗਾਤਾਰ ਜਾਰੀ ਹੈ । ਕੁੱਲ ਮਿਲਾ ਕੇ ਕਿਹਾ ਜਾਵੇ ਤਾਂ ਇਸ ਸਮੇਂ ਪੰਜਾਬ ਸਿਆਸਤ ਪੂਰੀ ਤਰ੍ਹਾਂ ਦੇ ਨਾਲ ਭਖੀ ਹੋਈ ਹੈ । ਗੱਲ ਕੀਤੀ ਜਾਵੇ ਜੇਕਰ ਕੈਪਟਨ ਅਮਰਿੰਦਰ ਸਿੰਘ ਦੀ ਤਾਂ ਕੈਪਟਨ ਅਮਰਿੰਦਰ ਸਿੰਘ ਵੀ ਇਨ੍ਹਾਂ ਚੋਣਾਂ ਦੇ ਵਿਚ ਪੂਰੀ ਰੁਚੀ ਵਿਖਾ ਰਹੇ ਹਨ ਤੇ ਇਸੇ ਵਿਚਕਾਰ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਜੁੜੀ ਇਕ ਬੇਹੱਦ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਹੁਣ ਕੈਪਟਨ ਅਮਰਿੰਦਰ ਸਿੰਘ ਦੇ ਸਾਬਕਾ ਓਐਸਡੀ ਮੇਜਰ ਹਰਮਿੰਦਰ ਸਿੰਘ ਭੁੱਲਰ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ ।

ਇਸ ਮੌਕੇ ਅਕਾਲੀ ਅਤੇ ਭਾਜਪਾਈਆਂ ਨਾਲ ਸਬੰਧਤ ਇਲਾਕੇ ਦੀ ਇਕਵੰਜਾ ਮੈਂਬਰੀ ਕਮੇਟੀ ਨੇ ਵੀ ਰਣਬੀਰ ਭੁੱਲਰ ਦੇ ਹੱਕ ਦੇ ਵਿੱਚ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ ਹੈ । ਕਿਹਾ ਜਾ ਸਕਦਾ ਹੈ ਕਿ ਅੱਜ ਕਾਂਗਰਸ ,ਪੰਜਾਬ ਲੋਕ ਕਾਂਗਰਸ , ਅਕਾਲੀ ਦਲ ਤੇ ਭਾਜਪਾ ਪਾਰਟੀਆਂ ਨੂੰ ਇਕ ਵੱਡਾ ਝਟਕਾ ਲੱਗਿਆ ਹੈ ਕਿਉਂਕਿ ਅੱਜ ਕਈ ਸਿਆਸੀ ਧਿਰ ਆਪਣੀਆਂ ਪਾਰਟੀਆਂ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਚੁੱਕੇ ਹਨ ।

ਉੱਥੇ ਹੀ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਚੰਦ ਸਿੰਘ ਗਿੱਲ ਤੇ ਹਲਕਾ ਫਿਰੋਜ਼ਪੁਰ ਸ਼ਹਿਰੀ ਦੇ ਆਪ ਉਮੀਦਵਾਰ ਰਣਵੀਰ ਸਿੰਘ ਭੁੱਲਰ ਵੱਲੋਂ ਇਨ੍ਹਾਂ ਲੀਡਰਾਂ ਦਾ ਭਰਵਾਂ ਸੁਆਗਤ ਕੀਤਾ ਗਿਆ । ਇਸ ਮੌਕੇ ਗੱਲਬਾਤ ਕਰਦਿਆਂ ਹੋਇਆ ਕੈਪਟਨ ਅਮਰਿੰਦਰ ਸਿੰਘ ਦੇ ਸਾਬਕਾ ਓ ਐਸ ਡੀ ਨੇ ਮੀਡੀਆ ਕਰਮੀਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਦੇ ਕਾਰਜਕਾਲ ਦੌਰਾਨ ਫ਼ਿਰੋਜ਼ਪੁਰ ਹਲਕੇ ਚ ਜੰਗਲ ਰਾਜ ਬਣਿਆ ਰਿਹਾ ।

ਜਿਸ ਤੋਂ ਲੋਕ ਬਹੁਤ ਜ਼ਿਆਦਾ ਪਰੇਸ਼ਾਨ ਸਨ । ਜਿਸਦੇ ਚਲਦੇ ਬਦਲਾਅ ਲਿਆਉਣ ਲਈ ਹੁਣ ਮੈਦਾਨ ਵਿੱਚ ਨਿੱਤਰ ਚੁੱਕੇ ਹਨ ਤੇ ਉਨ੍ਹਾਂ ਵੱਲੋਂ ਵਿਸ਼ਵਾਸ ਦਿਵਾਇਆ ਗਿਆ ਹੈ ਕਿ ਉਹ ਇਲਾਕੇ ਦੀ ਭਲਾਈ ਦੇ ਲਈ ਹਰ ਸੰਭਵ ਕੋਸ਼ਿਸ਼ ਕਰਨਗੇ ।