ਆਈ ਤਾਜ਼ਾ ਵੱਡੀ ਖਬਰ
ਦੇਸ਼ ਅੰਦਰ ਆਏ ਦਿਨ ਹੀ ਕੋਈ ਨਾ ਕੋਈ ਅਜਿਹੀ ਖਬਰ ਸਾਹਮਣੇ ਆ ਰਹੀ ਹੈ ਜੋ ਲੋਕਾਂ ਨੂੰ ਹੈਰਾਨ ਕਰ ਕੇ ਰੱਖ ਦਿੰਦੀ ਹੈ। ਦੇਸ਼ ਵਿੱਚ ਜਿੱਥੇ ਪਹਿਲਾਂ ਕਰੋਨਾ ਕਾਰਨ ਤਰਥਲੀ ਮਚੀ ਹੋਈ ਸੀ। ਉੱਥੇ ਹੀ ਕਰੋਨਾ ਟੀਕਾਕਰਣ ਮੁਹਿੰਮ ਆਰੰਭ ਕਰਕੇ ਇਸ ਕਰੋਨਾ ਨੂੰ ਠੱਲ ਪਾਈ ਗਈ ਸੀ। ਉਥੇ ਹੀ ਪੰਜਾਬ ਵਿੱਚ ਇਸ ਸਮੇਂ ਸਿਆਸਤ ਵੀ ਕਾਫੀ ਗਰਮਾਈ ਹੋਈ ਹੈ ਕਿਉਂਕਿ ਅਗਲੇ ਸਾਲ ਹੋਣ ਵਾਲੀਆਂ ਚੋਣਾਂ ਉਪਰ ਹੀ ਸਾਰੀਆਂ ਸਿਆਸੀ ਪਾਰਟੀਆਂ ਦੀ ਨਜ਼ਰ ਟਿਕੀ ਹੋਈ ਹੈ। ਜਿੱਥੇ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਪਾਰਟੀ ਦੀ ਮਜ਼ਬੂਤੀ ਲਈ ਉਪਰਾਲੇ ਕੀਤੇ ਜਾ ਰਹੇ ਹਨ ਉਥੇ ਹੀ ਕਾਂਗਰਸ ਪਾਰਟੀ ਵਿੱਚ ਪਿਛਲੇ ਕਈ ਮਹੀਨਿਆਂ ਤੋਂ ਹੋ ਰਹੀ ਉਥਲ-ਪੁਥਲ ਦਾ ਅਸਰ ਅੱਜ ਕੈਪਟਨ ਅਮਰਿੰਦਰ ਸਿੰਘ ਵੱਲੋਂ ਅਸਤੀਫਾ ਦੇ ਕੇ ਖਤਮ ਕਰ ਦਿੱਤਾ ਗਿਆ ਹੈ।
ਜਿੱਥੇ ਨਵਜੋਤ ਸਿੱਧੂ ਦੇ ਧੜੇ ਦੇ ਬਹੁਤ ਸਾਰੇ ਵਿਧਾਇਕਾਂ ਵੱਲੋਂ ਕੈਪਟਨ ਅਮਰਿੰਦਰ ਸਿੰਘ ਵੱਲੋਂ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦਿੱਤੇ ਜਾਣ ਦੀ ਮੰਗ ਕੀਤੀ ਜਾ ਰਹੀ ਸੀ। ਹੁਣ ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫੇ ਤੋਂ ਬਾਅਦ ਪਰਿਵਾਰ ਵਿੱਚੋਂ ਇੱਕ ਚੰਗੀ ਖਬਰ ਸਾਹਮਣੇ ਆਈ ਹੈ। ਕੈਪਟਨ ਅਮਰਿੰਦਰ ਸਿੰਘ ਵੱਲੋਂ ਜਿੱਥੇ ਆਪਣੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿਤਾ ਗਿਆ ਹੈ ਉਥੇ ਹੀ ਉਨ੍ਹਾਂ ਦੇ ਬੇਟੇ ਰਣਇੰਦਰ ਸਿੰਘ ਨੂੰ ਚੌਥੀ ਬਾਰ ਰਾਸ਼ਟਰੀ ਰਾਇਫਲ ਸੰਘ ਦਾ ਪ੍ਰਧਾਨ ਬਣਾ ਦਿੱਤਾ ਗਿਆ ਹੈ।
ਇਸ ਰਾਸ਼ਟਰੀ ਰਾਇਫਲਸ ਸੰਘ ਨੂੰ ਕੌਮਾਂਤਰੀ ਨਿਸ਼ਾਨੇਬਾਜ਼ੀ ਖੇਡ ਸੰਘ ਤੋਂ ਮਾਨਤਾ ਪ੍ਰਾਪਤ ਹੈ। ਉੱਥੇ ਹੀ ਹੁਣ ਕੈਪਟਨ ਅਮਰਿੰਦਰ ਸਿੰਘ ਦੇ ਬੇਟੇ ਰਣਇੰਦਰ ਸਿੰਘ ਇਸ ਅਹੁਦੇ ਉੱਪਰ ਚਾਰ ਸਾਲ ਲਈ 2021 ਤੋਂ 2025 ਤੱਕ ਬਣੇ ਰਹਿਣਗੇ। ਜਿੱਥੇ ਉਨ੍ਹਾਂ ਨੂੰ ਇਸ ਰਾਸ਼ਟਰੀ ਰਾਇਫਲ ਸੰਘ ਦਾ ਚੌਥੀ ਵਾਰ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ ਉਥੇ ਹੀ ਰਣਦੀਪ ਮਾਨ ਖਜਾਨਚੀ ਬਣੇ ਹਨ।
ਉਨ੍ਹਾਂ ਨੂੰ ਪ੍ਰਧਾਨ ਬਣਾਏ ਜਾਣ ਦਾ ਐਲਾਨ ਅੱਜ ਕੀਤਾ ਗਿਆ ਹੈ ਜਿੱਥੇ ਮੋਹਾਲੀ ਵਿੱਚ ਹੋਈਆਂ ਚੋਣਾਂ ਵਿੱਚ ਕੰਵਰ ਸੁਲਤਾਨ ਸਿੰਘ ਨੇ ਡੀ ਵੀ ਸੀਤਾਰਾਮ ਰਾਵ ਨੂੰ ਹਰਾਇਆ ਹੈ ਅਤੇ ਜਨਰਲ ਸਕੱਤਰ ਬਣੇ ਹਨ। ਉਥੇ ਹੀ 54 ਸਾਲਾ ਰਣਇੰਦਰ ਸਿੰਘ ਵੱਲੋਂ ਇਨ੍ਹਾਂ ਚੋਣਾਂ ਵਿਚ ਬੀ ਐਸ ਪੀ ਦੇ ਸੰਸਦ ਮੈਂਬਰ ਸ਼ਾਮ ਸਿੰਘ ਯਾਦਵ ਨੂੰ 56-3 ਨਾਲ ਹਰਾ ਕੇ ਚੌਥੀ ਵਾਰ ਇਸ ਅਹੁਦੇ ਤੇ ਕਬਜ਼ਾ ਹਾਸਲ ਕੀਤਾ ਗਿਆ ਹੈ। ਜਿਸ ਨਾਲ ਪਰਿਵਾਰ ਵਿਚ ਖੁਸ਼ੀ ਦੇਖੀ ਜਾ ਰਹੀ ਹੈ।
Previous Postਹੁਣੇ ਹੁਣੇ ਪੰਜਾਬ ਦੇ ਗਵਾਂਢ ਚ ਆਇਆ ਭੁਚਾਲ – ਪਈਆਂ ਭਾਜੜਾਂ
Next Postਪੰਜਾਬ ਚ ਇਥੇ ਕੱਲ੍ਹ ਨੂੰ ਇਹਨਾਂ ਦੁਕਾਨਾਂ ਦੇ ਖੁਲਣ ਤੇ ਲੱਗੀ ਪਾਬੰਦੀ – ਹੁਣੇ ਹੁਣੇ ਆਈ ਤਾਜਾ ਵੱਡੀ ਖਬਰ