ਕੈਪਟਨ ਦੇ ਅਸਤੀਫੇ ਤੋਂ ਬਾਅਦ ਹੁਣ ਪ੍ਰੀਵਾਰ ਲਈ ਆ ਗਈ ਇਹ ਵੱਡੀ ਖੁਸ਼ਖਬਰੀ – ਮਹਾਰਾਣੀ ਨੇ ਖੁਦ ਦਿੱਤੀ ਜਾਣਕਾਰੀ

ਆਈ ਤਾਜ਼ਾ ਵੱਡੀ ਖਬਰ 

ਕਾਂਗਰਸ ਪਾਰਟੀ ਵਿੱਚ ਚੱਲੇ ਆ ਰਹੇ ਕਾਟੋ ਕਲੇਸ਼ ਦੇ ਦੌਰਾਨ ਬਹੁਤ ਸਾਰੀਆਂ ਖ਼ਬਰਾਂ ਆਮ ਹੀ ਸਾਹਮਣੇ ਆ ਰਹੀਆਂ ਸਨ। ਉੱਥੇ ਹੀ ਹੁਣ ਜਿੱਥੇ ਕਾਂਗਰਸ ਪਾਰਟੀ ਵੱਲੋਂ ਯੂਪੀ ਵਿਚ ਹੋਏ ਹਾਦਸੇ ਦੌਰਾਨ ਮਾਰੇ ਗਏ ਕਿਸਾਨਾਂ ਦੇ ਪਰਿਵਾਰਾਂ ਨੂੰ ਇਨਸਾਫ ਦਿਵਾਉਣ ਲਈ ਪੂਰੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉੱਥੇ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵੀ ਇਸ ਘਟਨਾ ਦੀ ਨਿੰਦਾ ਕੀਤੀ ਗਈ ਹੈ। ਉਥੇ ਹੀ ਬੀਤੇ ਦਿਨੀਂ ਉਨ੍ਹਾਂ ਦੀ ਧਰਮ ਪਤਨੀ ਮਹਾਰਾਣੀ ਪ੍ਰਨੀਤ ਕੌਰ ਵੱਲੋਂ ਵੀ ਕੈਪਟਨ ਅਮਰਿੰਦਰ ਸਿੰਘ ਬਾਰੇ ਆਖਿਆ ਗਿਆ ਸੀ, ਕਿ ਉਹ ਇੱਕ ਸਾਬਕਾ ਫੌਜੀ ਹਨ ਅਤੇ ਕਦੇ ਵੀ ਹਾਰ ਨਹੀਂ ਮੰਨਣਗੇ।

ਉਨ੍ਹਾਂ ਵੱਲੋਂ ਭਾਜਪਾ ਦੇ ਨੁਮਾਇੰਦਿਆਂ ਨਾਲ ਖੇਤੀ ਕਨੂੰਨਾਂ ਨੂੰ ਰੱਦ ਕਰਨ ਦੀ ਗਲਬਾਤ ਜਾਰੀ ਹੈ ਤੇ ਉਨ੍ਹਾਂ ਵੱਲੋਂ ਇਨਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕੋਈ ਨਾ ਕੋਈ ਰਾਹ ਲੱਭ ਲਿਆ ਜਾਵੇਗਾ। ਉਥੇ ਹੀ ਕੈਪਟਨ ਅਮਰਿੰਦਰ ਸਿੰਘ ਦੇ ਪਰਿਵਾਰ ਨਾਲ ਸਬੰਧਤ ਕੋਈ ਨਾ ਕੋਈ ਖ਼ਬਰ ਆਏ ਦਿਨ ਸਾਹਮਣੇ ਆਈ ਹੀ ਰਹਿੰਦੀ ਹੈ।ਹੁਣ ਕੈਪਟਨ ਦੇ ਅਸਤੀਫੇ ਤੋਂ ਬਾਅਦ ਉਨ੍ਹਾਂ ਦੇ ਪ੍ਰੀਵਾਰ ਲਈ ਇਹ ਵੱਡੀ ਖੁਸ਼ਖਬਰੀ ਸਾਹਮਣੇ ਆਈ ਹੈ ਜਿਸ ਬਾਰੇ ਮਹਾਰਾਣੀ ਵਲੋ ਖੁਦ ਜਾਣਕਾਰੀ ਦਿੱਤੀ ਗਈ ਹੈ।

ਜਿੱਥੇ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਸੰਸਦ ਮੈਂਬਰ ਮਹਾਰਾਣੀ ਪ੍ਰਨੀਤ ਕੌਰ ਨੂੰ ਪਟਿਆਲਾ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਧਾਨ ਵਜੋਂ ਚੁਣਿਆ ਗਿਆ ਹੈ ਉਥੇ ਹੀ ਮਹਾਰਾਣੀ ਪ੍ਰਨੀਤ ਕੌਰ ਵੱਲੋਂ ਪ੍ਰਧਾਨ ਚੁਣੇ ਜਾਣ ‘ਤੇ ਕਿਹਾ ਹੈ ਕਿ ਉਹਨਾਂ ਨੂੰ ਇਸ ਦੀ ਬਹੁਤ ਖੁਸ਼ੀ ਹੋਈ ਹੈ। ਉਨ੍ਹਾਂ ਭਰੋਸਾ ਦੁਆਇਆ ਕਿ ਜਿਵੇਂ ਮੈਂ ਹਲਕੇ ਦੇ ਕੰਮਾਂ ਵਿੱਚ ਲੋਕਾਂ ਦੀ ਸੇਵਾ ਕਰਦੀ ਹਾਂ। ਉਸੇ ਤਰਾਂ ਹੀ ਪਟਿਆਲਾ ਵਿੱਚ ਕ੍ਰਿਕਟ ਦੇ ਵਿਕਾਸ ਨੂੰ ਵੀ ਨਿਰੰਤਰ ਜਾਰੀ ਰੱਖਿਆ ਜਾਵੇਗਾ ਜਿਸ ਦਾ ਭਰੋਸਾ ਦੇਂਦੀ ਹਾਂ। ਮੈਂ ਆਪਣੇ ਹਲਕੇ ਦੇ ਲੋਕਾਂ ਦੀ ਇਸੇ ਤਰ੍ਹਾਂ ਸੇਵਾ ਕਰਦੀ ਰਹਾਂਗੀ।

ਉਨ੍ਹਾਂ ਕਿਹਾ ਕਿ ਜਿੱਥੇ ਮਹਾਰਾਜਾ ਰਜਿੰਦਰ ਸਿੰਘ ਵੱਲੋਂ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਵਿੱਚ ਮਸ਼ਹੂਰ ਧਰੁਵ ਪਾਂਡਵ ਕ੍ਰਿਕਟ ਸਟੇਡੀਅਮ ਪਟਿਆਲਾ ਵਿੱਚ ਬਣਾਇਆ ਗਿਆ ਸੀ। ਉਨ੍ਹਾਂ ਵੱਲੋਂ ਸ਼ੁਰੂ ਕੀਤੇ ਇਸ ਕੰਮ ਨੂੰ ਇਸੇ ਤਰ੍ਹਾਂ ਜਾਰੀ ਰੱਖਿਆ ਜਾਵੇਗਾ। ਕਿਉਂਕਿ ਪਟਿਆਲਾ ਕ੍ਰਿਕਟ ਨਾਲ ਸਾਡੇ ਪਰਿਵਾਰ ਦਾ ਲੰਬਾ ਸਬੰਧ ਰਿਹਾ ਹੈ। ਇਸ ਲਈ ਪਟਿਆਲਾ ਕ੍ਰਿਕਟ ਦੇ ਵਿਕਾਸ ਲਈ ਉਤਸ਼ਾਹ ਅਤੇ ਜੋਸ਼ ਨਾਲ ਕੰਮ ਕੀਤਾ ਜਾਵੇਗਾ।