ਤਾਜਾ ਵੱਡੀ ਖਬਰ
ਸੂਬਾ ਸਰਕਾਰ ਨੂੰ ਸਮੇਂ-ਸਮੇਂ ਤੇ ਕੋਈ ਨਾ ਕੋਈ ਵੱਡਾ ਐਲਾਨ ਕੀਤਾ ਜਾ ਰਿਹਾ ਹੈ। ਲੋਕਾਂ ਦੀਆਂ ਸਹੂਲਤਾਂ ਨੂੰ ਵੇਖਦੇ ਹੋਏ ਤੇ ਉਨ੍ਹਾਂ ਨੂੰ ਆਸਾਨ ਕਰਨ ਲਈ ਬਹੁਤ ਸਾਰੀਆਂ ਸੁਵਿਧਾਵਾਂ ਮੁਹਈਆ ਕਰਵਾਈਆਂ ਜਾ ਰਹੀਆਂ ਹਨ। ਜਿੱਥੇ ਖੇਤੀ ਕਾਨੂੰਨਾ ਨੂੰ ਲੈ ਕੇ ਕਿਸਾਨ ਸੰਘਰਸ਼ ਕਰ ਰਹੇ ਹਨ। ਸਭ ਸਰਕਾਰਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਉੱਥੇ ਹੀ ਸਰਕਾਰਾ ਹੁਣ ਲੋਕਾਂ ਨੂੰ ਖੁਸ਼ ਕਰਨ ਵਿੱਚ ਲੱਗੀਆਂ ਹੋਈਆਂ ਹਨ। ਤਾਂ ਜੋ ਰੁੱਸੇ ਹੋਏ ਲੋਕਾਂ ਨੂੰ ਮਨਾਇਆ ਜਾ ਸਕੇ। ਹੁਣ ਕੈਪਟਨ ਅਮਰਿੰਦਰ ਸਿੰਘ ਵੱਲੋਂ ਵੀ ਪੰਜਾਬ ਲਈ ਇੱਕ ਵੱਡਾ ਐਲਾਨ ਕੀਤਾ ਗਿਆ ਹੈ।
ਜਿਸ ਨਾਲ ਲੋਕਾਂ ਵਿਚ ਖੁਸ਼ੀ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕੈਪਟਨ ਅਮਰਿੰਦਰ ਸਿੰਘ ਵੱਲੋਂ ਪਾਣੀ ਦੀ ਗੁਣਵੱਤਾ ਨੂੰ ਦੇਖਦੇ ਹੋਏ ਪੰਜਾਬ ਦੇ 1634 ਪਿੰਡਾ ਵਿੱਚ 2022 ਤੱਕ ਪੀਣ ਯੋਗ ਪਾਣੀ ਦੇ ਪਾਈਪ ਕੁਨੈਕਸ਼ਨ ਮੁਹਈਆ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਸਾਫ ਤੇ ਪੀਣ ਵਾਲਾ ਪਾਣੀ ਹਾਸਲ ਕਰਨਾ ਹਰ ਵਿਅਕਤੀ ਦਾ ਮੁਢਲਾ ਅਧਿਕਾਰ ਹੈ। ਇਸ ਉਪਰਾਲੇ ਵਾਸਤੇ ਸੂਬਾ ਸਰਕਾਰ 1191 ਕਰੋੜ ਰੁਪਏ ਖਰਚ ਕਰਨ ਜਾ ਰਹੀ ਹੈ। ਬੁਲਾਰੇ ਨੇ ਦੱਸਿਆ ਕਿ ਇਸ ਤੋਂ ਇਲਾਵਾ ਸੂਬੇ ਵਿਚ 35 ਲੱਖ ਪੇਂਡੂ ਘਰਾਂ ਨੂੰ ਜਲ ਜੀਵਨ ਮਿਸ਼ਨ ਤਹਿਤ ਪੀਣਯੋਗ ਪਾਣੀ ਸਪਲਾਈ ਕੀਤਾ ਜਾਵੇਗਾ।
ਸ਼ਹੀਦ ਭਗਤ ਸਿੰਘ ਨਗਰ, ਰੂਪਨਗਰ , ਏ. ਐਸ. ਨਗਰ ਦੇ 100 ਪਿੰਡਾਂ ਨੂੰ ਇਸ ਸਕੀਮ ਦਾ ਫਾਇਦਾ ਹੋ ਚੁੱਕਾ ਹੈ। ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵੱਲੋਂ ਪੰਜਾਬ ਵਿੱਚ ਪਾਣੀ ਦੀ ਗੁਣਵੱਤਾ ਦੀ ਜਾਂਚ ਕਰਨ ਲਈ ਹੋਰ ਪੱਧਰ ਵਿਸ਼ਵ-ਵਿਆਪੀ ਲੈਬਾਰਟਰੀ ਵੀ ਬਣਾਈ ਜਾ ਰਹੀ ਹੈ। ਜਲ ਸਪਲਾਈ ਮੰਤਰੀ ਰਜ਼ੀਆ ਸੁਲਤਾਨਾ ਨੇ ਦੱਸਿਆ ਹੈ ਕਿ ਬਹੁਤ ਸਾਰੇ ਜ਼ਿਲ੍ਹਿਆਂ ਦਾ ਕੰਮ ਨਿਰਮਾਣ ਅਧੀਨ ਹੈ। ਮਿਸ਼ਨ ਨੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੇ ਸੁਧਾਰ ਦੀ ਸਹਿਮਤੀ ਪ੍ਰਗਟ ਕੀਤੀ ਹੈ।
ਜਿੱਥੇ ਬਿਜਲੀ ਦੀ ਬਚਤ ਹੋਵੇਗੀ ਉਥੇ ਹੀ ਬਿਜਲੀ ਵਿਭਾਗ ਦਾ ਖਰਚਾ ਵੀ ਘੱਟ ਹੋਵੇਗਾ। ਸਾਫ਼-ਸਫ਼ਾਈ ਦੇ ਸਬੰਧ ਵਿੱਚ ਪੰਜਾਬ ਨੇ ਮਾਰਚ 2018 ਵਿੱਚ ਖੁੱਲ੍ਹੇ ਵਿੱਚ ਸੌਚ ਤੋਂ 100 ਪ੍ਰਤੀਸ਼ਤ ਫੀਸਦੀ ਮੁਕਤ ਹੋਣ ਦਾ ਦਰਜਾ ਵੀ ਪ੍ਰਾਪਤ ਕੀਤਾ ਹੈ। ਇਸ ਮੀਟਿੰਗ ਵਿਚ ਜਲ ਸਪਲਾਈ ਮੰਤਰੀ ਰਜ਼ੀਆ ਸੁਲਤਾਨਾ, ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ, ਮੁੱਖ ਸਕੱਤਰ ਵਿੰਨੀ ਮਹਾਜਨ, ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਪ੍ਰਮੁੱਖ ਸਕੱਤਰ ਜਸਪ੍ਰੀਤ ਤਲਵਾੜ, ਆਦਿ ਮੌਜੂਦ ਸਨ।
Previous Postਇਟਲੀ ਦੇ ਗੁਰਦਵਾਰਾ ਸਾਹਿਬ ਤੋਂ ਕਿਸਾਨ ਅੰਦੋਲਨ ਬਾਰੇ ਆਈ ਅਜਿਹੀ ਖਬਰ , ਸਾਰੀ ਦੁਨੀਆਂ ਤੇ ਹੋ ਗਈ ਚਰਚਾ
Next Postਬਿਜਲੀ ਵਰਤਣ ਵਾਲਿਆਂ ਲਈ ਆਈ ਵੱਡੀ ਖਬਰ- ਹੋ ਗਿਆ ਇਹ ਵੱਡਾ ਨਵਾਂ ਐਲਾਨ