ਆਈ ਤਾਜਾ ਵੱਡੀ ਖਬਰ
ਕਰੋਨਾ ਨੇ ਸਾਰੀ ਦੁਨੀਆਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ ਹੈ। ਸਰਦੀ ਦੇ ਵਧਣ ਨਾਲ ਕਰੋਨਾ ਕੇਸਾਂ ਵਿੱਚ ਫਿਰ ਤੋਂ ਵਾਧਾ ਦਰਜ ਕੀਤਾ ਗਿਆ ਸੀ। ਵਿਸ਼ਵ ਵਿੱਚ ਫੈਲੀ ਹੋਈ ਕੋਰੋਨਾ ਦਾ ਅਜੇ ਖ਼ਾਤਮਾ ਨਹੀਂ ਹੋਇਆ। ਪਿਛਲੇ ਕੁਝ ਦਿਨਾਂ ਤੋਂ ਬ੍ਰਿਟੇਨ ਵਿਚ ਕਰੋਨਾਵਾਇਰਸ ਦੇ ਨਵੀਂ ਕਿਸਮ ਦੇ ਕੇਸ ਮਿਲਣ ਕਾਰਨ ਦੁਨੀਆਂ ਇਕ ਵਾਰ ਫਿਰ ਤੋਂ ਡਰ ਪੈਦਾ ਕਰ ਦਿੱਤਾ ਹੈ। ਬ੍ਰਿਟੇਨ ਵਿਚ ਮਿਲਣ ਵਾਲੇ ਕੇਸਾਂ ਦੇ ਮੱਦੇਨਜ਼ਰ ਹੀ ਬਹੁਤ ਸਾਰੇ ਦੇਸ਼ਾਂ ਵਲੋ ਹਵਾਈ ਆਵਾਜਾਈ ਬੰਦ ਕਰ ਦਿੱਤੀ ਗਈ ਹੈ।
ਭਾਰਤ ਵੱਲੋਂ ਵੀ ਬ੍ਰਿਟੇਨ ਤੋਂ ਆਉਣ ਵਾਲੀਆਂ ਉਡਾਨਾਂ ਨੂੰ 31 ਦਸੰਬਰ ਤੱਕ ਰੋਕ ਦਿੱਤਾ ਗਿਆ ਹੈ। ਪੰਜਾਬ ਵਿੱਚ ਵੀ ਕਰੋਨਾ ਦੇ ਪ੍ਰਕੋਪ ਨੂੰ ਰੋਕਣ ਲਈ ਪੁਖਤਾ ਇੰਤਜ਼ਾਮ ਕੀਤੇ ਜਾ ਰਹੇ ਹਨ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਵਿਚ ਇਕ ਹੋਰ ਵੱਡਾ ਐਲਾਨ ਕੀਤਾ ਹੈ ਜਿਸ ਨਾਲ ਲੋਕਾਂ ਵਿਚ ਖੁਸ਼ੀ ਦੀ ਲਹਿਰ ਫੈਲ ਗਈ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜਿੱਥੇ ਪਹਿਲਾਂ ਵੀ ਬਹੁਤ ਸਾਰੀਆਂ ਸਹੂਲਤਾਂ ਮੁਹਈਆ ਕਰਵਾਈਆਂ ਹਨ।
ਉਥੇ ਹੀ ਹੁਣ ਕਰੋਨਾ ਦੇ ਸਮੇਂ ਨੂੰ ਦੇਖਦੇ ਹੋਏ ਔਰਤਾਂ ਨੂੰ ਸਹੂਲਤ ਦੇਣ ਲਈ ਸਫਰ ਕਰਨ ਤੇ 50 ਫੀਸਦੀ ਛੋਟ ਦਿੱਤੀ ਹੈ । ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਇਹ ਸਹੂਲਤ ਪੰਜਾਬ ਦੀਆਂ ਔਰਤਾਂ ਨੂੰ ਜਲਦ ਹੀ ਦਿੱਤੀ ਜਾ ਰਹੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਅੱਜ ਬੁੱਧਵਾਰ ਨੂੰ ਬਠਿੰਡਾ ਵਿੱਚ ਸਵਾਲਾਂ ਦੇ ਜਵਾਬ ਦਿੰਦੇ ਹੋਏ ਦੱਸਿਆ ਕਿ ਹਸਪਤਾਲਾਂ ਵਿਚ ਓਪੀਡੀ ਸ਼ੁਰੂ ਕਰਨ ਦੇ ਹੁਕਮ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਕਰੋਨਾ ਦੀ ਰੋਕਥਾਮ ਕਰਨ ਲਈ ਪੁਖ਼ਤਾ ਕਦਮ ਚੁੱਕੇ ਜਾ ਰਹੇ ਹਨ।
ਕਰੋਨਾ ਦੇ ਰੋਜ਼ਾਨਾ 30 ਹਜ਼ਾਰ ਟੈਸਟ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਕਰੋਨਾ ਤੋਂ ਉਭਰ ਰਹੇ ਲੋਕਾਂ ਨੂੰ ਕਾਫੀ ਕਮਜ਼ੋਰੀ ਦੇ ਦੌਰ ਵਿਚੋਂ ਗੁਜ਼ਰਨਾ ਪੈ ਰਿਹਾ ਹੈ। ਉਨ੍ਹਾਂ ਕਰੋਨਾ ਦੇ ਨਵੇਂ ਰੂਪ ਨੂੰ ਲੈ ਕੇ ਚਿੰਤਾ ਜਾਹਿਰ ਕਰਦਿਆਂ ਕਰੋਨਾ ਸਬੰਧੀ ਜਾਰੀ ਕੀਤੀਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਵੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਮੋਹਾਲੀ ਵਿੱਚ ਮੈਡੀਕਲ ਕਾਲਜ ਵਿਖੇ ਐਮਬੀਬੀਐਸ ਦੀਆਂ ਕਲਾਸਾਂ ਬੁਹਤ ਜਲਦ ਸ਼ੁਰੂ ਕਰ ਦਿੱਤੀਆਂ ਜਾਣਗੀਆਂ। ਇਸ ਤੋਂ ਇਲਾਵਾ ਸਰਕਾਰ ਵੱਲੋਂ ਦੋ ਹੋਰ ਮੈਡੀਕਲ ਕਾਲਜ ਖੋਲ੍ਹੇ ਜਾਣ ਦੇ ਯਤਨ ਵੀ ਕੀਤੇ ਜਾ ਰਹੇ ਹਨ।
Previous Postਚੋਟੀ ਦੇ ਮਸ਼ਹੂਰ ਬੋਲੀਵੁਡ ਐਕਟਰ ਧਰਮਿੰਦਰ ਲਈ ਆਈ ਇਹ ਵੱਡੀ ਖੁਸ਼ੀ ਦੀ ਖਬਰ
Next Postਚਲਦੇ ਜਹਾਜ ਦਾ ਦਰਵਾਜਾ ਖੋਲ ਕੇ 2 ਯਾਤਰੀਆਂ ਨੇ ਜੋ ਕੀਤਾ ਦੇਖ ਪੁਲਸ ਰਹਿ ਗਈ ਹੱਕੀ ਬੱਕੀ