ਕੈਪਟਨ ਵਾਲਾ ਕੰਮ ਹੁਣ ਨਵੇਂ ਮੁੱਖ ਮੰਤਰੀ ਚੰਨੀ ਨਾਲ ਹੋਣ ਲਗਾ – ਆਈ ਇਹ ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਸਰਕਾਰ ਵੱਲੋਂ ਪਿਛਲੇ ਸਾਲ ਦੀਆਂ ਚੋਣਾਂ ਵਿੱਚ ਕੀਤੇ ਹੋਏ ਵਾਅਦੇ ਅਨੁਸਾਰ ਇੱਕ ਲੱਖ ਨੌਜਵਾਨਾਂ ਨੂੰ ਨੌਕਰੀਆਂ ਦਿੱਤੇ ਜਾਣ ਦਾ ਭਰੋਸਾ ਦਿਵਾਇਆ ਗਿਆ ਸੀ। ਜਿਸ ਨੂੰ ਵੱਖ ਵੱਖ ਵਿਭਾਗਾਂ ਵਿੱਚ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੂਰਾ ਵੀ ਕੀਤਾ ਜਾ ਰਿਹਾ ਸੀ। ਉਥੇ ਹੀ ਪੰਜਾਬ ਦੇ ਬਹੁਤ ਸਾਰੇ ਬੇਰੁਜ਼ਗਾਰ ਨੌਜਵਾਨਾਂ ਵੱਲੋਂ ਵੀ ਸਰਕਾਰ ਦੇ ਖ਼ਿਲਾਫ਼ ਮੋਰਚਾ ਖੋਲ ਦਿੱਤਾ ਗਿਆ ਸੀ ਅਤੇ ਪਿਛਲੇ ਕਾਫੀ ਲੰਮੇ ਸਮੇਂ ਤੋਂ ਸੰਘਰਸ਼ ਕੀਤਾ ਜਾ ਰਿਹਾ ਹੈ। ਕਾਂਗਰਸ ਦੀ ਸਿਆਸਤ ਵਿਚ ਹੋਏ ਕਈ ਫੇਰ-ਬਦਲ ਦੇ ਕਾਰਨ ਕੈਪਟਨ ਸਰਕਾਰ ਖ਼ਤਮ ਹੋ ਚੁੱਕੀ ਹੈ ਅਤੇ ਕਾਂਗਰਸ ਵਿਚ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਨਿਯੁਕਤ ਕੀਤਾ ਗਿਆ ਹੈ।

ਕੈਪਟਨ ਦੀ ਬਜਾਏ ਹੁਣ ਪੰਜਾਬ ਵਿਚ ਬੇਰੁਜ਼ਗਾਰਾਂ ਵੱਲੋਂ ਚਰਨਜੀਤ ਸਿੰਘ ਚੰਨੀ ਦਾ ਵਿਰੋਧ ਕੀਤਾ ਜਾਣ ਲੱਗ ਪਿਆ ਹੈ। ਕੈਪਟਨ ਵਾਲਾ ਕੰਮ ਹੁਣ ਦੇ ਮੁੱਖ ਮੰਤਰੀ ਨਾਲ ਹੋਣ ਲੱਗਾ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪਿਛਲੇ 4 ਸਾਲਾਂ ਤੋਂ ਜਿੱਥੇ ਬੀ ਐਡ ਪਾਸ ਬੇਰੁਜ਼ਗਾਰ ਅਧਿਆਪਕਾਂ ਵੱਲੋਂ ਕੈਪਟਨ ਅਮਰਿੰਦਰ ਸਿੰਘ ਦਾ ਵਿਰੋਧ ਕੀਤਾ ਜਾ ਰਿਹਾ। ਉਥੇ ਹੀ ਅੱਜ ਸ੍ਰੀ ਅਨੰਦਪੁਰ ਸਾਹਿਬ ਵਿਖੇ ਚੀਮਾ ਪਾਰਕ ਵਿੱਚ ਬੇਰੁਜ਼ਗਾਰ ਬੀਐੱਡ ਅਧਿਆਪਕਾਂ ਵੱਲੋਂ ਮੀਟਿੰਗ ਕੀਤੀ ਗਈ ਹੈ। ਜਿਸ ਵਿੱਚ ਇਹ ਮਤਾ ਪਾਸ ਕੀਤਾ ਗਿਆ ਹੈ ਕਿ ਉਨ੍ਹਾਂ ਵੱਲੋਂ ਹੁਣ ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ।

ਆਨੰਦਪੁਰ ਸਾਹਿਬ ਬਲਾਕ ਨਾਲ ਸਬੰਧਤ ਸਾਰੇ ਬੀ ਐਡ ਟੈਟ ਪਾਸ ਬੇਰੁਜ਼ਗਾਰ ਅਧਿਆਪਕਾਂ ਦੀ ਹੋਈ ਇਸ ਮੀਟਿੰਗ ਵਿੱਚ ਸਿੱਖਿਆ ਮੰਤਰੀ ਦੀ ਕੋਠੀ ਸੰਗਰੂਰ ਦੇ ਵਿੱਚ ਵੀ ਸਾਂਝੇ ਮੋਰਚੇ ਵੱਲੋਂ ਮੋਰਚਾ ਲਗਾਇਆ ਗਿਆ ਹੈ। ਉਥੇ ਹੀ ਹੁਣ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਖਿਲਾਫ ਵੀ ਮੋਰਚਾ ਖੋਲ੍ਹ ਦਿੱਤਾ ਗਿਆ ਹੈ।

ਅੱਜ ਕੀਤੀ ਗਈ ਮੀਟਿੰਗ ਵਿੱਚ ਜਿੱਥੇ ਅਵਤਾਰ ਸਿੰਘ ,ਤੇਜਵੀਰ ਸਿੰਘ, ਰਵਿੰਦਰ ਸਿੰਘ, ਗੁਰਜੀਤ ਸਿੰਘ, ਪਰਮਜੀਤ ਕੌਰ, ਮਨਿੰਦਰ ਸਿੰਘ, ਗੁਰਸ਼ਰਨ ਕੌਰ, ਸੁਰਜੀਤ ਕੌਰ, ਬੇਰੁਜ਼ਗਾਰ ਅਧਿਆਪਕਾਂ ਵੱਲੋਂ ਇਹ ਫੈਸਲਾ ਕੀਤਾ ਗਿਆ ਹੈ ਕਿ, ਹੁਣ 24 ਸਤੰਬਰ ਨੂੰ ਬੀ ਐਡ ਟੈਟ ਪਾਸ ਬੇਰੁਜ਼ਗਾਰ ਅਧਿਆਪਕਾਂ ਵੱਲੋਂ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ। ਉੱਥੇ ਹੀ ਅਨੰਦਪੁਰ ਸਾਹਿਬ ਦੇ ਵਿੱਚ ਸਿਵਲ ਹਸਪਤਾਲ ਦੀ ਪਾਣੀ ਵਾਲੀ ਟੈਂਕੀ ਤੇ ਬੈਠੇ ਹੋਏ ਇੱਕ ਬੇਰੁਜ਼ਗਾਰ ਨੌਜਵਾਨ ਮਨੀਸ਼ ਕੁਮਾਰ ਤੇ ਵੀ ਕਿਸੇ ਦਾ ਧਿਆਨ ਨਹੀਂ ਜਾ ਰਿਹਾ ਹੈ। ਜੋ ਨੌਕਰੀ ਦੀ ਪ੍ਰਾਪਤੀ ਲਈ ਸਰਕਾਰ ਦੇ ਖ਼ਿਲਾਫ਼ ਪ੍ਰਦਰਸ਼ਨ ਕਰ ਰਿਹਾ ਹੈ।