ਕੋਰੋਨਾ ਕਹਿਰ : 24 ਅਪ੍ਰੈਲ ਨੂੰ ਕਰੋ ਇਹ ਕੰਮ 1 ਮਈ ਤੋਂ ਹੋ ਗਿਆ ਇਹ ਐਲਾਨ

ਆਈ ਤਾਜਾ ਵੱਡੀ ਖਬਰ

ਦੇਸ਼ ਅੰਦਰ ਕਰੋਨਾ ਨਾਂ ਦੀ ਬਿਮਾਰੀ ਨੇ ਹੁਣ ਤੱਕ ਬਹੁਤ ਸਾਰੇ ਮਰੀਜ਼ਾਂ ਦੀ ਜਾਨ ਲੈ ਲਈ ਹੈ। ਇਸ ਦੁਨੀਆਂ ਤੋਂ ਗਏ ਇਹਨਾਂ ਲੋਕਾਂ ਦੇ ਪਰਿਵਾਰਾਂ ਵਿੱਚ ਉਨ੍ਹਾਂ ਦੀ ਕਮੀ ਕਦੇ ਵੀ ਪੂਰੀ ਨਹੀਂ ਹੋ ਸਕਦੀ। ਪਿਛਲੇ ਕੁਝ ਮਹੀਨਿਆਂ ਤੋਂ ਦੇਸ਼ ਅੰਦਰ ਕਰੋਨਾ ਦੇ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ ਅਹਿਮ ਫੈਸਲੇ ਲਾਗੂ ਕੀਤੇ ਜਾ ਰਹੇ ਹਨ। ਜਿਸ ਦੇ ਤਹਿਤ ਦੇਸ਼ ਦੇ ਲੋਕਾਂ ਨੂੰ ਕਰੋਨਾ ਦੀ ਚਪੇਟ ਵਿੱਚ ਆਉਣ ਤੋਂ ਬਚਾਇਆ ਜਾ ਸਕੇ। ਮਹਾਰਾਸ਼ਟਰ ਸੂਬਾ ਸਭ ਤੋਂ ਵਧੇਰੇ ਪ੍ਰਭਾਵਿਤ ਹੋਇਆ ਹੈ,ਜਿੱਥੇ ਬਹੁਤ ਸਾਰੀਆਂ ਮਹਾਨ ਸਖ਼ਸ਼ੀਅਤਾਂ ਇਸ ਕਰੋਨਾ ਦੀ ਚਪੇਟ ਵਿਚ ਆ ਚੁੱਕੀਆਂ ਹਨ। ਲੋਕਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਬਹੁਤ ਸਾਰੇ ਸੂਬਿਆਂ ਅਤੇ ਜ਼ਿਲਿਆਂ ਅੰਦਰ ਤਾਲਾਬੰਦੀ ਵੀ ਕੀਤੀ ਗਈ ਹੈ।

ਕੇਂਦਰ ਸਰਕਾਰ ਵੱਲੋਂ ਸੂਬੇ ਦੇ ਸਾਰੇ ਮੁੱਖ ਮੰਤਰੀਆਂ ਨਾਲ ਗੱਲਬਾਤ ਕਰਕੇ ਵੱਧ ਪ੍ਰਭਾਵਤ ਹੋਣ ਵਾਲੇ ਜਿਲਿਆਂ ਅਤੇ ਸੂਬਿਆਂ ਨੂੰ ਟੀਕਾਕਰਨ ਅਤੇ ਟੈਸਟ ਦੀ ਸਮਰਥਾ ਨੂੰ ਵਧਾਉਣ ਦੇ ਵੀ ਆਦੇਸ਼ ਲਾਗੂ ਕੀਤੇ ਗਏ ਹਨ। ਹੁਣ 24 ਅਪ੍ਰੈਲ ਨੂੰ ਕਰੋ ਇਹ ਕੰਮ 1 ਮਈ ਤੋਂ ਐਲਾਨ ਹੋ ਗਿਆ ਹੈ। ਜਿਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਦੇਸ਼ ਅੰਦਰ ਪਿਛਲੇ ਕੁਝ ਸਮੇਂ ਤੋਂ ਕਰੋਨਾ ਦੇ ਕੇਸ ਲਗਾਤਾਰ ਵਧ ਰਹੇ ਹਨ। ਜਿਸ ਨੂੰ ਦੇਖ ਕੇ ਕੇਂਦਰ ਸਰਕਾਰ ਵੀ ਚਿੰਤਾ ਵਿਚ ਹੈ। ਦੇਸ਼ ਅੰਦਰ ਜਿੱਥੇ ਕਰੋਨਾ ਦਾ ਟੀਕਾਕਰਨ ਮੁਹਿੰਮ ਦੇ ਦੌਰਾਨ ਬਹੁਤ ਸਾਰੇ ਲੋਕਾਂ ਦਾ ਟੀਕਾਕਰਣ ਕੀਤਾ ਜਾ ਚੁੱਕਾ ਹੈ। ਜਿਨ੍ਹਾਂ ਸਾਰਿਆ ਦੀ ਗਿਣਤੀ 13 ਕਰੋੜ ਦੱਸੀ ਜਾ ਰਹੀ ਹੈ।

ਇਸ ਕਰੋਨਾ ਟੀਕਾਕਰਣ ਵਾਸਤੇ ਸਰਕਾਰ ਵੱਲੋਂ 45 ਸਾਲ ਤੋਂ ਵੱਧ ਉਮਰ ਵਾਲੇ ਲੋਕਾਂ ਦਾ ਟੀਕਾਕਰਣ ਕੀਤਾ ਜਾਣਾ ਲਾਜ਼ਮੀ ਕੀਤਾ ਗਿਆ ਸੀ। ਦੇਸ਼ ਅੰਦਰ ਟੀਕਾਕਰਣ ਦੀ ਇਹ ਮੁਹਿੰਮ 16 ਜਨਵਰੀ 2021 ਤੋਂ ਸ਼ੁਰੂ ਕੀਤੀ ਗਈ ਸੀ। ਉਸ ਤੋਂ ਬਾਅਦ ਦੇਸ਼ ਦੇ ਸਾਰੇ ਸੂਬਿਆਂ ਅੰਦਰ ਕਰੋਨਾ ਟੀਕਾਕਰਨ ਕੀਤਾ ਜਾ ਰਿਹਾ ਹੈ। ਦੇਸ਼ ਅੰਦਰ ਸਰਕਾਰ ਵੱਲੋਂ ਕੋਰੋਨਾ ’ਤੇ ਠੱਲ੍ਹ ਪਾਉਣ ਲਈ ਦੇਸ਼ ’ਚ ਟੀਕਾਕਰਨ ਦੀ ਮੁਹਿੰਮ ਨੂੰ ਤੇਜ਼ ਕੀਤਾ ਜਾ ਰਿਹਾ ਹੈ।

ਸਰਕਾਰ ਵੱਲੋਂ ਪਿਛਲੇ ਦਿਨੀਂ 18 ਸਾਲ ਤੋਂ ਵਧੇਰੇ ਉਮਰ ਦੇ ਲੋਕਾਂ ਦਾ ਵੀ ਟੀਕਾਕਰਨ ਕਰਨਾ ਲਾਜ਼ਮੀ ਕਰ ਦਿੱਤਾ ਗਿਆ ਹੈ ਜੋ 1 ਮਈ ਤੋਂ ਸ਼ੁਰੂ ਹੋ ਜਾਵੇਗਾ। ਇਸ ਲਈ ਇਕ ਮਈ ਤੋਂ 18 ਸਾਲ ਤੋਂ ਉੱਪਰ ਦੇ ਉਮਰ ਵਾਲੇ ਸਾਰੇ ਲੋਕ ਕੋਰੋਨਾ ਟੀਕਾ ਲਗਵਾ ਸਕਣਗੇ। ਕੋਰੋਨਾ ਵਾਇਰਸ ਮਹਾਮਾਰੀ ਦਾ ਖ਼ਤਰਾ ਭਾਰਤ ’ਚ ਲਗਾਤਾਰ ਵੱਧਦਾ ਜਾ ਰਿਹਾ ਹੈ। ਕੋਰੋਨਾ ਟੀਕਾਕਰਨ ਲਈ ਲੋਕ 24 ਅਪ੍ਰੈਲ ਯਾਨੀ ਕਿ ਸ਼ਨੀਵਾਰ ਨੂੰ ਕੋਵਿਨ ਐਪ ’ਤੇ ਰਜਿਸਟ੍ਰੇਸ਼ਨ ਕਰਵਾ ਸਕਣਗੇ।