ਕੋਰੋਨਾ ਕਾਰਨ ਇਥੇ 27 ਅਪ੍ਰੈਲ ਦੀ ਅੱਧੀ ਰਾਤ ਤੋਂ ਕਰਫਿਊ ਬਾਰੇ ਹੋ ਗਿਆ ਇਹ ਐਲਾਨ

ਆਈ ਤਾਜਾ ਵੱਡੀ ਖਬਰ

ਜਿੱਥੇ ਦੁਨੀਆਂ ਦੇ ਬਹੁਤ ਸਾਰੇ ਦੇਸ਼ ਕਰੋਨਾ ਤੋਂ ਪ੍ਰਭਾਵਤ ਹੋਏ ਹਨ ਉਥੇ ਹੀ ਭਾਰਤ ਵਿੱਚ ਵੀ ਕਰੋਨਾ ਦੀ ਅਗਲੀ ਲਹਿਰ ਫਿਰ ਤੋਂ ਹਾਵੀ ਹੁੰਦੀ ਨਜ਼ਰ ਆ ਰਹੀ ਹੈ। ਦੁਨੀਆਂ ਦੇ ਬਹੁਤ ਸਾਰੇ ਦੇਸ਼ਾਂ ਵਿੱਚ ਫਿਰ ਤੋਂ ਤਾਲਾਬੰਦੀ ਕੀਤੀ ਜਾ ਰਹੀ ਹੈ। ਭਾਰਤ ਤੋਂ ਇਲਾਵਾ ਹੋਰ ਵੀ ਬਹੁਤ ਸਾਰੇ ਦੇਸ਼ਾਂ ਵਿੱਚ ਕਰੋਨਾ ਕੇਸਾਂ ਦੀ ਗਿਣਤੀ ਲਗਾਤਾਰ ਵਧ ਰਹੀ ਹੈ। ਜਿਸ ਨੂੰ ਦੇਖਦੇ ਹੋਏ ਬਹੁਤ ਸਾਰੇ ਦੇਸ਼ਾਂ ਵੱਲੋਂ ਕਈ ਤਰ੍ਹਾਂ ਦੀਆਂ ਪਾਬੰਦੀਆਂ ਲਗਾਈਆਂ ਗਈਆਂ ਹਨ ਜਿਸ ਵਿਚ ਹਵਾਈ ਆਵਾਜਾਈ ਰੋਕ ਦਿੱਤੀ ਗਈ ਹੈ। ਬਹੁਤ ਸਾਰੇ ਦੇਸ਼ਾਂ ਨੇ ਭਾਰਤ ਵਿੱਚ ਕਰੋਨਾ ਦੇ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ ਭਾਰਤ ਤੋਂ ਆਉਣ ਜਾਣ ਵਾਲੀਆਂ ਉਡਾਨਾਂ ਨੂੰ ਵੀ ਕੁਝ ਸਮੇਂ ਲਈ ਮੁਲਤਵੀ ਕਰ ਦਿੱਤਾ ਹੈ।

ਕਰੋਨਾ ਕਾਰਨ ਇੱਥੇ 27 ਅਪ੍ਰੈਲ ਦੀ ਅੱਧੀ ਰਾਤ ਤੋਂ ਕਰਫਿਊ ਬਾਰੇ ਇਹ ਐਲਾਨ ਹੋ ਗਿਆ ਹੈ। ਭਾਰਤ ਦੇ ਕਈ ਸੂਬਿਆਂ ਵਿੱਚ ਬਹੁਤ ਜ਼ਿਆਦਾ ਕਰੋਨਾ ਕੇਸਾਂ ਦੀ ਵਧ ਰਹੀ ਗਿਣਤੀ ਸਾਹਮਣੇ ਆ ਰਹੀ ਹੈ। ਜੋ ਸੂਬਾ ਸਰਕਾਰਾਂ ਲਈ ਚਿੰਤਾ ਦਾ ਵਿਸ਼ਾ ਬਣੀ ਹੋਈ ਹੈ। ਹਿਮਾਚਲ ਪ੍ਰਦੇਸ਼ ਦੇ ਵਿੱਚ ਵੀ ਕਰੋਨਾ ਦੇ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ ਸੂਬਾ ਸਰਕਾਰ ਵੱਲੋਂ 27 ਅਪ੍ਰੈਲ ਤੋਂ 10 ਮਈ ਤੱਕ ਰਾਤ ਦਾ ਕਰਫਿਊ ਲਗਾਉਣ ਦੇ ਆਦੇਸ਼ ਲਾਗੂ ਕਰ ਦਿੱਤੇ ਹਨ। ਇਹ ਕਰਫਿਊ ਰਾਤ 10 ਵਜੇ ਤੋਂ ਸਵੇਰੇ 5 ਵਜੇ ਤੱਕ ਲਾਗੂ ਰਹੇਗਾ।

ਇਹ ਕਰਫ਼ਿਊ ਸੂਬੇ ਦੇ 4 ਜਿਲਿਆਂ ਕਾਂਗੜਾ, ਊਨਾ, ਸੋਲਨ ਅਤੇ ਸਿਰਮੌਰ ਵਿੱਚ ਲਗਾਇਆ ਜਾ ਰਿਹਾ ਹੈ। ਉਥੇ ਹੀ ਸੂਬਾ ਸਰਕਾਰ ਵੱਲੋਂ ਲਾਗੂ ਕੀਤੇ ਗਏ ਇਨ੍ਹਾਂ ਆਦੇਸ਼ਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਪੁਲਿਸ ਪ੍ਰਸ਼ਾਸਨ ਸਖ਼ਤ ਕਾਰਵਾਈ ਕਰਨ ਦੇ ਆਦੇਸ਼ ਵੀ ਲਾਗੂ ਕੀਤੇ ਗਏ ਹਨ। ਸੂਬੇ ਅੰਦਰ ਹੋਣ ਵਾਲੇ ਧਾਰਮਿਕ, ਸਮਾਜਿਕ, ਰਾਜਨੀਤਕ ਅਤੇ ਸਭਿਆਚਾਰਕ ਸਮਾਰੋਹ ਵੀ ਕਰੋਨਾ ਸੰਬੰਧੀ ਲਾਗੂ ਕੀਤੀਆਂ ਗਈਆਂ ਹਦਾਇਤਾਂ ਦੇ ਅਨੁਸਾਰ ਕਰਵਾਏ ਜਾਣਗੇ।

ਸ਼ਹਿਰੀ ਅਤੇ ਪੇਂਡੂ ਦੋਵਾਂ ਖੇਤਰਾਂ ਵਿੱਚ ਸਥਾਨਕ ਸੰਸਥਾਵਾਂ ਨੂੰ ਆਪਣੇ-ਆਪਣੇ ਖੇਤਰਾਂ ਚ ਸਾਰੇ ਐੱਸ ਓ ਪੀ ਨੂੰ ਸਖਤ ਕਾਰਵਾਈ ਕਰਨ ਦਾ ਅਧਿਕਾਰ ਵੀ ਦਿੱਤਾ ਗਿਆ ਹੈ। ਉਥੇ ਹੀ ਸੂਬੇ ਅੰਦਰ ਬਾਹਰਲੇ ਸੂਬਿਆਂ ਤੋਂ ਆਉਣ ਵਾਲੇ ਸਾਰੇ ਲੋਕਾਂ ਦਾ ਆਰ ਟੀ ਪੀ ਸੀ ਆਰ ਟੈਸਟ ਲਾਗੂ ਕਰਨ ਦਾ ਫੈਸਲਾ ਵੀ ਲਿਆ ਗਿਆ ਹੈ। ਜੋ ਜਿਲੇ ਦੀ ਹੱਦ ਅੰਦਰ ਆਉਣ ਤੋਂ ਪਹਿਲਾਂ 72 ਘੰਟੇ ਪਹਿਲਾਂ ਹੋਣਾ ਚਾਹੀਦਾ ਹੈ। ਜਿਸ ਦੀ ਜਾਂਚ ਨਹੀਂ ਹੋਵੇਗੀ ਉਸ ਲਈ ਉਨ੍ਹਾਂ ਨੂੰ 14 ਦਿਨਾਂ ਲਈ ਘਰ ਵਿੱਚ ਇਕਾਂਤਵਾਸ ਰਹਿਣਾ ਹੋਵੇਗਾ।