ਕੋਰੋਨਾ ਤੋਂ ਬਾਅਦ ਹੁਣ ਉਤੱਰੀ ਕੋਰੀਆ ਚ ਨਵੀਂ ਛੂਤ ਦੀ ਬਿਮੜੀ ਫੈਲ ਗਈ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਚੀਨ ਤੋਂ ਸ਼ੁਰੂ ਹੋਣ ਵਾਲੀ ਕਰੋਨਾ ਨੇ ਜਿੱਥੇ ਸਾਰੀ ਦੁਨੀਆਂ ਨੂੰ ਪ੍ਰਭਾਵਿਤ ਕੀਤਾ ਹੈ ਅਤੇ ਕੋਈ ਵੀ ਦੇਸ਼ ਇਸ ਕਰੋਨਾ ਦੀ ਚਪੇਟ ਵਿਚ ਆਉਣ ਤੋਂ ਨਹੀਂ ਬਚ ਸਕਿਆ, ਉਸ ਤੋਂ ਬਾਅਦ ਬਹੁਤ ਸਾਰੀਆਂ ਨਵੀਆਂ ਬੀਮਾਰੀਆਂ ਵੀ ਲਗਾਤਾਰ ਸਾਹਮਣੇ ਆਉਣ ਦੀਆਂ ਖ਼ਬਰਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ। ਜਿੱਥੇ ਪਿਛਲੇ ਕੁਝ ਸਾਲਾਂ ਤੋਂ ਇਨ੍ਹਾਂ ਕੁਦਰਤੀ ਆਫ਼ਤਾਂ ਦੇ ਆਉਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ ਉਥੇ ਹੀ ਇਹ ਕੁਦਰਤੀ ਆਫ਼ਤਾਂ ਦੀ ਮਾਰ ਹੇਠ ਆਉਣ ਕਾਰਨ ਬਹੁਤ ਸਾਰੇ ਲੋਕਾਂ ਦੀ ਜਾਨ ਵੀ ਚਲੀ ਗਈ ਹੈ ਅਤੇ ਕਈ ਦੇਸ਼ਾਂ ਵਿਚ ਕਰੋਨਾ ਦਾ ਨਵਾਂ ਰੂਪ ਹਾਵੀ ਹੁੰਦਾ ਨਜ਼ਰ ਆ ਰਿਹਾ ਹੈ। ਸਾਰੇ ਦੇਸ਼ਾਂ ਵਿੱਚ ਜਿੱਥੇ ਕਰੋਨਾ ਨੂੰ ਠੱਲ੍ਹ ਪਾਉਣ ਲਈ ਟੀਕਾਕਰਣ ਮੁਹਿੰਮ ਦਾ ਆਰੰਭ ਕੀਤਾ ਗਿਆ ਸੀ।

ਉਥੇ ਹੀ ਲਾਗੂ ਕੀਤੀਆਂ ਗਈਆਂ ਪਾਬੰਦੀਆਂ ਨੂੰ ਵੀ ਕਰੋਨਾ ਕੇਸਾਂ ਵਿਚ ਕਮੀ ਆਉਣ ਤੇ ਹਟਾ ਦਿੱਤਾ ਗਿਆ ਸੀ। ਪਰ ਹੁਣ ਫਿਰ ਤੋਂ ਕਈ ਦੇਸ਼ਾਂ ਵਿੱਚ ਕਰੋਨਾ ਦੇ ਕਈ ਭਿਆਨਕ ਨਵੇਂ ਰੂਪ ਸਾਹਮਣੇ ਆਏ ਹਨ। ਹੁਣ ਕਰੋਨਾ ਤੋਂ ਬਾਅਦ ਉੱਤਰੀ ਕੋਰੀਆ ਵਿਚ ਨਵੀਂ ਛੂਤ ਦੀ ਬੀਮਾਰੀ ਫੈਲ ਗਈ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਉੱਤਰੀ ਕੋਰੀਆ ਦੇ ਵਿੱਚ ਇੱਕ ਨਵੀਂ ਛੂਤ ਦੀ ਬਿਮਾਰੀ ਕਰੋਨਾ ਮਹਾਮਾਰੀ ਤੋਂ ਬਾਦ ਫੈਲ ਰਹੀ ਹੈ। ਜਿੱਥੇ ਇਸ ਬਿਮਾਰੀ ਕਾਰਨ ਪੇਟ ਅਤੇ ਅੰਤੜੀਆਂ ਤੇ ਹਮਲਾ ਕੀਤਾ ਜਾ ਰਿਹਾ ਹੈ ਉਥੇ ਇਸ ਨਵੇਂ ਵਾਇਰਸ ਦੀ ਲਪੇਟ ਵਿੱਚ ਆਉਣ ਕਾਰਨ ਬਹੁਤ ਸਾਰੇ ਲੋਕ ਪ੍ਰਭਾਵਤ ਹੋਏ ਹਨ।

ਇਹ ਨਵੀਂ ਬੀਮਾਰੀ ਉੱਤਰੀ ਕੋਰੀਆ ਦੇ ਸ਼ਹਿਰ ਹੇਜੂ ਵਿਚ ਫੈਲ ਰਹੀ ਹੈ। ਜਿੱਥੇ ਹੁਣ ਇਸ ਬਿਮਾਰੀ ਦੇ ਕਾਰਨ ਬਹੁਤ ਸਾਰੇ ਲੋਕ ਪ੍ਰਭਾਵਿਤ ਹੋਏ ਹਨ ਉਥੇ ਹੀ ਪੀੜਤਾਂ ਦੀ ਮਦਦ ਵਾਸਤੇ ਦਵਾਈਆਂ ਦੀ ਖੇਪ ਭੇਜੀ ਗਈ ਹੈ। ਕਿਮ ਜੋਂਗ ਉਨ ਵੱਲੋਂ ਜਿੱਥੇ ਇਸ ਬਿਮਾਰੀ ਦੀ ਰੋਕਥਾਮ ਲਈ ਸਖਤ ਕਦਮ ਚੁੱਕੇ ਜਾ ਰਹੇ ਹਨ ਉੱਥੇ ਹੀ ਪੀੜਤ ਮਰੀਜ਼ਾਂ ਨੂੰ ਦਵਾਈਆਂ ਵੀ ਭੇਜੀਆਂ ਜਾ ਰਹੀਆਂ ਹਨ ਅਤੇ ਜਲਦ ਤੋਂ ਜਲਦ ਇਸ ਉੱਪਰ ਕਾਬੂ ਪਾਉਣਾ ਕੋਸ਼ਿਸ਼ਾਂ ਨੂੰ ਤੇਜ਼ ਕੀਤਾ ਜਾ ਰਿਹਾ ਹੈ।

ਦੇਸ਼ ਵਿੱਚ ਇਸ ਵੈਕਸੀਨ ਅਤੇ ਦਵਾਈਆਂ ਦੀ ਭਾਰੀ ਕਮੀ ਹੋਣ ਦੇ ਕਾਰਨ ਵਧੇਰੇ ਲੋਕ ਇਸ ਕਾਰਨ ਪ੍ਰਭਾਵਤ ਹੋਏ ਹਨ। ਕਰੋਨਾ ਦੇ ਕਾਰਨ ਉੱਤਰੀ ਕੋਰੀਆ ਵਿਚ ਪਿਛਲੇ ਮਹੀਨੇ ਹੀ ਐਮਰਜੈਂਸੀ ਦਾ ਐਲਾਨ ਵੀ ਕਰ ਦਿੱਤਾ ਗਿਆ ਸੀ। ਉਥੇ ਹੀ ਸ਼ੱਕੀ ਮਰੀਜ਼ਾਂ ਨੂੰ ਇਕਾਂਤਵਾਸ ਵਿੱਚ ਰਹਿਣ ਦੇ ਆਦੇਸ਼ ਵੀ ਜਾਰੀ ਕੀਤੇ ਗਏ ਹਨ।