ਆਈ ਤਾਜਾ ਵੱਡੀ ਖਬਰ
ਕੋਰੋਨਾ ਵਾਇਰਸ ਦੇ ਸ਼ਿਕਾਰ ਹੋਏ ਨਿੱਤ ਨਵੇਂ ਮਰੀਜ਼ ਸਾਹਮਣੇ ਆ ਰਹੇ ਹਨ। ਜਿਸ ਕਾਰਨ ਇਸ ਬਿਮਾਰੀ ਨਾਲ ਸੰਕ੍ਰਮਿਤ ਹੋਏ ਮਰੀਜ਼ਾਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਦਰਜ ਕੀਤਾ ਜਾ ਰਿਹਾ ਹੈ। ਉਧਰ ਦੂਜੇ ਪਾਸੇ ਇਸ ਲਾਗ ਦੀ ਬਿਮਾਰੀ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਵੀ ਲਗਾਤਾਰ ਵੱਧ ਰਹੀ ਹੈ। ਤਾਜ਼ਾ ਅੰਕੜਿਆਂ ਦੀ ਗੱਲ ਕਰੀਏ ਤਾਂ ਸੰਸਾਰ ਵਿੱਚ ਇਸ ਸਮੇਂ ਕੋਰੋਨਾ ਦੇ ਕੁੱਲ ਮਰੀਜ਼ਾਂ ਦੀ ਗਿਣਤੀ 60,877,394 ਹੋ ਗਈ ਹੈ ਜਿਸ ਵਿੱਚ ਅਮਰੀਕਾ 13,141,382 ਮਰੀਜ਼ਾਂ ਦੀ ਗਿਣਤੀ ਨਾਲ ਅਜੇ ਵੀ ਪਹਿਲੇ ਸਥਾਨ ‘ਤੇ ਹੈ।
ਜੇਕਰ ਭਾਰਤ ਵਿੱਚ ਕੋਰੋਨਾ ਦੇ ਮਰੀਜ਼ਾਂ ਦੀ ਗੱਲ ਕੀਤੀ ਜਾਵੇ ਤਾਂ ਇਹ ਗਿਣਤੀ 9,269,861 ਹੈ। ਪਰ ਭਾਰਤ ਦੇ ਸੂਬੇ ਪੰਜਾਬ ਵਿੱਚ ਕੋਰੋਨਾ ਦੀ ਸਥਿਤੀ ਨਾਜ਼ੁਕ ਬਣੀ ਹੋਈ ਹੈ। ਅੱਜ ਪੰਜਾਬ ‘ਚ 845 ਨਵੇਂ ਮਰੀਜ਼ ਰਿਪੋਰਟ ਹੋਏ ਹਨ। ਕੋਰੋਨਾ ਕਾਰਨ ਪੰਜਾਬ ‘ਚ ਹੁਣ ਤੱਕ 149,278 ਲੋਕ ਪਾਜ਼ੀਟਿਵ ਪਾਏ ਗਏ ਹਨ, ਜਿੰਨਾ ਵਿੱਚੋਂ 137,089 ਮਰੀਜ਼ ਠੀਕ ਹੋ ਚੁੱਕੇ, ਬਾਕੀ 7,479 ਮਰੀਜ਼ ਇਲਾਜ ਅਧੀਨ ਹਨ। 150 ਮਰੀਜ਼ ਅਜਿਹੇ ਹਨ ਜਿਨ੍ਹਾਂ ਨੂੰ ਆਕਸੀਜਨ ਦੀ ਜਰੂਰਤ ਹੈ ਅਤੇ 14 ਮਰੀਜ਼ਾਂ ਦੀ ਹਾਲਤ ਜ਼ਿਆਦਾ ਗੰਭੀਰ ਹੋਣ ਕਾਰਨ ਉਨ੍ਹਾਂ ਨੂੰ ਵੈਂਟੀਲੇਟਰ ਉਪਰ ਰੱਖਿਆ ਗਿਆ ਹੈ।
ਪੰਜਾਬ ਵਿੱਚ ਇਸ ਵੇਲੇ ਮਰਨ ਵਾਲਿਆਂ ਦੀ ਗਿਣਤੀ 4,710 ਤੱਕ ਪੁੱਜ ਗਈ ਹੈ। ਅੱਜ ਆਈਆਂ ਰਿਪੋਰਟਾਂ ਦੇ ਆਧਾਰ ‘ਤੇ ਸਭ ਤੋਂ ਵੱਧ ਨਵੇਂ ਮਾਮਲੇ ਜਲੰਧਰ ਅਤੇ ਐਸ. ਏ. ਐਸ. ਨਗਰ ਵਿੱਚ ਕ੍ਰਮਵਾਰ 167 ਅਤੇ 157 ਦਰਜ ਕੀਤੇ ਗਏ। ਇਸ ਤੋਂ ਇਲਾਵਾ ਲੁਧਿਆਣਾ ‘ਚ 111, ਪਟਿਆਲਾ 53, ਅੰਮ੍ਰਿਤਸਰ 90, ਗੁਰਦਾਸਪੁਰ 16, ਬਠਿੰਡਾ 32, ਹੁਸ਼ਿਆਰਪੁਰ 25, ਫਿਰੋਜ਼ਪੁਰ 10, ਪਠਾਨਕੋਟ 47, ਸੰਗਰੂਰ 8, ਕਪੂਰਥਲਾ 15, ਫਰੀਦਕੋਟ 15, ਸ੍ਰੀ ਮੁਕਤਸਰ ਸਾਹਿਬ 12, ਫਾਜ਼ਿਲਕਾ 21, ਮੋਗਾ 4, ਰੋਪੜ 12, ਫਤਿਹਗੜ੍ਹ ਸਾਹਿਬ 7, ਬਰਨਾਲਾ 7, ਤਰਨਤਾਰਨ 1, ਐਸ. ਬੀ. ਐਸ. ਨਗਰ 9 ਅਤੇ ਮਾਨਸਾ ਤੋਂ 6 ਨਵੇਂ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ। ਉੱਥੇ ਹੀ ਸੂਬੇ ‘ਚ ਅੱਜ 26 ਲੋਕਾਂ ਦੀ ਕੋਰੋਨਾ ਕਾਰਣ ਮੌਤ ਹੋ ਗਈ।
ਜਿਨ੍ਹਾਂ ‘ਚ ਅੰਮ੍ਰਿਤਸਰ 3, ਫ਼ਤਹਿਗੜ੍ਹ ਸਾਹਿਬ 1, ਗੁਰਦਾਸਪੁਰ 1, ਹੁਸ਼ਿਆਰਪੁਰ 1, ਜਲੰਧਰ 3, ਲੁਧਿਆਣਾ 6, ਮੋਗਾ 1, ਐਸ ਏ ਐਸ ਨਗਰ 4, ਮੁਕਤਸਰ 1, ਐਸ ਬੀ ਐਸ ਨਗਰ 1, ਪਠਾਨਕੋਟ 1, ਪਟਿਆਲਾ 2 ਅਤੇ ਰੋਪੜ ‘ਚ 1 ਮਰੀਜ਼ਾਂ ਦੀ ਕੋਰੋਨਾ ਕਾਰਨ ਮੌਤ ਹੋਈ ਹੈ। ਭਾਰਤ ਦੇ ਵਿੱਚ ਹੁਣ ਤੱਕ 9,269,861 ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ ਜਿਨ੍ਹਾਂ ਵਿੱਚੋਂ 8,680,739 ਮਰੀਜ਼ ਠੀਕ ਹੋ ਕੇ ਆਪਣੇ ਘਰਾਂ ਨੂੰ ਵਾਪਸ ਪਰਤ ਗਏ ਹਨ ਪਰ 135,296 ਕੋਰੋਨਾ ਦੇ ਸ਼ਿਕਾਰ ਹੋਏ ਲੋਕਾਂ ਨੂੰ ਬਚਾਇਆ ਨਹੀਂ ਜਾ ਸਕਿਆ। ਉੱਥੇ ਹੀ ਦੁਨੀਆਂ ਭਰ ਵਿੱਚ ਕੋਰੋਨਾ ਦੇ ਮਰੀਜ਼ਾਂ ਦੀ ਕੁੱਲ ਗਿਣਤੀ 60,877,394 ਤੱਕ ਪਹੁੰਚ ਗਈ ਹੈ ਜਿਸ ਵਿੱਚੋਂ 42,180,725 ਲੋਕ ਠੀਕ ਹੋ ਗਏ ਹਨ ਅਤੇ 1,430,105 ਲੋਕਾਂ ਦੀ ਮੌਤ ਹੋ ਗਈ। ਇਸ ਸਮੇਂ ਸੰਸਾਰ ਵਿੱਚ ਕੋਰੋਨਾ ਦੇ 17,266,564 ਕੇਸ ਐਕਟਿਵ ਹਨ ਜਿਨ੍ਹਾਂ ਵਿੱਚ 104,548 ਮਰੀਜ਼ਾਂ ਦੀ ਹਾਲਤ ਜ਼ਿਆਦਾ ਹੈ।
Previous Postਮਾੜੀ ਖਬਰ- ਦਿੱਲੀ ਜਾ ਰਹੇ ਕਿਸਾਨ ਨਾਲ ਵਾਪਰ ਗਿਆ ਹਾਦਸਾ
Next Postਅੱਜ ਦੇ ਕਿਸਾਨਾਂ ਦੇ ਸੰਘਰਸ਼ ਨੂੰ ਦੇਖਕੇ ਆਖਰ ਕੇਂਦਰ ਸਰਕਾਰ ਹੋ ਗਈ ਨਰਮ – ਹੁਣੇ ਹੁਣੇ ਆਈ ਇਹ ਤਾਜਾ ਵੱਡੀ ਖਬਰ