ਆਈ ਤਾਜਾ ਵੱਡੀ ਖਬਰ
ਸੰਸਾਰ ਵਿੱਚ ਫੈਲੀ ਹੋਈ ਕਰੋਨਾ ਦੇ ਮਾਮਲੇ ਦਿਨੋ-ਦਿਨ ਵਧਦੇ ਜਾ ਰਹੇ ਹਨ। ਭਾਰਤ ਅੰਦਰ ਵੀ ਇਸਦੀ ਅਗਲੀ ਲਹਿਰ ਨੂੰ ਦੇਖ ਕੇ ਪੁਖਤਾ ਇੰਤਜ਼ਾਮ ਕੀਤੇ ਜਾ ਰਹੇ ਹਨ। ਤਾਜ਼ਾ ਅੰਕੜਿਆਂ ਦੀ ਗੱਲ ਕਰੀਏ ਤਾਂ ਸੰਸਾਰ ਵਿੱਚ ਇਸ ਸਮੇਂ ਕੋਰੋਨਾ ਦੇ ਕੁੱਲ ਮਰੀਜ਼ਾਂ ਦੀ ਗਿਣਤੀ 61,492,772 ਹੋ ਗਈ ਹੈ ਜਿਸ ਵਿੱਚ ਅਮਰੀਕਾ 13,256,634 ਮਰੀਜ਼ਾਂ ਦੀ ਗਿਣਤੀ ਨਾਲ ਅਜੇ ਵੀ ਪਹਿਲੇ ਸਥਾਨ ‘ਤੇ ਹੈ। ਜੇਕਰ ਭਾਰਤ ਵਿੱਚ ਕੋਰੋਨਾ ਦੇ ਮਰੀਜ਼ਾਂ ਦੀ ਗੱਲ ਕੀਤੀ ਜਾਵੇ ਤਾਂ ਇਹ ਗਿਣਤੀ 9,320,130 ਹੈ। ਪਰ ਭਾਰਤ ਦੇ ਸੂਬੇ ਪੰਜਾਬ ਵਿੱਚ ਕੋਰੋਨਾ ਦੀ ਸਥਿਤੀ ਨਾਜ਼ੁਕ ਬਣੀ ਹੋਈ ਹੈ।
ਅੱਜ ਪੰਜਾਬ ‘ਚ 812 ਨਵੇਂ ਮਰੀਜ਼ ਰਿਪੋਰਟ ਹੋਏ ਹਨ। ਕੋਰੋਨਾ ਕਾਰਨ ਪੰਜਾਬ ‘ਚ ਹੁਣ ਤੱਕ 150,089 ਲੋਕ ਪਾਜ਼ੀਟਿਵ ਪਾਏ ਗਏ ਹਨ, ਜਿੰਨਾ ਵਿੱਚੋਂ 137,630 ਮਰੀਜ਼ ਠੀਕ ਹੋ ਚੁੱਕੇ, ਬਾਕੀ 7,719 ਮਰੀਜ਼ ਇਲਾਜ ਅਧੀਨ ਹਨ। 148 ਮਰੀਜ਼ ਅਜਿਹੇ ਹਨ ਜਿਨ੍ਹਾਂ ਨੂੰ ਆਕਸੀਜਨ ਦੀ ਜਰੂਰਤ ਹੈ ਅਤੇ 19 ਮਰੀਜ਼ਾਂ ਦੀ ਹਾਲਤ ਜ਼ਿਆਦਾ ਹੋਣ ਕਾਰਨ ਉਨ੍ਹਾਂ ਨੂੰ ਵੈਂਟੀਲੇਟਰ ਉਪਰ ਰੱਖਿਆ ਗਿਆ ਹੈ। ਪੰਜਾਬ ਵਿੱਚ ਇਸ ਵੇਲੇ ਮਰਨ ਵਾਲਿਆਂ ਦੀ ਗਿਣਤੀ 4,737 ਤੱਕ ਪੁੱਜ ਗਈ ਹੈ। ਅੱਜ ਆਈਆਂ ਰਿਪੋਰਟਾਂ ਦੇ ਆਧਾਰ ‘ਤੇ ਸਭ ਤੋਂ ਵੱਧ ਨਵੇਂ ਮਾਮਲੇ ਜਲੰਧਰ ਅਤੇ ਐਸ. ਏ. ਐਸ. ਨਗਰ ਵਿੱਚ ਕ੍ਰਮਵਾਰ 159 ਅਤੇ 156 ਦਰਜ ਕੀਤੇ ਗਏ।
ਇਸ ਤੋਂ ਇਲਾਵਾ ਲੁਧਿਆਣਾ ‘ਚ 85, ਪਟਿਆਲਾ 133, ਅੰਮ੍ਰਿਤਸਰ 69, ਗੁਰਦਾਸਪੁਰ 21, ਬਠਿੰਡਾ 48, ਹੁਸ਼ਿਆਰਪੁਰ 14, ਫਿਰੋਜ਼ਪੁਰ 1, ਪਠਾਨਕੋਟ 13, ਸੰਗਰੂਰ 5, ਕਪੂਰਥਲਾ 11, ਫਰੀਦਕੋਟ 11, ਸ੍ਰੀ ਮੁਕਤਸਰ ਸਾਹਿਬ 18, ਫਾਜ਼ਿਲਕਾ 14, ਮੋਗਾ 8, ਰੋਪੜ 13, ਫਤਿਹਗੜ੍ਹ ਸਾਹਿਬ 8, ਬਰਨਾਲਾ 4, ਤਰਨਤਾਰਨ 3, ਐਸ. ਬੀ. ਐਸ. ਨਗਰ 12 ਅਤੇ ਮਾਨਸਾ ਤੋਂ 6 ਨਵੇਂ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ।
ਉੱਥੇ ਹੀ ਸੂਬੇ ‘ਚ ਅੱਜ 28 ਲੋਕਾਂ ਦੀ ਕੋਰੋਨਾ ਕਾਰਣ ਮੌਤ ਹੋ ਗਈ। ਜਿਨ੍ਹਾਂ ‘ਚ ਅੰਮ੍ਰਿਤਸਰ 7, ਫਿਰੋਜ਼ਪੁਰ 1, ਹੁਸ਼ਿਆਰਪੁਰ 3, ਜਲੰਧਰ 4, ਲੁਧਿਆਣਾ 3, ਮੋਗਾ 1, ਮੁਕਤਸਰ 1, ਪਟਿਆਲਾ 4, ਰੋਪੜ 2, ਸੰਗਰੂਰ 1 ਅਤੇ ਤਰਨਤਾਰਨ ‘ਚ 1 ਮਰੀਜ਼ ਦੀ ਕੋਰੋਨਾ ਕਾਰਨ ਮੌਤ ਹੋਈ ਹੈ। ਭਾਰਤ ਦੇ ਵਿੱਚ ਹੁਣ ਤੱਕ 9,320,130 ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ ਜਿਨ੍ਹਾਂ ਵਿੱਚੋਂ 8,728,390 ਮਰੀਜ਼ ਠੀਕ ਹੋ ਕੇ ਆਪਣੇ ਘਰਾਂ ਨੂੰ ਵਾਪਸ ਪਰਤ ਗਏ ਹਨ
ਪਰ 135,852 ਕੋਰੋਨਾ ਦੇ ਸ਼ਿਕਾਰ ਹੋਏ ਲੋਕਾਂ ਨੂੰ ਬਚਾਇਆ ਨਹੀਂ ਜਾ ਸਕਿਆ। ਉੱਥੇ ਹੀ ਦੁਨੀਆਂ ਭਰ ਵਿੱਚ ਕੋਰੋਨਾ ਦੇ ਮਰੀਜ਼ਾਂ ਦੀ ਕੁੱਲ ਗਿਣਤੀ 61,492,772 ਤੱਕ ਪਹੁੰਚ ਗਈ ਹੈ ਜਿਸ ਵਿੱਚੋਂ 42,547,875 ਲੋਕ ਠੀਕ ਹੋ ਗਏ ਹਨ ਅਤੇ 1,441,110 ਲੋਕਾਂ ਦੀ ਮੌਤ ਹੋ ਗਈ। ਇਸ ਸਮੇਂ ਸੰਸਾਰ ਵਿੱਚ ਕੋਰੋਨਾ ਦੇ 17,503,787 ਕੇਸ ਐਕਟਿਵ ਹਨ ਜਿਨ੍ਹਾਂ ਵਿੱਚ 105,010 ਮਰੀਜ਼ਾਂ ਦੀ ਹਾਲਤ ਜ਼ਿਆਦਾ ਹੈ।
Previous Postਪੰਜਾਬ ਦੇ ਕਿਸਾਨਾਂ ਦੇ ਅੰਦੋਲਨ ਕਰਕੇ ਕੇਂਦਰ ਸਰਕਾਰ ਲਈ ਆ ਰਹੀ ਇਹ ਮਾੜੀ ਖਬਰ ਹੋਣ ਲੱਗਾ ਇਹ ਕੰਮ
Next Postਪੰਜਾਬ : ਇਹਨਾਂ ਵਿਦਿਆਰਥੀਆਂ ਦੀਆਂ ਇਹਨਾਂ ਫੀਸਾਂ ਬਾਰੇ ਆਈ ਇਹ ਤਾਜਾ ਵੱਡੀ ਖਬਰ