ਆਈ ਤਾਜ਼ਾ ਵੱਡੀ ਖਬਰ
ਕਰੋਨਾ ਦਾ ਕਹਿਰ ਲਗਾਤਾਰ ਹੀ ਵਧਦਾ ਜਾ ਰਿਹਾ ਹੈ ਜਿਸ ਨੂੰ ਦੇਖਦੇ ਹੋਏ ਬਹੁਤ ਸਾਰੇ ਦੇਸ਼ਾਂ ਵਿੱਚ ਫਿਰ ਤੋਂ ਪਾਬੰਦੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ। ਸਾਰੇ ਦੇਸ਼ਾਂ ਵੱਲੋਂ ਜਿੱਥੇ ਲਾਗੂ ਕੀਤੀਆਂ ਗਈਆਂ ਕੋਰੋਨਾ ਪਾਬੰਦੀਆਂ ਨੂੰ ਹਟਾਇਆ ਜਾ ਰਿਹਾ ਸੀ ਅਤੇ ਟੀਕਾਕਰਨ ਦੀ ਸਮਰੱਥਾ ਨੂੰ ਵਧਾ ਦਿੱਤਾ ਗਿਆ ਸੀ ਤਾਂ ਜੋ ਇਸ ਕਰੋਨਾ ਉਪਰ ਕਾਬੂ ਪਾਇਆ ਜਾ ਸਕੇ। ਉਥੇ ਹੀ ਇਸ ਕਰੋਨਾ ਦੇ ਬਹੁਤ ਸਾਰੇ ਭਿਆਨਕ ਰੂਪ ਵੀ ਸਾਹਮਣੇ ਆ ਚੁੱਕੇ ਹਨ। ਜਿਸ ਨੂੰ ਬਹੁਤ ਸਾਰੇ ਦੇਸ਼ਾਂ ਵਿੱਚ ਫਿਰ ਤੋਂ ਦਹਿਸ਼ਤ ਦਾ ਮਾਹੌਲ ਦੇਖਿਆ ਜਾ ਰਿਹਾ ਹੈ ਅਤੇ ਲੋਕਾਂ ਵਿੱਚ ਇਸੇ ਕਾਰਨ ਡਰ ਪੈਦਾ ਹੋ ਗਿਆ ਹੈ।
ਚੀਨ ਵਿਚ ਵੀ ਮੁੜ ਤੋਂ ਕਰੋਨਾ ਦੀ ਚੌਥੀ ਲਹਿਰ ਸ਼ੁਰੂ ਹੋ ਚੁੱਕੀ ਹੈ। ਹੁਣ ਕਰੋਨਾ ਦੇ ਮੌਜੂਦਾ ਹਲਾਤਾਂ ਨੂੰ ਦੇਖਦੇ ਹੋਏ ਅਤੇ ਵਿਆਹਾਂ ਅਤੇ ਹੋਰ ਸਮਾਗਮਾਂ ਉਪਰ ਵੀ ਵੱਡੀ ਪਾਬੰਦੀ ਲਗਾ ਦਿੱਤੀ ਗਈ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਚੀਨ ਵਿਚ ਜਿਥੇ ਲਗਾਤਾਰ ਕਰੋਨਾ ਕੇਸਾਂ ਦੀ ਗਿਣਤੀ ਵਿਚ ਵਾਧਾ ਹੋ ਰਿਹਾ ਹੈ ਅਤੇ ਸਰਕਾਰ ਵੱਲੋਂ ਬਹੁਤ ਸਾਰੇ ਸਖਤ ਆਦੇਸ਼ ਲਾਗੂ ਕੀਤੇ ਜਾ ਰਹੇ ਹਨ।
ਰਾਜਧਾਨੀ ਬੀਜਿੰਗ ਦੇ ਵਿਚ ਵੀ ਲਗਾਤਾਰ ਕਰੋਨਾ ਦੇ ਵਧ ਰਹੇ ਮਾਮਲਿਆਂ ਨੂੰ ਦੇਖਦੇ ਹੋਏ ਜਿਥੇ ਵਿਦਿਅਕ ਅਦਾਰਿਆ ਅਤੇ ਕੁਝ ਹੋਰ ਅਦਾਰਿਆਂ ਨੂੰ ਵੀ ਬੰਦ ਕੀਤੇ ਜਾਣ ਦੇ ਆਦੇਸ਼ ਜਾਰੀ ਕੀਤੇ ਗਏ ਹਨ ਅਤੇ ਲੋਕਾਂ ਨੂੰ ਘਰਾਂ ਵਿਚ ਰਹਿਣ ਲਈ ਮਜਬੂਰ ਕੀਤਾ ਗਿਆ ਹੈ। ਉਥੇ ਹੀ ਸਰਕਾਰ ਵੱਲੋਂ ਹੁਣ 27 ਸ਼ਹਿਰਾਂ ਵਿੱਚ ਤਾਲਾਬੰਦੀ ਕਰ ਦਿੱਤੀ ਗਈ ਹੈ ਅਤੇ ਦੇਸ਼ ਅੰਦਰ ਹੋਣ ਵਾਲੇ ਵਿਆਹ ਸਮਾਗਮਾਂ , ਸੰਸਕਾਰ ਅਤੇ ਹੋਰ ਸਮਾਗਮਾਂ ਉਪਰ ਵੀ ਬਹੁਤ ਸਾਰੀਆਂ ਪਾਬੰਦੀਆਂ ਲਗਾ ਦਿੱਤੀਆਂ ਗਈਆਂ ਹਨ। ਤਾਂ ਜੋ ਲੋਕਾਂ ਦੀ ਗਿਣਤੀ ਨੂੰ ਸੀਮਤ ਰੱਖਿਆ ਜਾ ਸਕੇ ਅਤੇ ਕਰੋਨਾ ਦੇ ਪ੍ਰਸਾਰ ਨੂੰ ਵੀ ਰੋਕਿਆ ਜਾ ਸਕੇ।
ਕਰੋਨਾ ਪਬੰਦੀਆਂ ਦੇ ਕਾਰਨ ਬਹੁਤ ਸਾਰੇ ਲੋਕਾਂ ਨੂੰ ਆਰਥਿਕ ਮੰਦੀ ਦੇ ਦੌਰ ਵਿਚੋਂ ਵੀ ਗੁਜ਼ਰਨਾ ਪੈ ਰਿਹਾ ਹੈ। । ਚੀਨ ਦੇ ਵਿੱਚ ਜਿੱਥੇ 20 ਵੱਡੇ ਸ਼ਹਿਰਾਂ ਵਿੱਚ ਤਾਲਾਬੰਦੀ ਕਰ ਦਿੱਤੀ ਗਈ ਹੈ ਅਤੇ ਸਖ਼ਤ ਪਾਬੰਦੀਆਂ ਲਾਗੂ ਕੀਤੀਆਂ ਗਈਆਂ ਹਨ ਉਥੇ ਹੀ ਸਰਹੱਦਾਂ ਨੂੰ ਬੰਦ ਕਰਨ ਲਈ ਸਖਤ ਕਦਮ ਚੁੱਕੇ ਜਾ ਰਹੇ ਹਨ ਅਤੇ ਲੋਕਾਂ ਨੂੰ ਟੈਸਟ ਕਰਵਾਉਣ ਅਤੇ ਮਾਸਕ ਪਹਿਨਣ ਸਬੰਧੀ ਸਖਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ।
Home ਤਾਜਾ ਖ਼ਬਰਾਂ ਕੋਰੋਨਾ ਦੇ ਮੌਜੂਦਾ ਹਾਲਾਤਾਂ ਨੂੰ ਦੇਖਦੇ ਹੋਏ ਇਥੇ ਵਿਆਹਾਂ ਅਤੇ ਹੋਰ ਸਮਾਗਮਾਂ ਲਈ ਲੱਗੀ ਵੱਡੀ ਪਾਬੰਦੀ- ਤਾਜਾ ਵੱਡੀ ਖਬਰ
ਤਾਜਾ ਖ਼ਬਰਾਂ
ਕੋਰੋਨਾ ਦੇ ਮੌਜੂਦਾ ਹਾਲਾਤਾਂ ਨੂੰ ਦੇਖਦੇ ਹੋਏ ਇਥੇ ਵਿਆਹਾਂ ਅਤੇ ਹੋਰ ਸਮਾਗਮਾਂ ਲਈ ਲੱਗੀ ਵੱਡੀ ਪਾਬੰਦੀ- ਤਾਜਾ ਵੱਡੀ ਖਬਰ
Previous Postਪੰਜਾਬ ਚ ਵਾਪਰਿਆ ਕਹਿਰ ਪੜਦਾਦੀ ਦੇ ਭੋਗ ਤੇ ਬੱਚੇ ਨੂੰ ਮਿਲੀ ਇਸ ਤਰਾਂ ਦਰਦਨਾਕ ਮੌਤ, ਪੂਰੇ ਇਲਾਕੇ ਚ ਛਾਈ ਸੋਗ ਦੀ ਲਹਿਰ
Next Postਇਥੇ ਚਲ ਰਹੇ ਵਿਆਹ ਚ ਲਾੜੀ ਨੂੰ ਉਤਾਰਿਆ ਗਿਆ ਮੌਤ ਦੇ ਘਾਟ, ਖੁਸ਼ੀਆਂ ਮਾਤਮ ਚ ਬਦਲੀਆਂ, ਇਲਾਕੇ ਚ ਦਹਿਸ਼ਤ ਦਾ ਮਾਹੌਲ