ਕੋਰੋਨਾ ਦੇ ਵਧੇ ਖਤਰੇ ਨੂੰ ਦੇਖਦੇ ਹੋਏ PM ਮੋਦੀ 27 ਅਪ੍ਰੈਲ ਨੂੰ ਕਰਨ ਜਾ ਰਹੇ ਇਹ ਕੰਮ – ਆਈ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਭਾਰਤ ਸਰਕਾਰ ਵੱਲੋਂ ਕਰੋਨਾ ਦੇ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ ਜਿਥੇ ਦੇਸ਼ ਦੇ ਵੱਖ-ਵੱਖ ਸੂਬਿਆਂ ਵਿਚ ਪਾਬੰਧੀਆਂ ਲਗਾਏ ਜਾਣ ਦੇ ਆਦੇਸ਼ ਜਾਰੀ ਕਰ ਦਿੱਤੇ ਹਨ। ਉਥੇ ਹੀ ਵੱਖ ਵੱਖ ਸੂਬਿਆਂ ਵੱਲੋਂ ਸਖਤ ਕਦਮ ਚੁੱਕੇ ਜਾ ਰਹੇ ਹਨ। ਬੀਤੇ ਕੁਝ ਦਿਨਾਂ ਤੋਂ ਜਿੱਥੇ ਭਾਰਤ ਦੇ ਕੁਝ ਸੂਬਿਆਂ ਅੰਦਰ ਕਰੋਨਾ ਕੇਸਾਂ ਵਿੱਚ ਫਿਰ ਤੋਂ ਵਾਧਾ ਦਰਜ ਕੀਤਾ ਜਾ ਰਿਹਾ ਹੈ ਉਥੇ ਹੀ ਬੀਤੇ ਦਿਨੀਂ ਕੇਂਦਰ ਸਰਕਾਰ ਵੱਲੋਂ ਸਾਰੇ ਰਾਜਾ ਦੇ ਮੁਖੀਆਂ ਨਾਲ ਗੱਲਬਾਤ ਕੀਤੀ ਗਈ ਸੀ ਅਤੇ ਕਰੋਨਾ ਸਬੰਧੀ ਸਖ਼ਤ ਆਦੇਸ਼ ਜਾਰੀ ਕੀਤੇ ਜਾਣ ਦਾ ਐਲਾਨ ਵੀ ਕੀਤਾ ਗਿਆ ਸੀ ਜਿੱਥੇ ਬਹੁਤ ਸਾਰੇ ਦੇਸ਼ਾਂ ਵਿੱਚ ਕਰੋਨਾ ਦੇ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ ਸੂਬਾ ਸਰਕਾਰਾਂ ਵੱਲੋਂ ਮਾਸਕ ਲਗਾਉਣਾ ਲਾਜ਼ਮੀ ਕੀਤਾ ਗਿਆ ਹੈ ਅਤੇ ਹੋਰ ਪਾਬੰਦੀਆਂ ਵੀ ਜਾਰੀ ਕੀਤੀਆਂ ਜਾ ਰਹੀਆਂ ਹਨ।

ਕਰੋਨਾ ਦੇ ਵਧ ਰਹੇ ਖ਼ਤਰੇ ਨੂੰ ਦੇਖਦੇ ਹੋਏ ਜਿਥੇ ਹੁਣ ਪ੍ਰਧਾਨ ਮੰਤਰੀ ਮੋਦੀ ਵੱਲੋਂ 27 ਅਪ੍ਰੈਲ ਨੂੰ ਇਹ ਕੰਮ ਕੀਤਾ ਜਾ ਰਿਹਾ ਹੈ ਉਸ ਬਾਰੇ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿੱਥੇ ਕਰੋਨਾ ਦੇ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ ਬੀਤੇ ਦਿਨੀਂ ਵੀ ਕੇਂਦਰ ਸਰਕਾਰ ਵੱਲੋਂ ਸਾਰੇ ਸੂਬਿਆਂ ਵਿਚ ਸਥਿਤੀ ਦੇ ਅਨੁਸਾਰ ਫ਼ੈਸਲੇ ਲੈਣ ਦੇ ਆਦੇਸ਼ ਜਾਰੀ ਕੀਤੇ ਗਏ ਸਨ ਅਤੇ ਸਾਰੇ ਸੂਬਿਆਂ ਤੋਂ ਸੁਝਾਅ ਵੀ ਮੰਗੇ ਗਏ ਸਨ ਜਿਸ ਨਾਲ ਇਸ ਕਰੋਨਾ ਨੂੰ ਠੱਲ੍ਹ ਪਾਈ ਜਾ ਸਕੇ।

ਉੱਥੇ ਹੀ ਹੁਣ ਕਰੋਨਾ ਦੇ ਵੱਧ ਰਹੇ ਖਤਰੇ ਨੂੰ ਦੇਖਦੇ ਹੋਏ 27 ਅਪ੍ਰੈਲ ਬੁੱਧਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਇਕ ਅਹਿਮ ਬੈਠਕ ਕੀਤੀ ਜਾਵੇਗੀ। ਜਿੱਥੇ ਉਨ੍ਹਾਂ ਵੱਲੋਂ ਵੀਡੀਓ ਕਾਨਫਰੰਸ ਦੇ ਜ਼ਰੀਏ ਇਸ ਬੈਠਕ ਵਿੱਚ ਸਾਰੇ ਸੂਬਿਆਂ ਅਤੇ ਕੇਂਦਰੀ ਸ਼ਾਸਤ ਪ੍ਰਦੇਸ਼ ਦੇ ਮੁੱਖ ਮੰਤਰੀਆ ਨਾਲ ਗੱਲਬਾਤ ਕੀਤੀ ਜਾਵੇਗੀ ਉੱਥੇ ਹੀ ਦੇਸ਼ ਵਿੱਚ ਕਰੋਨਾ ਦੀ ਸਥਿਤੀ ਨੂੰ ਲੈ ਕੇ ਵਿਚਾਰ ਵਟਾਂਦਰਾ ਕੀਤਾ ਜਾਵੇਗਾ।

ਭਾਰਤ ਵਿਚ 15,079 ਸਰਗਰਮ ਮਾਮਲੇ ਸਾਹਮਣੇ ਆਏ ਹਨ। ਜਿਸ ਨੂੰ ਦੇਖਦੇ ਹੋਏ ਚਿੰਤਾ ਵਿੱਚ ਇਹ ਫੈਸਲਾ ਲਿਆ ਗਿਆ ਹੈ। ਉਥੇ ਹੀ ਸ਼ਨੀਵਾਰ ਨੂੰ ਕਰੋਨਾ ਸਬੰਧੀ ਜਾਰੀ ਕੀਤੇ ਗਏ ਅੰਕੜਿਆਂ ਦੇ ਅਨੁਸਾਰ ਕਰੋਨਾ ਦੇ 2,527 ਨਵੇਂ ਮਾਮਲੇ ਦਰਜ ਕੀਤੇ ਗਏ ਸਨ । ਉਥੇ ਹੀ ਕਰੋਨਾ ਪਾਬੰਦੀਆਂ, ਟੀਕਾਕਰਨ ਅਤੇ ਟੈਸਟਾਂ ਦੀ ਸਮਰੱਥਾ ਨੂੰ ਵਧਾਏ ਜਾਣ ਦੇ ਆਦੇਸ਼ ਜਾਰੀ ਕੀਤੇ ਗਏ ਹਨ।