ਕੋਰੋਨਾ ਦੇ ਹਾਲਾਤਾਂ ਨੂੰ ਦੇਖਦੇ ਹੋਏ ਇੰਡੀਆ ਚ 31 ਮਈ ਤੱਕ ਲਈ ਹੋ ਗਿਆ ਇਹ ਐਲਾਨ

ਆਈ ਤਾਜਾ ਵੱਡੀ ਖਬਰ

ਪਿਛਲੇ ਕੁਝ ਸਮੇਂ ਤੋਂ ਭਾਰਤ ਵਿੱਚ ਲਗਾਤਾਰ ਕਰੋਨਾ ਕੇਸਾਂ ਵਿੱਚ ਵਾਧਾ ਦਰਜ ਕੀਤਾ ਜਾ ਰਿਹਾ ਹੈ। ਜਿਸ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਬਹੁਤ ਸਾਰੀਆਂ ਪਾਬੰਦੀਆਂ ਲਾਗੂ ਕੀਤੀਆਂ ਗਈਆਂ ਹਨ। ਜਦੋਂ ਦੁਨੀਆਂ ਵਿਚ ਕੋਰੋਨਾ ਦਾ ਪ੍ਰਸਾਰ ਹੋਇਆ ਸੀ, ਉਸ ਸਮੇਂ ਸਭ ਦੀ ਸੁਰੱਖਿਆ ਨੂੰ ਵੇਖਦੇ ਹੋਏ ਹਵਾਈ ਆਵਾਜਾਈ ਉਪਰ ਰੋਕ ਲਗਾ ਦਿੱਤੀ ਗਈ ਸੀ। ਸਭ ਦੇਸ਼ਾਂ ਵੱਲੋਂ ਆਪਣੀਆਂ ਸਰਹੱਦਾਂ ਤੇ ਚੌਕਸੀ ਨੂੰ ਵਧਾ ਦਿੱਤਾ ਗਿਆ ਸੀ। ਕਰੋਨਾ ਕੇਸਾਂ ਵਿਚ ਆਈ ਕਮੀ ਨੂੰ ਵੇਖਦੇ ਹੋਏ ਤੇ ਲੋਕਾਂ ਦੀਆਂ ਸਹੂਲਤਾਂ ਲਈ ਫਲਾਈਟ ਨੂੰ ਦੁਬਾਰਾ ਸ਼ੁਰੂ ਕੀਤਾ ਗਿਆ ਤਾਂ ਜੋ ਦੂਸਰੇ ਦੇਸ਼ਾਂ ਵਿਚ ਫਸੇ ਲੋਕ ਆਪਣੀ ਮੰਜ਼ਲ ਤੇ ਪਹੁੰਚ ਸਕਣ।

ਭਾਰਤ ਵਿੱਚ ਵੀ ਅੰਤਰਰਾਸ਼ਟਰੀ ਅਤੇ ਘਰੇਲੂ ਉਡਾਨਾਂ ਤੇ ਪਾਬੰਦੀ ਲਗਾ ਦਿੱਤੀ ਗਈ ਸੀ। ਉਥੇ ਹੀ ਕੁਝ ਖਾਸ ਉਡਾਨਾਂ ਨੂੰ ਮੁੜ ਤੋਂ ਸ਼ੁਰੂ ਕੀਤਾ ਜਾ ਚੁੱਕਾ ਹੈ। ਕਰੋਨਾ ਦੇ ਹਲਾਤਾਂ ਨੂੰ ਦੇਖਦੇ ਹੋਏ ਇੰਡੀਆ 31 ਮਈ ਤੱਕ ਲਈ ਐਲਾਨ ਹੋ ਗਿਆ ਹੈ। ਸ਼ਹਿਰੀ ਹਵਾਬਾਜ਼ੀ ਮੰਤਰਾਲੇ ਨੇ ਘਰੇਲੂ ਉਡਾਨਾਂ ਲਈ ਕਰਾਏ ਵਧਾਉਣ ਤੇ 31 ਮਈ 2021 ਤੱਕ ਰੋਕ ਲਗਾ ਦਿੱਤੀ ਹੈ। ਏਅਰਲਾਈਨ ਕੰਪਨੀਆਂ ਵੱਲੋਂ ਸਰਕਾਰ ਨੂੰ ਅਪੀਲ ਕੀਤੀ ਗਈ ਸੀ, ਕੇ ਉਹ ਸਮਰਥਕਾਂ ਨੂੰ ਘਟਾ ਕੇ 60 ਫੀਸਦੀ ਕਰ ਲਵੇ ਕਿਉਂਕਿ ਕਰੋਨਾ ਵਾਇਰਸ ਦੀ ਲਾਗ ਕਾਰਨ ਬੁਕਿੰਗ ਵਿਚ ਕਮੀ ਆ ਗਈ ਸੀ। ਉਸ ਸਮੇਂ ਹਵਾਬਾਜ਼ੀ ਮੰਤਰਾਲੇ ਵੱਲੋਂ ਇਹ ਫ਼ੈਸਲਾ ਲਿਆ ਗਿਆ ਹੈ।

ਉਥੇ ਹੀ ਇਹ ਮੰਤਰਾਲੇ ਵੱਲੋਂ ਕਿਹਾ ਗਿਆ ਹੈ ਕਿ ਅਗਲੇ ਮਹੀਨੇ ਦੇ ਅੰਤ ਤਕ ਇਸ ਸਮਰੱਥਾ ਨੂੰ 80 ਪ੍ਰਤੀਸ਼ਤ ਕਰ ਦਿੱਤਾ ਜਾਵੇਗਾ। ਏਅਰਲਾਈਨ ਕੰਪਨੀਆਂ ਨੇ ਸਿਵਲ ਹਵਾਈ ਮੰਤਰਾਲੇ ਅੱਗੇ ਤਿੰਨ ਮੰਗਾਂ ਰੱਖੀਆਂ ਸਨ , ਪਹਿਲੀ ਵਿੱਤੀ ਸਹਾਇਤਾ, ਜਿਸ ਨਾਲ ਕਾਰੋਬਾਰ ਜਾਰੀ ਰਹੇ, ਉਥੇ ਹੀ ਦੂਜੀ ਸਮਰਥਕ ਮੌਜ਼ੂਦ 80 ਪ੍ਰਤੀਸ਼ਤ ਤੋਂ ਘਟਾ ਕੇ 60 ਪ੍ਰਤੀਸ਼ਤ ਕੀਤਾ ਜਾਣਾ ਚਾਹੀਦਾ ਹੈ। ਤੀਜਾ ਸਰਕਾਰ ਨੂੰ ਲੋਅ ਰਿਪੇਅਰ ਲਿਮਟ ਨੂੰ ਸਖਤੀ ਨਾਲ ਲਾਗੂ ਕਰਨਾ ਚਾਹੀਦਾ ਹੈ।

ਇਹ ਸਾਰੀ ਜਾਣਕਾਰੀ ਅਪ੍ਰੈਲ ਦੇ ਸ਼ੁਰੂ ਵਿੱਚ ਹਵਾਬਾਜ਼ੀ ਕੰਪਨੀਆਂ ਨੇ ਸਰਕਾਰ ਕੋਲ ਪਹੁੰਚਾਈ। ਜਿੱਥੇ ਸਾਰੀਆਂ ਏਅਰਲਾਈਨ ਵੱਲੋਂ ਹੌਲੀ-ਹੌਲੀ ਸਥਿਤੀ ਨੂੰ ਸੁਧਾਰਿਆ ਜਾ ਰਿਹਾ ਸੀ। ਉਥੇ ਹੀ ਕਰੋਨਾ ਦੀ ਅਗਲੀ ਲਹਿਰ ਨੇ ਫਿਰ ਤੋਂ ਸਾਰੀ ਦੁਨੀਆਂ ਨੂੰ ਪ੍ਰਭਾਵਤ ਕਰ ਦਿੱਤਾ ਹੈ।