ਕੋਰੋਨਾ ਨੂੰ ਦੇਖਦੇ ਹੁਣ 11 ਫਰਵਰੀ ਤੱਕ ਲਗਾਈ ਗਈ ਇਹ ਪਾਬੰਦੀ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ 

ਦੇਸ਼ ਵਿਚ ਚੋਣ ਕਮਿਸ਼ਨ ਵੱਲੋਂ 8 ਜਨਵਰੀ ਨੂੰ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕੀਤਾ ਗਿਆ ਸੀ ਉੱਥੇ ਹੀ ਚੋਣ ਜ਼ਾਬਤਾ ਵੀ ਲਾਗੂ ਕਰ ਦਿੱਤਾ ਗਿਆ ਸੀ ਅਤੇ ਉਨ੍ਹਾਂ ਨੂੰ ਵੇਖਦੇ ਹੋਏ ਸਖਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਸਨ। ਲਾਗੂ ਕੀਤੇ ਗਏ ਇਨ੍ਹਾਂ ਨਿਰਦੇਸ਼ਾਂ ਦੇ ਅਨੁਸਾਰ ਹੀ ਚੋਣ ਪਰਚਾਰ ਕਰਨ ਲਈ ਆਦੇਸ਼ ਜਾਰੀ ਕੀਤੇ ਗਏ ਸਨ। ਉਥੇ ਹੀ ਪੰਜ ਸੂਬਿਆਂ ਵਿੱਚ ਹੋਣ ਜਾ ਰਹੀਆਂ ਇਨ੍ਹਾਂ ਚੋਣਾਂ ਵਾਸਤੇ ਸਾਰੇ ਲੋਕਾਂ ਦੀ ਸੁਰੱਖਿਆ ਨੂੰ ਕਾਇਮ ਰੱਖਦੇ ਹੋਏ , ਬਹੁਤ ਸਾਰੀਆਂ ਪਾਬੰਦੀਆਂ ਵੀ ਲਾਗੂ ਕੀਤੀਆਂ ਗਈਆਂ ਹਨ ਅਤੇ ਲੋਕਾਂ ਨੂੰ ਇਹਨਾਂ ਲਾਗੂ ਕੀਤੇ ਗਏ ਆਦੇਸ਼ਾਂ ਦਾ ਪਾਲਣ ਕਰਨ ਦੇ ਹੁਕਮ ਦਿੱਤੇ ਗਏ ਹਨ। ‘

ਹੁਣ ਕਰੋਨਾ ਨੂੰ ਦੇਖਦੇ ਹੋਏ 11 ਫਰਵਰੀ ਤੱਕ ਇਹ ਪਾਬੰਦੀ ਲਗਾ ਦਿੱਤੀ ਗਈ ਹੈ ਜਿਸ ਬਾਰੇ ਹੁਣ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਚੋਣ ਕਮਿਸ਼ਨ ਵੱਲੋਂ ਜਿਨ੍ਹਾਂ ਪੰਜ ਸੂਬਿਆਂ ਵਿਚ ਚੋਣਾਂ ਹੋਣ ਜਾ ਰਹੀਆਂ ਹਨ ਉਨ੍ਹਾਂ ਪੰਜ ਸੂਬਿਆਂ ਵਿਚ ਚੋਣਾਂ ਨੂੰ ਲੈ ਕੇ ਸਖਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਸਨ ਜਿਨ੍ਹਾਂ ਨੂੰ ਵਧਾ ਕੇ 11 ਫਰਵਰੀ ਤੱਕ ਕੀਤਾ ਗਿਆ ਹੈ। ਵਿਧਾਨ ਸਭਾ ਚੋਣਾਂ ਲਈ ਜਿੱਥੇ ਸਭ ਪਾਰਟੀਆਂ ਵੱਲੋਂ ਚੋਣ ਪ੍ਰਚਾਰ ਚੋਣ ਕਮਿਸ਼ਨ ਵੱਲੋਂ ਲਾਗੂ ਪਾਬੰਦੀਆਂ ਦੇ ਅਨੁਸਾਰ ਕੀਤੇ ਜਾ ਰਹੇ ਹਨ। ਉੱਥੇ ਹੀ ਹੁਣ ਚੋਣ ਕਮਿਸ਼ਨ ਵੱਲੋਂ ਰੋਡ ਸ਼ੋਅ ਅਤੇ ਰੈਲੀਆਂ ਉੱਪਰ ਲਗਾਈ ਗਈ ਪਾਬੰਦੀ ਨੂੰ 11 ਫਰਵਰੀ ਤੱਕ ਵਧਾ ਦਿੱਤਾ ਗਿਆ ਹੈ।

ਚੋਣ ਕਮਿਸ਼ਨ ਵਲੋਂ ਪਹਿਲਾਂ ਇਸ ਪਾਬੰਦੀ ਨੂੰ 31 ਜਨਵਰੀ 2022 ਤੱਕ ਲਾਗੂ ਰੱਖਿਆ ਗਿਆ ਸੀ। ਉਥੇ ਹੀ ਚੋਣ ਕਮਿਸ਼ਨ ਵੱਲੋਂ ਹੁਣ ਕੁਝ ਰਾਹਤਾਂ ਵੀ ਦਿੱਤੀਆਂ ਗਈਆਂ ਹਨ ਕਿਉਂਕਿ ਕੁਝ ਕੇਸਾਂ ਵਿੱਚ ਕੁੱਝ ਹੱਦ ਤੱਕ ਕਮੀ ਦੇਖੀ ਗਈ ਹੈ ਜਿਸ ਨੂੰ ਦੇਖਦੇ ਹੋਏ ਹੁਣ ਚੋਣ ਪ੍ਰਚਾਰ ਵਾਸਤੇ ਘਰਾਂ ਵਿੱਚ ਚੋਣ ਪ੍ਰਚਾਰ ਕਰਨ ਜਾਣ ਵਾਲਿਆਂ ਲਈ ਗਿਣਤੀ ਨੂੰ ਵਧਾ ਦਿੱਤਾ ਗਿਆ ਹੈ।

ਜਿੱਥੇ ਪਹਿਲੇ ਦੱਸ ਲੋਕਾਂ ਨੂੰ ਜਾਣ ਦੀ ਇਜ਼ਾਜ਼ਤ ਦਿਤੀ ਗਈ ਸੀ ਉਥੇ ਹੀ ਹੁਣ ਸੁਰੱਖਿਆ ਕਰਮਚਾਰੀਆਂ ਤੋਂ ਇਲਾਵਾ 20 ਲੋਕ ਜਾ ਸਕਦੇ ਹਨ। ਇਸ ਤਰ੍ਹਾਂ ਹੀ ਜਨਤਕ ਥਾਵਾਂ ਉੱਪਰ ਚੋਣ ਲੜ ਰਹੇ ਉਮੀਦਵਾਰ ਜਿਥੇ ਖੁੱਲੀ ਥਾਂ ਤੇ ਜਨਤਕ ਮੀਟਿੰਗ ਕਰ ਸਕਦੇ ਹਨ । ਉਸ ਵਿਚ ਜਿੱਥੇ ਪਹਿਲਾਂ ਪਾਸੋਂ ਲੋਕ ਸ਼ਾਮਲ ਹੋ ਸਕਦੇ ਸਨ ਉੱਥੇ ਹੀ ਹੁਣ ਇਸ ਸਿਆਸੀ ਪਾਰਟੀਆਂ ਦੀਆਂ ਹੋਣ ਵਾਲੀਆਂ ਮੀਟਿੰਗਾਂ ਵਿੱਚ ਇੱਕ ਹਜ਼ਾਰ ਲੋਕਾਂ ਸ਼ਾਮਲ ਹੋਣ ਦੀ ਇਜਾਜ਼ਤ ਦਿੱਤੀ ਗਈ ਹੈ।