ਆਈ ਤਾਜਾ ਵੱਡੀ ਖਬਰ
ਚੀਨ ਤੋਂ ਸ਼ੁਰੂ ਹੋਈ ਕਰੋਨਾ ਨੇ ਸਾਰੀ ਦੁਨੀਆਂ ਨੂੰ ਪ੍ਰਭਾਵਤ ਕੀਤਾ ਹੈ। ਬਹੁਤ ਸਾਰੇ ਦੇਸ਼ਾਂ ਵਿੱਚ ਕਰੋਨਾ ਦੀ ਅਗਲੀ ਲਹਿਰ ਫਿਰ ਤੋਂ ਹਾਵੀ ਹੁੰਦੀ ਨਜ਼ਰ ਆ ਰਹੀ ਹੈ। ਦੇਸ਼ ਵਿੱਚ ਕਰੋਨਾ ਦੀ ਸਥਿਤੀ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਵੱਲੋਂ ਕਈ ਤਰ੍ਹਾਂ ਦੀਆਂ ਹਦਾਇਤਾਂ ਜਾਰੀ ਕੀਤੀਆਂ ਜਾ ਰਹੀਆਂ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਜਿੱਥੇ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਸਥਿਤੀ ਉਪਰ ਵਿਚਾਰ ਚਰਚਾ ਕਰਕੇ ਵੱਧ ਪ੍ਰਭਾਵਤ ਹੋਣਗੇ ਸੂਬਿਆਂ ਅਤੇ ਜ਼ਿਲ੍ਹਿਆਂ ਵਿੱਚ ਕਰੋਨਾ ਟੈਸਟ ਤੇ ਟੀਕਾਕਰਣ ਦੀ ਸਮਰਥਾ ਨੂੰ ਵਧਾਉਣ ਉਪਰ ਜੋਰ ਦਿੱਤਾ ਹੈ। ਉਥੇ ਹੀ ਪੰਜਾਬ ਦੇ ਵੱਧ ਪ੍ਰਭਾਵਤ ਹੋਣ ਵਾਲੇ ਜਿਲਿਆਂ ਵਿਚ ਰਾਤ ਦਾ ਕਰਫਿਊ ਵੀ ਲਾਗੂ ਕਰ ਦਿੱਤਾ ਗਿਆ ਹੈ।
ਸੂਬੇ ਅੰਦਰ ਬਹੁਤ ਸਾਰੀਆਂ ਪਾਬੰਦੀਆਂ ਲਗਾਈਆਂ ਗਈਆਂ ਹਨ ਜਿਸਦੇ ਚਲਦੇ ਹੋਏ ਰਾਜਨੀਤਿਕ, ਸਮਾਜਿਕ ਅਤੇ ਧਾਰਮਿਕ ਅਸਥਾਨ ਉਪਰ ਵੀ ਪੂਰੀ ਤਰ੍ਹਾਂ ਪਾਬੰਦੀ ਲਾ ਦਿੱਤੀ ਗਈ ਹੈ। ਵਿਆਹ ਅਤੇ ਅੰਤਿਮ ਸੰਸਕਾਰ ਦੇ ਵਿੱਚ 20 ਤੋ ਵਧੇਰੇ ਵਿਅਕਤੀ ਸ਼ਾਮਲ ਨਹੀਂ ਹੋ ਸਕਦੇ। ਕਰੋਨਾ ਨੂੰ ਰੋਕਣ ਲਈ ਹੋ ਗਿਆ ਇਹ ਐਲਾਨ ਜਲਦੀ ਕਰੋ ਹੁਣ ਇਹ ਕੰਮ। ਦਿੱਲੀ ਵਿੱਚ ਜਿੱਥੇ ਕਰੋਨਾ ਦੇ ਕੇਸ ਵਧਣ ਕਾਰਨ ਸਥਿਤੀ ਪਹਿਲਾਂ ਨਾਲੋਂ ਵੀ ਜਿਆਦਾ ਭਿਆਨਕ ਹੁੰਦੀ ਨਜ਼ਰ ਆ ਰਹੀ ਹੈ। ਉੱਥੇ ਹੀ ਬਹੁਤ ਸਾਰੇ ਹਸਪਤਾਲਾਂ ਵਿਚ ਆਕਸੀਜਨ ਦੀ ਕਮੀ ਹੋਣ ਦੀਆਂ ਖ਼ਬਰਾਂ ਵੀ ਸਾਹਮਣੇ ਆ ਰਹੀਆਂ ਹਨ।
ਦੇਸ਼ ਅੰਦਰ ਜਿੱਥੇ ਪਹਿਲਾਂ 45 ਸਾਲ ਤੋਂ ਉੱਪਰ ਉਮਰ ਦੇ ਲੋਕਾਂ ਦਾ ਟੀਕਾਕਰਣ ਕੀਤਾ ਜਾਣਾ ਸ਼ੁਰੂ ਕੀਤਾ ਗਿਆ ਸੀ। ਉਥੇ ਹੀ ਕਰੋਨਾ ਦੇ ਕਹਿਰ ਨੂੰ ਦੇਖਦੇ ਹੋਏ ਸਰਕਾਰ ਵੱਲੋਂ 18 ਤੋਂ 45 ਸਾਲ ਉਮਰ ਵਰਗ ਦੇ ਲੋਕਾਂ ਦੇ ਟੀਕਾਕਰਣ ਕੀਤੇ ਜਾਣ ਦਾ ਆਦੇਸ਼ ਜਾਰੀ ਕਰ ਦਿੱਤਾ ਗਿਆ ਸੀ, ਜਿਸ ਦੇ ਤਹਿਤ ਹੁਣ 18 ਤੋਂ 45 ਸਾਲ ਦੀ ਉਮਰ ਵਰਗ ਦੇ ਸਾਰੇ ਲੋਕਾਂ ਲਈ ਟੀਕਾਕਰਣ ਕਰਵਾਉਣ ਵਾਸਤੇ ਰਜਿਸਟ੍ਰੇਸ਼ਨ 28 ਅਪ੍ਰੈਲ ਤੋਂ ਸ਼ੁਰੂ ਹੋ ਜਾਵੇਗੀ। ਰਜਿਸਟ੍ਰੇਸ਼ਨ ਕਰਵਾਉਣ ਲਈ ਸਾਰੇ ਲੋਕ ਦੋ ਮਾਧਿਅਮ ਰਾਹੀਂ ਕਰਵਾ ਸਕਦੇ ਹਨ।
ਕੋਵਿਨ ਪਲੇਟਫਾਰਮ ਅਤੇ ਅਰੋਗਿਆ ਸੇਤੂ ਐਪ ਤੇ ਜਰੀਏ ਟੀਕਾ ਕਰਨ ਲਈ ਬੁਕਿੰਗ ਕਰਵਾ ਸਕਦੇ ਹਨ। ਇਸ ਨਾਲ ਲੋਕਾਂ ਦਾ ਇਕੱਠ ਵੀ ਨਹੀਂ ਹੋਵੇਗਾ ਅਤੇ ਰਜਿਸਟ੍ਰੇਸ਼ਨ ਵੀ ਹੋ ਜਾਵੇਗੀ। ਇਸ ਦੀ ਜਾਣਕਾਰੀ ਸਿਹਤ ਮੰਤਰਾਲੇ ਵੱਲੋਂ ਟਵੀਟ ਕਰਕੇ ਦਿੱਤੀ ਗਈ ਹੈ। 1 ਮਈ ਤੋਂ 18 ਸਾਲ ਤੋਂ ਵੱਧ ਉਮਰ ਦੇ ਲੋਕਾਂ ਦਾ ਟੀਕਾਕਰਣ ਕਰਨਾ ਸ਼ੁਰੂ ਕਰ ਦਿੱਤਾ ਜਾਵੇਗਾ। ਇਸ ਸਬੰਧੀ ਰਜਿਸਟ੍ਰੇਸ਼ਨ 28 ਅਪ੍ਰੈਲ ਤੋਂ ਸ਼ੁਰੂ ਕੀਤੀ ਗਈ ਹੈ।
Previous Postਕੋਰੋਨਾ ਨੇ ਦਿੱਤਾ ਫਿਲਮ ਜਗਤ ਨੂੰ ਇੱਕ ਹੋਰ ਵੱਡਾ ਝੱਟਕਾ , ਹੋਈ ਇਸ ਮਸ਼ਹੂਰ ਹਸਤੀ ਦੀ ਮੌਤ , ਛਾਈ ਸੋਗ ਦੀ ਲਹਿਰ
Next Postਹੁਣੇ ਹੁਣੇ ਕੈਪਟਨ ਅਮਰਿੰਦਰ ਸਿੰਘ ਵਲੋਂ ਕੋਰੋਨਾ ਕਹਿਰ ਨੂੰ ਦੇਖਦੇ ਹੋਏ 1 ਮਈ ਲਈ ਆਈ ਇਹ ਖਬਰ