ਆਈ ਤਾਜਾ ਵੱਡੀ ਖਬਰ
ਚੀਨ ਤੋਂ ਸ਼ੁਰੂ ਹੋਈ ਕਰੋਨਾ ਨੇ ਸਾਰੀ ਦੁਨੀਆਂ ਨੂੰ ਪ੍ਰਭਾਵਿਤ ਕੀਤਾ ਹੈ। ਕੋਈ ਵੀ ਦੇਸ਼ ਇਸ ਦੀ ਚਪੇਟ ਵਿਚ ਆਉਣ ਤੋਂ ਨਹੀਂ ਬਚ ਸਕਿਆ। ਸਭ ਤੋਂ ਵਧੇਰੇ ਨੁਕਸਾਨ ਸ਼ਕਤੀਸ਼ਾਲੀ ਦੇਸ਼ ਅਮਰੀਕਾ ਦਾ ਹੋਇਆ ਹੈ ਜਿਥੇ ਸਭ ਤੋਂ ਵਧੇਰੇ ਕੋਰੋਨਾ ਨਾਲ ਸੰਕ੍ਰਮਿਤ ਹੋਏ ਮਰੀਜ ਹਨ। ਜਿੱਥੇ ਅਮਰੀਕਾ ਦੇ ਵਿੱਚ ਤਾਲਾਬੰਦੀ ਨਾ ਕਰ ਕੇ ਆਰਥਿਕ ਪੱਧਰ ਨੂੰ ਡਿੱਗਣ ਨਹੀਂ ਦਿੱਤਾ ਗਿਆ। ਉਥੇ ਹੀ ਕਰੋਨਾ ਕੇਸਾਂ ਵਿੱਚ ਵਾਧਾ ਹੁਣ ਵੀ ਦਰਜ ਕੀਤਾ ਜਾ ਰਿਹਾ ਹੈ। ਜਿੱਥੇ ਟੀਕਾਕਰਨ ਦਾ ਆਰੰਭ ਕਰ ਦਿਤਾ ਗਿਆ ਹੈ। ਉਥੇ ਹੀ
ਕਰੋਨਾ ਕੇਸਾਂ ਵਿਚ ਕਮੀ ਹੁੰਦੀ ਨਜ਼ਰ ਨਹੀਂ ਆ ਰਹੀ। ਭਾਰਤ ਵਿੱਚ ਵੀ ਕਰੋਨਾ ਕੇਸਾਂ ਦੀ ਗਿਣਤੀ ਪਿਛਲੇ ਦੋ ਮਹੀਨਿਆਂ ਤੋਂ ਲਗਾਤਾਰ ਤੇਜ਼ੀ ਨਾਲ ਵਧ ਰਹੀ ਹੈ। ਕਰੋਨਾ ਨੂੰ ਰੋਕਣ ਲਈ ਕੇਂਦਰ ਸਰਕਾਰ ਨੇ 11 ਅਪ੍ਰੈਲ ਤੋਂ ਇਹ ਹੁਕਮ ਦਿੱਤਾ ਹੈ, ਜਿਸ ਬਾਰੇ ਹੁਣ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਦੇਸ਼ ਅੰਦਰ ਕਰੋਨਾ ਦੇ ਵੱਧ ਰਹੇ ਕੇਸਾਂ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਵੱਲੋਂ ਕਈ ਆਦੇਸ਼ ਲਾਗੂ ਕੀਤੇ ਗਏ ਹਨ। ਜਿੱਥੇ ਸਭ ਸੂਬਿਆਂ ਦੇ ਮੁੱਖ ਮੰਤਰੀਆਂ ਨੂੰ ਕੋਰੋਨਾ ਟੈਸਟ ਅਤੇ ਟੀਕਾ ਕਰਨ ਵਿੱਚ ਤੇਜ਼ੀ ਲਿਆਉਣ
ਦੇ ਆਦੇਸ਼ ਦਿੱਤੇ ਗਏ ਹਨ। ਉਥੇ ਹੀ ਕੇਂਦਰ ਸਰਕਾਰ ਵੱਲੋਂ 11 ਅਪਰੈਲ ਤੱਕ ਕਰੋਨਾ ਦੀ ਵੈਕਸੀਨ ਕੰਮ-ਕਾਜ ਵਾਲੀਆਂ ਥਾਵਾਂ ਉਪਰ ਭੇਜ ਕੇ ਉਥੇ ਸਭ ਦਾ ਟੀਕਾਕਰਨ ਕਰਨ ਦੀ ਆਗਿਆ ਦਿੱਤੀ ਜਾ ਰਹੀ ਹੈ। ਜਿੱਥੇ ਇਹ ਨਵੇਂ ਟੀਕਾ ਕੇਂਦਰ ਸਥਾਪਤ ਕੀਤੇ ਜਾਣਗੇ ਉੱਥੇ 100 ਯੋਗ ਲਾਭਪਾਤਰੀ ਹੋਣੇ ਚਾਹੀਦੇ ਹਨ। ਸਾਰੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਇਹ ਯੋਜਨਾ 11 ਮਾਰਚ ਤੋਂ ਲਾਗੂ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਜਿਸ ਨਾਲ ਜਲਦ ਤੋਂ ਜਲਦ ਸਭ ਲੋਕਾਂ ਦਾ ਕਰੋਨਾ ਟੀਕਾਕਰਨ ਕੀਤਾ ਜਾ ਸਕੇ।
ਜਿੱਥੇ ਪਹਿਲਾਂ ਸਰਕਾਰ ਵੱਲੋਂ ਪਹਿਲਾਂ 60 ਸਾਲ ਤੋਂ ਵਧੇਰੇ ਉਮਰ ਦੇ ਲੋਕਾਂ ਦਾ ਟੀਕਾਕਰਣ ਕੀਤਾ ਜਾ ਰਿਹਾ ਸੀ। ਉੱਥੇ ਹੀ ਹੁਣ 45 ਸਾਲ ਤੋਂ ਵੱਧ ਉਮਰ ਦੇ ਲੋਕਾਂ ਦਾ ਟੀਕਾਕਰਣ ਕਰਨਾ ਵੀ 1 ਅਪ੍ਰੈਲ ਤੋਂ ਸ਼ੁਰੂ ਕਰ ਦਿੱਤਾ ਗਿਆ ਹੈ। ਸਰਕਾਰ ਵੱਲੋਂ ਜਾਰੀ ਕੀਤੇ ਗਏ ਆਦੇਸ਼ਾਂ ਦੇ ਅਨੁਸਾਰ ਕਿਸੇ ਵੀ ਨਿੱਜੀ ਜਾਂ ਜਨਤਕ ਸੰਸਥਾ ਵਿੱਚ ਸਹਿਯੋਗ ਅਤੇ ਇੱਛੁਕ ਲਾਭਪਾਤਰੀ ਹੋਣ ਤੇ ਉੱਥੇ ਟੀਕਾਕਰਨ ਕੇਂਦਰ ਬਣਾਇਆ ਜਾਵੇਗਾ।
Previous Postਪੰਜਾਬੀਆਂ ਲਈ ਆਈ ਮਾੜੀ ਖਬਰ ਸਰਕਾਰ ਨੇ ਕਰਤਾ ਹੁਣ ਇਹ ਐਲਾਨ – ਹੋਣਗੀਆਂ ਜੇਬਾਂ ਢਿਲੀਆਂ
Next Postਹੁਣੇ ਹੁਣੇ ਪੰਜਾਬ ਸਕੂਲਾਂ ਦੇ ਬਾਰੇ ਚ ਆਈ ਇਹ ਵੱਡੀ ਖਬਰ – ਬੱਚਿਆਂ ਅਤੇ ਮਾਪਿਆਂ ਚ ਖੁਸ਼ੀ ਦੀ ਲਹਿਰ