ਕੋਰੋਨਾ ਵਾਇਰਸ ਕਾਰਨ ਪੰਜਾਬ ਦੇ ਸਕੂਲਾਂ ਲਈ ਆਈ ਇਹ ਵੱਡੀ ਤਾਜਾ ਖਬਰ

ਤਾਜਾ ਵੱਡੀ ਖਬਰ

ਪੰਜਾਬ ਵਿੱਚ ਕਰੋਨਾ ਕੇਸਾਂ ਵਿਚ ਆਈ ਕਮੀ ਨੂੰ ਵੇਖਦੇ ਹੋਏ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਮੁੜ ਤੋਂ ਸਕੂਲਾਂ ਨੂੰ ਖੋਲ੍ਹਣ ਦਾ ਆਦੇਸ਼ ਦਿੱਤਾ ਗਿਆ ਸੀ, ਤਾਂ ਜੋ ਬੱਚਿਆਂ ਨੂੰ ਲਗਾਤਾਰ ਪੜਾਈ ਕਰਵਾਈ ਜਾ ਸਕੇ ਅਤੇ ਆਉਣ ਵਾਲੀਆਂ ਪ੍ਰੀਖਿਆਵਾਂ ਦੇ ਵਿੱਚ ਬੱਚਿਆਂ ਦੇ ਬਿਹਤਰੀਨ ਨਤੀਜੇ ਸਾਹਮਣੇ ਆ ਸਕਣ। ਕਿਉਂਕਿ ਪਿਛਲੇ ਸਾਲ ਮਾਰਚ ਵਿੱਚ ਕਰੋਨਾ ਦੇ ਪ੍ਰ-ਕੋ-ਪ ਨੂੰ ਵੇਖਦੇ ਹੋਏ ਵਿੱਦਿਅਕ ਅਦਾਰਿਆਂ ਨੂੰ ਬੰਦ ਕੀਤਾ ਗਿਆ ਸੀ। ਪੰਜਾਬ ਅੰਦਰ ਕਰੋਨਾ ਕੇਸਾਂ ਦੀ ਸਥਿਤੀ ਉਪਰ ਕਾਬੂ ਨੂੰ ਵੇਖਦੇ ਹੋਏ ਅਕਤੂਬਰ ਤੋਂ ਸਕੂਲਾਂ ਨੂੰ ਮੁੜ ਖੋਲ੍ਹਿਆ ਗਿਆ।

ਤੇ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਂਦੇ ਹੋਏ ਸਭ ਸਕੂਲਾਂ ਦੇ ਅਧਿਆਪਕਾਂ ਨੂੰ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਵੀ ਕੀਤੀ ਗਈ। ਜਿਸ ਨਾਲ ਸਕੂਲਾਂ ਵਿੱਚ ਕਰੋਨਾ ਦੇ ਪ੍ਰਸਾਰ ਨੂੰ ਰੋਕਿਆ ਜਾ ਸਕੇ। ਹੁਣ ਕਰੋਨਾ ਵਾਇਰਸ ਕਾਰਨ ਪੰਜਾਬ ਦੇ ਸਕੂਲਾਂ ਲਈ ਇੱਕ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮੁੜ ਤੋਂ ਕਰੋਨਾ ਦੇ ਕੇਸਾਂ ਵਿਚ ਹੋ ਰਹੇ ਵਾਧੇ ਨੂੰ ਦੇਖਦੇ ਹੋਏ ਸਖਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। ਨਾਲ ਹੀ ਸਕੂਲਾਂ ਦੇ ਸਾਰੇ ਅਧਿਆਪਕਾਂ ਅਤੇ ਅਧਿਕਾਰੀਆਂ ਨੂੰ ਕਰੋਨਾ ਸਬੰਧੀ ਲਾਗੂ ਕੀਤੇ ਗਏ ਨਿਯਮਾਂ ਦੀ ਪਾਲਣਾ ਕਰਨ ਦਾ ਆਦੇਸ਼ ਵੀ ਦਿੱਤਾ ਗਿਆ ਹੈ।

ਜਾਰੀ ਕੀਤੇ ਗਏ ਨਿਰਦੇਸ਼ਾਂ ਅਨੁਸਾਰ ਹਰ ਸਕੂਲ ਵਿੱਚ ਇੱਕ ਅਧਿਆਪਕ ਨੂੰ ਬਤੌਰ ਨੋਡਲ ਅਧਿਕਾਰੀ ਨਿਯੁਕਤ ਕੀਤਾ ਜਾਵੇਗਾ। ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਸਬੰਧੀ ਅਧਿਆਪਕਾਂ ਅਤੇ ਬੱਚਿਆਂ ਉਪਰ ਨਜ਼ਰ ਰੱਖ ਸਕੇ। ਉਥੇ ਹੀ ਸਭ ਨੂੰ ਮਾਸਕ ਪਹਿਨਣ ਅਤੇ ਸੈਨੀਟਾਇਜਰ ਦੀ ਵਰਤੋਂ ਕਰਨ ਅਤੇ ਦੂਰੀ ਬਣਾ ਕੇ ਰੱਖਣ ਲਈ ਪ੍ਰੇਰਿਤ ਕਰ ਸਕੇ। ਸਿੱਖਿਆ ਮਹਿਕਮੇ ਵੱਲੋਂ ਇਹ ਆਦੇਸ਼ ਦਿੱਤਾ ਗਿਆ ਹੈ ਕਿ ਸਭ ਲੋਕ ਲਾਗੂ ਇਨ੍ਹਾਂ ਦਿਸ਼ਾ ਨਿਰਦੇਸ਼ਾਂ ਦੇ ਤਹਿਤ ਇਸ ਦੀ ਪਾਲਣਾ ਕਰਨ। ਮਹਿਕਮੇ ਦੇ ਅਧਿਕਾਰੀਆਂ ਵੱਲੋਂ ਹੀ ਸਕੂਲ ਅੰਦਰ ਬੱਚਿਆਂ ਵਿਚਕਾਰ ਦੂਰੀ ਨੂੰ ਵੇਖਿਆ ਜਾਵੇਗਾ।

ਸਾਰੇ ਜ਼ਿਲ੍ਹਾ ਅਧਿਕਾਰੀ ਏਡਿਡ ਅਤੇ ਨਿਜੀ ਸਕੂਲਾਂ ਦਾ ਵੀ ਨਿਰੀਖਣ ਕਰਨਗੇ। ਯਕੀਨੀ ਬਣਾਉਣਗੇ ਕਿ ਸਕੂਲਾਂ ਚ ਮਹਿਕਮੇ ਵੱਲੋਂ ਜਾਰੀ ਐੱਸ. ਓ.ਪੀ. ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕੀਤੀ ਜਾ ਰਹੀ ਹੋਵੇ। ਵਿਦਿਆਰਥੀਆਂ ਅਤੇ ਅਧਿਆਪਕਾਂ ਵੱਲੋਂ ਮਾਸਕ ਦੀ ਵਰਤੋਂ ਨਹੀਂ ਕੀਤੀ ਜਾ ਰਹੀ ਹੈ। ਕੁਝ ਵਿਦਿਆਰਥੀ ਤੇ ਅਧਿਆਪਕ ਮਾਸਕ ਨੂੰ ਸਿਰਫ ਗਲ਼ੇ ਵਿਚ ਲਟਕਾ ਰਹੇ ਹਨ। ਇਸ ਕਰਕੇ ਹੀ ਮਹਿਕਮੇ ਵੱਲੋਂ ਸਖ਼ਤ ਨੋਟਿਸ ਲਿਆ ਗਿਆ ਹੈ।