ਕੋਰੋਨਾ ਸੰਕਟ : ਕਨੇਡਾ ਵਾਲਿਓ ਹੋ ਜਾਵੋ ਸਾਵਧਾਨ – ਆਈ ਇਹ ਵੱਡੀ ਖਬਰ ਕਿਤੇ ਰਗੜੇ ਨਾ ਜਾਇਓ

ਆਈ ਤਾਜਾ ਵੱਡੀ ਖਬਰ 

ਕਰੋਨਾ ਦੇ ਚਲਦੇ ਹੋਏ ਬਹੁਤ ਸਾਰੇ ਦੇਸ਼ਾਂ ਵੱਲੋਂ ਸ਼ਖਤੀ ਨੂੰ ਵਧਾਇਆ ਜਾ ਰਿਹਾ। ਕਰੋਨਾ ਦੀ ਅਗਲੀ ਲਹਿਰ ਨੇ ਮੁੜ ਤੋਂ ਬਹੁਤ ਸਾਰੇ ਦੇਸ਼ਾਂ ਨੂੰ ਆਪਣੀ ਚਪੇਟ ਵਿਚ ਲੈ ਲਿਆ ਹੈ। ਜਿੱਥੇ ਸਾਰੇ ਦੇਸ਼ਾਂ ਵੱਲੋਂ ਕੋਰੋਨਾ ਟੀਕਾਕਰਨ ਅਤੇ ਵੈਕਸੀਨੇਸ਼ਨ ਦੀ ਸਮਰੱਥਾ ਨੂੰ ਵਧਾ ਦਿੱਤਾ ਗਿਆ ਹੈ। ਉੱਥੇ ਹੀ ਕਰੋਨਾ ਦੇ ਕੇਸਾਂ ਵਿੱਚ ਵੀ ਤੇਜ਼ੀ ਦਰਜ ਕੀਤੀ ਜਾ ਰਹੀ ਹੈ। ਬਹੁਤ ਸਾਰੇ ਦੇਸ਼ਾਂ ਦੀਆਂ ਸਰਕਾਰਾਂ ਵੱਲੋਂ ਸਰਹੱਦਾਂ ਉਪਰ ਵੀ ਸੁਰੱਖਿਆ ਵਧਾ ਦਿੱਤੀ ਗਈ ਹੈ। ਤੇ ਵਿਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ ਲਈ ਵੀ ਦਿਸ਼ਾ-ਨਿਰਦੇਸ਼ ਵਧੇਰੇ ਸਖ਼ਤ ਕਰ ਦਿੱਤੇ ਗਏ ਹਨ। ਤਾਂ ਜੋ ਕਰੋਨਾ ਦੇ ਪ੍ਰਸਾਰ ਨੂੰ ਰੋਕਿਆ ਜਾ ਸਕੇ।

ਕਿਉਂਕਿ ਹੁਣ ਕਰੋਨਾ ਦੀ ਅਗਲੀ ਲਹਿਰ ਫਿਰ ਤੋਂ ਬਹੁਤ ਸਾਰੇ ਦੇਸ਼ਾਂ ਵਿੱਚ ਹਾਵੀ ਹੁੰਦੀ ਜਾ ਰਹੀ ਹੈ।ਹੁਣ ਕੈਨੇਡਾ ਵਾਲਿਆਂ ਲਈ ਇਕ ਵੱਡੀ ਖਬਰ ਸਾਹਮਣੇ ਆਈ ਹੈ। ਸਰੀ ਵਿੱਚ ਸਿਹਤ ਨਿਰਦੇਸ਼ਕਾਂ ਦੀ ਉਲੰਘਣਾ ਕਰਨ ਵਾਲਿਆਂ ਤੇ ਹੁਣ ਸ਼ਿਕੰਜਾ ਕੱਸਦਿਆਂ ਹੋਇਆਂ ਜੁਰਮਾਨਾ ਵੀ ਕੀਤਾ ਜਾ ਰਿਹਾ ਹੈ। ਆਰਸੀਐਮਪੀ ਕਾਰਪੋਰੇਲ ਜੋਨੀ ਸਿੱਧੂ ਵੱਲੋਂ ਦਿੱਤੀ ਗਈ ਜਾਣਕਾਰੀ ਦੇ ਅਨੁਸਾਰ ਆਰ ਸੀ ਐਮ ਪੀ ਦੀ ਕੰਪਲਾਇਸ ਐਂਡ ਐਨਫੋਰਸਮੈਟ ਟੀਮ ਨੇ 7 ਅਪ੍ਰੈਲ ਤੋਂ 11 ਅਪ੍ਰੈਲ ਨੂੰ ਕਰੋਨਾ ਦੇ ਸਮੇ ਵਿੱਚ ਵੱਡੇ ਇਕੱਠ ਹੋਣ ਦੀਆਂ ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ।

ਜਿਸ ਤੇ ਅਧਿਕਾਰੀਆਂ ਵੱਲੋਂ ਕਾਰਵਾਈ ਕਰਦਿਆਂ ਹੋਇਆ ਇਕੱਠ ਵਾਲੀਆਂ ਥਾਵਾਂ ਤੇ ਛਾਪਾਮਾਰੀ ਕੀਤੀ ਗਈ। ਜਿੱਥੇ ਇਕ ਵਿਆਹ ਸਮਾਰੋਹ ਚਲ ਰਿਹਾ ਸੀ, ਉਥੇ ਹੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੇ ਉਲਟ 22 ਲੋਕ ਮੌਜੂਦ ਸਨ, ਉਸ ਪਰਿਵਾਰ ਨੂੰ ਪੁਲਿਸ ਵੱਲੋਂ 2.300 ਡਾਲਰ ਦੀ ਟਿਕਟ ਜੁਰਮਾਨੇ ਤੇ ਤੌਰ ਤੇ ਜਾਰੀ ਕੀਤੀ ਗਈ। ਇਸ ਤਰਾਂ ਹੀ ਪੁਲੀਸ ਵੱਲੋਂ ਇਕ ਰੈਸਟੋਰੈਂਟ ਵਿਚ ਵੀ ਛਾਪਾ ਮਾਰਿਆ ਗਿਆ ਜਿੱਥੇ ਸਿਹਤ ਵਿਭਾਗ ਵੱਲੋਂ ਜਾਰੀ ਕੀਤੇ ਗਏ ਆਦੇਸ਼ਾਂ ਦੀ ਉਲੰਘਣਾ ਕਰਦਿਆਂ ਹੋਇਆ ਰੈਸਟੋਰੈਂਟ ਮਾਲਕਾਂ ਨੂੰ ਵੀ 2300 ਡਾਲਰ ਦਾ ਜੁਰਮਾਨਾ ਕੀਤਾ ਗਿਆ।

ਜਿੱਥੇ 120 ਸਟਰੀਟ ਦੇ 9400 ਬਲਾਕ ਵਿੱਚ ਇਕ ਰੈਸਟੋਰੈਂਟ ਵਿਚ ਬਹੁਤ ਸਾਰੇ ਲੋਕ ਖਾਣਾ ਖਾ ਰਹੇ ਸਨ। ਸਰਕਾਰ ਵੱਲੋਂ ਬਾਰ-ਬਾਰ ਲੋਕਾਂ ਨੂੰ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਜਾਂਦੀ ਹੈ। ਉੱਥੇ ਹੀ ਬਹੁਤ ਸਾਰੇ ਕਾਰੋਬਾਰੀਆਂ ਅਤੇ ਹੋਰ ਲੋਕਾਂ ਵੱਲੋਂ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਉਲੰਘਣਾ ਕੀਤੀ ਜਾ ਰਹੀ ਹੈ।