ਕੋਰੋਨਾ ਸੰਕਟ : ਮਿਲਣਗੇ 5 – 5 ਹਜਾਰਾਂ ਰੁਪਏ ਇਹਨਾਂ ਲੋਕਾਂ ਨੂੰ ਇਥੇ ਹੋ ਗਿਆ ਐਲਾਨ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਦੇਸ਼ ਵਿੱਚ ਕਰੋਨਾ ਦੇ ਵਾਧੇ ਨੂੰ ਦੇਖਦੇ ਹੋਏ ਸਰਕਾਰਾਂ ਵੱਲੋਂ ਸਹੂਲਤਾਂ ਲਈ ਬਹੁਤ ਸਾਰੇ ਐਲਾਨ ਕੀਤੇ ਜਾ ਰਹੇ ਹਨ। ਪਿਛਲੇ ਸਾਲ ਵੀ ਮਾਰਚ ਵਿਚ ਕਰੋਨਾ ਦੇ ਕਾਰਨ ਦੇਸ਼ ਅੰਦਰ ਤਾਲਾਬੰਦੀ ਕਰ ਦਿੱਤੀ ਗਈ ਸੀ। ਉੱਥੇ ਹੀ ਬਹੁਤ ਸਾਰੇ ਕੰਮ ਠੱਪ ਹੋ ਜਾਣ ਕਾਰਨ, ਲੋਕਾਂ ਦੇ ਰੋਜਗਾਰ ਚਲੇ ਗਏ ਸਨ ਜਿਸ ਕਾਰਨ ਲੋਕਾਂ ਨੂੰ ਆਰਥਿਕ ਮੰਦੀ ਦਾ ਸਾਹਮਣਾ ਕਰਨਾ ਪਿਆ। ਜਿਸ ਕਾਰਨ ਬਹੁਤ ਸਾਰੇ ਲੋਕ ਮਾਨਸਿਕ ਤਣਾਅ ਦੇ ਸ਼ਿਕਾਰ ਵੀ ਹੋ ਗਏ। ਅਜਿਹੇ ਦੌਰ ਇਕ ਵਾਰ ਫਿਰ ਤੋਂ ਵਾਪਸ ਆ ਚੁੱਕਾ ਹੈ। ਜਿੱਥੇ ਹੁਣ ਕਰੋਨਾ ਕੇਸਾਂ ਵਿੱਚ ਤੇਜ਼ੀ ਨੂੰ ਵੇਖਦੇ ਹੋਏ ਸਰਕਾਰ ਵੱਲੋਂ ਕਰੋਨਾ ਨੂੰ ਕਾਬੂ ਕਰਨ ਵਾਸਤੇ ਬਹੁਤ ਸਾਰੀਆਂ ਪਾਬੰਦੀਆਂ ਲਗਾਈਆਂ ਜਾ ਰਹੀਆਂ ਹਨ। ਜਿਸ ਕਾਰਨ ਲੋਕਾਂ ਦੀ ਜ਼ਿੰਦਗੀ ਪ੍ਰਭਾਵਿਤ ਹੋ ਰਹੀ ਹੈ।

ਕਰੋਨਾ ਸੰਕਟ ਦੇ ਦੌਰਾਨ ਹੁਣ ਪੰਜ ਪੰਜ ਹਜ਼ਾਰ ਰੁਪਏ ਇਨ੍ਹਾਂ ਲੋਕਾਂ ਨੂੰ ਇੱਥੇ ਮਿਲਣਗੇ ਜਿਸ ਬਾਰੇ ਐਲਾਨ ਹੋ ਗਿਆ ਹੈ ਤੇ ਉਸ ਸਬੰਧੀ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਦਿੱਲੀ ਸਰਕਾਰ ਵੱਲੋਂ ਕਰੋਨਾ ਦੀ ਮਾਰ ਸਹਿ ਰਹੇ ਪਰਵਾਸੀ, ਦਿਹਾੜੀਦਾਰ, ਅਤੇ ਨਿਰਮਾਣ ਮਜ਼ਦੂਰਾਂ ਨੂੰ ਆਰਥਿਕ ਮਦਦ ਦਿੱਤੀ ਜਾ ਰਹੀ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਇਨ੍ਹਾਂ ਕਾਮਿਆਂ ਨੂੰ ਸਹਾਇਤਾ ਦੇਣ ਦਾ ਐਲਾਨ ਕੀਤਾ ਗਿਆ ਸੀ ਤੇ ਉਸ ਦੀ ਹੁਣ ਦੂਸਰੀ ਕਿਸ਼ਤ ਜਾਰੀ ਕੀਤੀ ਗਈ ਹੈ।

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸਾਰੇ ਕਰਮਚਾਰੀਆਂ ਤੇ ਪ੍ਰਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਦਿੱਲੀ ਨੂੰ ਛੱਡ ਕੇ ਨਾ ਜਾਣ ਕਿਉਂਕਿ ਸਰਕਾਰ ਵੱਲੋਂ ਹਰ ਸੰਭਵ ਸਹਾਇਤਾ ਕੀਤੀ ਜਾ ਰਹੀ ਹੈ। ਪਿਛਲੇ ਸਾਲ ਸਰਕਾਰ ਵੱਲੋਂ ਪੰਜ-ਪੰਜ ਹਜ਼ਾਰ ਰੁਪਏ ਦੇਣ ਦਾ ਐਲਾਨ ਕੀਤਾ ਗਿਆ ਸੀ। ਇਸ ਮੁਹਿੰਮ ਦੇ ਤਹਿਤ ਬਹੁਤ ਸਾਰੇ ਵਰਕਰਾਂ ਵੱਲੋਂ ਰਜਿਸਟ੍ਰੇਸ਼ਨ ਕਰਵਾਈ ਗਈ ਸੀ ਜਿਸ ਦੇ ਅਨੁਸਾਰ 1,72000 ਕਾਮੇ ਸ਼ਾਮਲ ਸਨ।

ਕੇਜਰੀਵਾਲ ਸਰਕਾਰ ਵੱਲੋਂ ਕੁੱਲ 2,10,684 ਉਸਾਰੀ ਕਾਮਿਆਂ ਨੂੰ ਰਾਸ਼ੀ ਮੁਹਈਆ ਕਰਵਾਈ ਜਾਵੇਗੀ, ਹੁਣ ਤੱਕ ਸਰਕਾਰ ਵੱਲੋਂ 100 ਕਰੋੜ ਰੁਪਏ ਦੀ ਸਹਾਇਤਾ ਰਾਸ਼ੀ ਦੋ ਲੱਖ ਕਾਮਿਆਂ ਦੇ ਬੈਂਕ ਖਾਤਿਆਂ ਵਿਚ ਪਾ ਦਿੱਤੀ ਗਈ ਹੈ। ਤੇ 11 ਹਜ਼ਾਰ ਵਰਕਰਾਂ ਨੂੰ ਜਲਦੀ ਹੀ ਇਹ ਰਾਸ਼ੀ ਦੇ ਦਿੱਤੀ ਜਾਵੇਗੀ। ਦਿੱਲੀ ਸਰਕਾਰ ਨੇ ਕਰੋਨਾ ਸੰਕਟ ਦੇ ਦੌਰਾਨ ਇਹ ਸਹਾਇਤਾ ਦਿੱਤੀ ਹੈ। ਦਿੱਲੀ ਸਰਕਾਰ ਵੱਲੋਂ ਇਨ੍ਹਾਂ ਕਾਮਿਆਂ ਦੀਆਂ ਜ਼ਰੂਰਤਾਂ ਦੀ ਪੂਰਤੀ ਲਈ ਕਈ ਸਕੂਲਾਂ ਅਤੇ ਦਿੱਲੀ ਦੇ ਸਾਰੇ ਜ਼ਿਲ੍ਹਿਆਂ ਵਿੱਚ ਉਸਾਰੀ ਵਾਲੀਆਂ ਥਾਵਾਂ ਤੇ 150 ਤੋਂ ਵੱਧ ਖੁਰਾਕ ਵੰਡ ਕੇਂਦਰਾਂ ਦੀ ਸ਼ੁਰੂਆਤ ਵੀ ਕੀਤੀ ਗਈ ਹੈ।