ਆਈ ਤਾਜਾ ਵੱਡੀ ਖਬਰ
ਵਿਸ਼ਵ ਵਿਚ ਸ਼ੁਰੂ ਹੋਈ ਕਰੋਨਾ ਨੇ ਸਾਰੀ ਦੁਨੀਆਂ ਨੂੰ ਪ੍ਰਭਾਵਤ ਕਰ ਦਿੱਤਾ ਹੈ। ਕੋਈ ਵੀ ਦੇਸ਼ ਹੁਣ ਤੱਕ ਇਸ ਦੀ ਚ-ਪੇ-ਟ ਵਿੱਚ ਆਉਣ ਤੋਂ ਨਹੀਂ ਬਚ ਸਕਿਆ। ਉਥੇ ਹੀ ਇਸ ਕਰੋਨਾ ਦੇ ਕਾਰਨ ਬਹੁਤ ਸਾਰੇ ਦੇਸ਼ਾਂ ਵਿੱਚ ਬਹੁਤ ਲੋਕਾਂ ਦੀ ਜਾਨ ਚਲੇ ਗਈ ਹੈ। ਇਸ ਕਰੋਨਾ ਨਾਲ ਸਭ ਤੋਂ ਵਧੇਰੇ ਪ੍ਰਭਾਵਤ ਹੋਣ ਵਾਲਾ ਦੇਸ ਅਮਰੀਕਾ ਹੈ। ਅਮਰੀਕਾ ਤੋਂ ਬਾਅਦ ਹੀ ਭਾਰਤ ਦੀ ਗਿਣਤੀ ਵੀ ਦੂਜੇ ਨੰਬਰ ਉਤੇ ਆਉਂਦੀ ਹੈ ਜਿਥੇ ਸਭ ਤੋਂ ਵੱਧ ਕਰੋਨਾ ਦੇ ਮਰੀਜ ਹਨ। ਭਾਰਤ ਦੇ ਵਿੱਚ ਵੀ ਬਹੁਤ ਸਾਰੇ ਸੂਬੇ ਕਰੋਨਾ ਕਾਰਨ ਪ੍ਰਭਾਵਤ ਹੋਏ ਹਨ ਪਰ ਮਹਾਰਾਸ਼ਟਰ ਸਭ ਤੋਂ ਵੱਧ ਪ੍ਰਭਾਵਿਤ ਹੋਣ ਵਾਲਾ ਸੂਬਾ ਬਣ ਗਿਆ ਹੈ।
ਦੇਸ਼ ਅੰਦਰ ਕਰੋਨਾ ਦੀ ਅਗਲੀ ਲਹਿਰ ਨੂੰ ਦੇਖਦੇ ਹੋਏ ਕਈ ਤਰ੍ਹਾਂ ਦੀਆਂ ਪਾਬੰਦੀਆਂ ਲਗਾਈਆਂ ਗਈਆਂ ਹਨ ਤੇ ਕਈ ਜਗ੍ਹਾ ਉਪਰ ਤਾਲਾਬੰਦੀ ਵੀ ਕੀਤੀ ਜਾ ਰਹੀ ਹੈ। ਪੰਜਾਬ ਵਿੱਚ ਵੀ 9 ਜ਼ਿਲਿਆਂ ਵਿਚ ਰਾਤ ਦਾ ਕਰਫਿਊ ਲਾਗੂ ਕੀਤਾ ਗਿਆ ਹੈ।ਹੁਣ ਕੋਰੋਨਾ ਸੰ-ਕ-ਟ ਨੂੰ ਲੈ ਕੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਪੰਜਾਬ ਬਾਰੇ ਇਹ ਐਲਾਨ ਕੀਤਾ ਹੈ। ਸੂਬੇ ਅੰਦਰ ਜਿੱਥੇ ਸਰਕਾਰ ਵੱਲੋਂ ਕ੍ਰੋਨਾ ਕੇਸਾਂ ਦੇ ਵਾਧੇ ਨੂੰ ਰੋਕਣ ਲਈ ਬਹੁਤ ਸਾਰੀਆਂ ਪਾਬੰਦੀਆਂ ਲਗਾਈਆਂ ਗਈਆਂ ਹਨ । ਉੱਥੇ ਹੀ ਟੀਕਾ ਕਰਨ ਦੀ ਹੋਰ ਸਮਰੱਥਾ ਨੂੰ ਵਧਾਉਣ ਲਈ ਬਹੁਤ ਸਾਰੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।
ਤਾਂ ਜੋ ਹਰ ਨਾਗਰਿਕ ਨੂੰ ਕਰੋਨਾ ਦਾ ਟੀਕਾਕਰਨ ਕੀਤਾ ਜਾ ਸਕੇ। ਜਿਸ ਜ਼ਰੀਏ ਲੋਕਾਂ ਨੂੰ ਕਰੋਨਾ ਦੇ ਪ੍ਰਭਾਵ ਵਿਚ ਆਉਂਣ ਤੋਂ ਬਚਾਇਆ ਜਾ ਸਕਦਾ ਹੈ। ਉੱਥੇ ਹੀ ਹੁਣ ਕੋਰੋਨਾ ਦੇ ਕਹਿਰ ਦੌਰਾਨ ਹੀ ਪੰਜਾਬੀਆਂ ਲਈ ਇਕ ਰਾਹਤ ਦੀ ਵੱਡੀ ਖ਼ਬਰ ਸਾਹਮਣੇ ਆਈ ਹੈ। ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਐਲਾਨ ਕੀਤਾ ਹੈ ਕਿ ਟੀਕਾਕਰਨ ਮੁਹਿੰਮ ਹੋਰ ਤੇਜ਼ ਕਰਨ ਲਈ ਹੁਣ ਕੋਵਿਡ-19 ਰੋਕੂ ਟੀਕਾਕਰਨ ਸਾਰੇ ਸਿਹਤ ਤੇ ਤੰਦਰੁਸਤੀ ਕੇਂਦਰਾਂ, ਸਬ ਸੈਂਟਰਾਂ, ਹੋਮਿਓਪੈਥੀ ਅਤੇ ਆਯੁਰਵੈਦਿਕ ਡਿਸਪੈਂਸਰੀਆਂ ਵਿੱਚ ਕੀਤਾ ਜਾਵੇਗਾ।
ਇਸ ਐਲਾਨ ਦੇ ਜ਼ਰੀਏ ਸੂਬੇ ਅੰਦਰ ਜਲਦ ਹੀ ਸਾਰੇ ਲੋਕਾਂ ਦਾ ਟੀਕਾਕਰਣ ਕੀਤਾ ਜਾ ਸਕਦਾ ਹੈ। ਤੇ ਏਸ ਕਰੋਨਾ ਦੇ ਟੀਕਾਕਰਨ ਲਈ ਲੋਕਾਂ ਨੂੰ ਆਪਣੇ ਘਰ ਤੋਂ ਜ਼ਿਆਦਾ ਦੂਰ ਨਹੀਂ ਜਾਣਾ ਪਵੇਗਾ। ਇਹ ਸਹੂਲਤ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਦੇਖਦੇ ਹੋਏ ਦਿੱਤੀ ਗਈ ਹੈ। ਤਾਂ ਜੋ ਲੋਕ ਅਸਾਨੀ ਨਾਲ ਕਰੋਨਾ ਦਾ ਟੀਕਾਕਰਨ ਕਰਵਾ ਸਕਣ।
Previous Postਪੰਜਾਬ ਚ ਕੋਰੋਨਾ ਕਰਕੇ ਵਿਆਹਾਂ ਚ ਲਗੀ ਪਾਬੰਦੀ ਤੋਂ ਬਾਅਦ ਹੁਣ ਇਥੋਂ ਆਈ ਇਹ ਵੱਡੀ ਖਬਰ
Next Postਹੁਣੇ ਹੁਣੇ ਪੰਜਾਬ ਚ ਕਿਸਾਨਾਂ ਅਤੇ ਪੁਲਸ ਨੂੰ ਲੈ ਕੇ ਆਈ ਇਹ ਵੱਡੀ ਖਬਰ – ਪਰਮਾਤਮਾ ਸੁੱਖ ਰੱਖੇ