ਕ੍ਰਿਕਟ ਜਗਤ ਨੂੰ ਲੱਗਾ ਵੱਡਾ ਝਟੱਕਾ ਹੋਈ ਇਸ ਚੋਟੀ ਦੇ ਮਸ਼ਹੂਰ ਖਿਡਾਰੀ ਦੀ ਅਚਾਨਕ ਮੌਤ

ਆਈ ਤਾਜ਼ਾ ਵੱਡੀ ਖਬਰ 

ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਲਗਾਤਾਰ ਵੱਖ ਵੱਖ ਖੇਤਰਾਂ ਦੀਆਂ ਬਹੁਤ ਸਾਰੀਆਂ ਮਹਾਨ ਹਸਤੀਆਂ ਵਲੋ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਜਾਣ ਦੀਆਂ ਖ਼ਬਰਾਂ ਆਮ ਹੀ ਸਾਹਮਣੇ ਆ ਰਹੀਆਂ ਹਨ। ਸਾਹਮਣੇ ਆਉਣ ਵਾਲੀਆਂ ਅਜਿਹੀਆਂ ਖ਼ਬਰਾਂ ਜਿੱਥੇ ਖੇਡ ਪ੍ਰੇਮੀਆਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ। ਉਥੇ ਹੀ ਅਜਿਹੀਆਂ ਸਖਸੀਅਤਾਂ ਦੇ ਇਸ ਸੰਸਾਰ ਤੋਂ ਤੁਰ ਜਾਣ ਨਾਲ ਖੇਡ ਜਗਤ ਨੂੰ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਪੈ ਜਾਂਦਾ ਹੈ। ਜਿਨ੍ਹਾਂ ਦੀ ਕਮੀ ਵੱਖ-ਵੱਖ ਖੇਤਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਵਿੱਚ ਕੋਈ ਵੀ ਪੂਰੀ ਨਹੀਂ ਕਰ ਸਕਦਾ। ਸਾਹਮਣੇ ਆਉਣ ਵਾਲੀਆਂ ਅਜਿਹੀਆਂ ਦੁਖਦਾਈ ਖਬਰਾਂ ਲੋਕਾਂ ਨੂੰ ਗਮ ਵਿੱਚ ਡੁਬੋ ਦਿੰਦੀਆਂ ਹਨ।

ਜਿੱਥੇ ਬਹੁਤ ਸਾਰੇ ਲੋਕ ਕਰੋਨਾ ਦੀ ਚਪੇਟ ਵਿਚ ਆਏ ਸਨ। ਉਥੇ ਵੀ ਬਹੁਤ ਸਾਰੀਆਂ ਹਸਤੀਆਂ ਬੀਮਾਰੀਆਂ ਅਤੇ ਹੋਰ ਹਾਦਸਿਆਂ ਦਾ ਸ਼ਿਕਾਰ ਹੋ ਰਹੀਆਂ ਹਨ। ਹੁਣ ਚੋਟੀ ਦੇ ਮਸ਼ਹੂਰ ਖਿਡਾਰੀ ਦੀ ਅਚਾਨਕ ਮੌਤ ਹੋਣ ਕਾਰਨ ਕ੍ਰਿਕਟ ਜਗਤ ਨੂੰ ਲੱਗਾ ਵੱਡਾ ਝਟੱਕਾ ਲੱਗਾ ਹੈ। ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਆਸਟ੍ਰੇਲੀਆ ਦੇ ਸਾਬਕਾ ਕ੍ਰਿਕਟਰ ਹਰਫ਼ਨਮੌਲਾ ਪੀਟਰ ਫਿਲਪੋਟ ਦਾ ਦਿਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ।

ਉਨ੍ਹਾਂ ਦੇ ਦਿਹਾਂਤ ਦੀ ਖਬਰ ਸੁਣਦੇ ਹੀ ਖੇਡ ਜਗਤ ਵਿਚ ਸੋਗ ਦੀ ਲਹਿਰ ਫੈਲ ਗਈ। ਦੱਸਿਆ ਗਿਆ ਹੈ ਕਿ ਉਹ ਪਿਛਲੇ ਕਾਫੀ ਲੰਮੇ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਉੱਥੇ ਹੀ ਐਤਵਾਰ ਨੂੰ ਉਨ੍ਹਾਂ ਦਾ ਦੇਹਾਂਤ ਹੋ ਗਿਆ। 86 ਸਾਲ ਦੇ ਇਸ ਖਿਡਾਰੀ ਦੇ ਦਿਹਾਂਤ ਦੀ ਖਬਰ ਕ੍ਰਿਕਟ ਆਸਟ੍ਰੇਲੀਆ ਵੱਲੋਂ ਬਿਆਨ ਜਾਰੀ ਕਰਕੇ ਦਿੱਤੀ ਗਈ ਹੈ। ਕ੍ਰਿਕਟ ਦੇ ਇਸ ਮਹਾਨ ਖਿਡਾਰੀ ਵਲੋ 76 ਪਹਿਲਾ ਦਰਜਾ ਮੈਚਾਂ ਵਿਚ ਉਨ੍ਹਾਂ ਨੇ 245 ਵਿਕਟਾਂ ਲਈਆਂ ਸਨ ਅਤੇ ਇਨ੍ਹਾਂ ਮੈਚਾਂ ਵਿੱਚ ਉਨ੍ਹਾਂ ਵੱਲੋਂ 2889 ਦੌੜਾਂ ਬਣਾਈਆਂ ਗਈਆਂ ਸਨ।

ਦਸਿਆ ਗਿਆ ਹੈ ਕਿ ਲੈੱਗ ਸਪਿੰਨਰ ਤੇ ਮੱਧ ਕ੍ਰਮ ਦੇ ਇਸ ਬੱਲੇਬਾਜ਼ ਫਿਲਪੋਟ ਨੇ ਆਸਟ੍ਰੇਲੀਆ ਲਈ ਪਿਛਲੀ ਸਦੀ ਦੇ ਸੱਤਵੇਂ ਦਹਾਕੇ ਵਿਚ 8 ਟੈਸਟ ਮੈਚ ਖੇਡੇ ਅਤੇ ਉਨ੍ਹਾਂ ਵੱਲੋਂ 38.46 ਦੀ ਔਸਤ ਦੇ ਨਾਲ 26 ਵਿਕਟਾਂ ਲਈਆਂ ਗਈਆਂ ਸਨ। ਉਨ੍ਹਾਂ ਦੇ ਦਿਹਾਂਤ ਦੀ ਖਬਰ ਮਿਲਦੇ ਹੀ ਵੱਖ-ਵੱਖ ਖੇਡ ਹਸਤੀਆਂ ਵੱਲੋਂ ਉਨ੍ਹਾਂ ਦੇ ਦਿਹਾਂਤ ਉਪਰੰਤ ਕੀਤਾ ਜਾ ਰਿਹਾ ਹੈ।