ਕੱਲ੍ਹ ਦੀ ਛੁੱਟੀ ਹੋ ਗਈ ਕੈਂਸਲ – ਏਥੇ ਲਈ ਹੋਇਆ ਐਲਾਨ

ਆਈ ਤਾਜਾ ਵੱਡੀ ਖਬਰ
ਪੰਜਾਬ ਨੂੰ ਗੁਰੂਆਂ, ਪੀਰਾਂ ਤੇ ਫਕੀਰਾਂ ਦੀ ਧਰਤੀ ਕਿਹਾ ਜਾਂਦਾ ਹੈ । ਇਨਾ ਮਹਾਨ ਹਸਤੀਆਂ ਦੇ ਨਾਲ ਸੰਬੰਧਿਤ ਦਿਹਾੜਿਆਂ ਨੂੰ ਮੁੱਖ ਰੱਖਦਿਆਂ ਹੋਇਆਂ ਸਮੇਂ ਸਮੇਂ ‘ਤੇ ਪੰਜਾਬ ਸਰਕਾਰ ਦੇ ਵੱਲੋਂ ਵੱਖੋ ਵੱਖਰੇ ਪ੍ਰੋਗਰਾਮ ਕੀਤੇ ਜਾਂਦੇ ਹਨ । ਇਨਾ ਹੀ ਨਹੀਂ ਸਗੋਂ ਇਹਨਾਂ ਮਹਾਨ ਹਸਤੀਆਂ ਨਾਲ ਜੁੜੇ ਹੋਏ ਦਿਹਾੜਿਆਂ ਮੌਕੇ ਸੂਬੇ ਅੰਦਰ ਛੁੱਟੀ ਦਾ ਵੀ ਐਲਾਨ ਕੀਤਾ ਜਾਂਦਾ ਹੈ। ਦੱਸ ਦਈਏ ਕਿ 6 ਦਸੰਬਰ ਯਾਨੀ ਕਿ ਕੱਲ ਸੂਬੇ ਅੰਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਵੇਖਦਿਆਂ ਹੋਇਆ ਸੂਬਾ ਸਰਕਾਰ ਦੇ ਵੱਲੋਂ ਸਾਰੇ ਵਿਦਿਅਕ ਅਦਾਰਿਆਂ ਤੇ ਸਰਕਾਰੀ ਦਫਤਰਾਂ ਦੇ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਸੀ । ਇਸ ਸਬੰਧੀ ਨੋਟੀਫਿਕੇਸ਼ਨ ਵੀ ਸਾਂਝੇ ਕੀਤੇ ਗਏ ਸੀ ਤੇ ਲਗਭਗ ਸਾਰੇ ਸਰਕਾਰੀ ਦਫਤਰਾਂ ਦੇ ਵਿੱਚ ਇਹ ਨੋਟੀਫਿਕੇਸ਼ਨ ਵੀ ਭੇਜੇ ਗਏ ਸਨ। ਇਸ ਨਾਲ ਜੁੜੀ ਹੋਈ ਇੱਕ ਵੱਡੀ ਖਬਰ ਸਾਂਝੀ ਕਰਾਂਗੇ ਕਿ ਹੁਣ ਇਥੇ ਲਈ ਛੁੱਟੀ ਨੂੰ ਰੱਦ ਕਰ ਦਿੱਤਾ ਗਿਆ । ਜਿਸ ਸਬੰਧੀ ਸਿਹਤ ਮੰਤਰੀ ਦੇ ਵੱਲੋਂ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਕੱਲ੍ਹ ਯਾਨੀ ਕਿ ਛੇ ਦਸੰਬਰ ਨੂੰ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੇ ਲੁਧਿਆਣਾ ਦੌਰੇ ਨੂੰ ਧਿਆਨ ‘ਚ ਰੱਖਦੇ ਹੋਏ ਲੁਧਿਆਣਾ ਦੇ ਸਿਵਲ ਸਰਜਨ ਦਫ਼ਤਰ ਵੱਲੋਂ ਇਕ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ , ਜਾਰੀ ਕੀਤੇ ਗਏ ਨੋਟੀਫਿਕੇਸ਼ਨ ਮੁਤਾਬਕ 6 ਦਸੰਬਰ ਨੂੰ ਹੋਣ ਵਾਲੀ ਛੁੱਟੀ ਰੱਦ ਕਰ ਦਿੱਤੀ ਗਈ ਹੈ। ਹੁਣ ਲੁਧਿਆਣਾ ਦਾ ਸਿਵਲ ਸਰਜਨ ਦਫ਼ਤਰ ਆਮ ਦਿਨਾਂ ਵਾਂਗ ਖੁੱਲ੍ਹੇਗਾ ਤੇ ਪੂਰਾ ਸਟਾਫ਼ ਪਹਿਲਾਂ ਵਾਂਗ ਹੀ ਦਫ਼ਤਰ ‘ਚ ਆਪਣੀ ਹਾਜ਼ਰੀ ਯਕੀਨੀ ਬਣਾਏਗਾ।