ਕੱਲ੍ਹ ਦੇ ਬੰਦ ਦਾ ਹੁਣ ਬਦਲਿਆ ਸਮਾਂ ਹੁਣ ਏਨੇ ਤੋਂ ਏਨੇ ਤੱਕ ਹੀ ਰਹੇਗਾ ਬੰਦ – ਇਸ ਵੇਲੇ ਦੀ ਵੱਡੀ ਖਬਰ

ਇਸ ਵੇਲੇ ਦੀ ਵੱਡੀ ਖਬਰ

ਖੇਤੀ ਕਾਨੂੰਨਾ ਨੂੰ ਰੱਦ ਕਰਵਾਉਣ ਲਈ ਦੇਸ਼ ਪੱਧਰ ਤੇ ਕਿਸਾਨਾਂ ਵੱਲੋਂ ਸੰਘਰਸ਼ ਕੀਤਾ ਜਾ ਰਿਹਾ ਹੈ। ਕਿਸਾਨ ਦਿੱਲੀ ਬਾਰਡਰਾਂ ਤੇ ਲਗਾਤਾਰ 26, 27 ਨਵੰਬਰ ਤੋਂ ਮੋਰਚੇ ਤੇ ਡਟੇ ਹੋਏ ਹਨ। ਇਨ੍ਹਾਂ ਕਿਸਾਨ ਜਥੇਬੰਦੀਆਂ ਨੂੰ ਵਿਦੇਸ਼ਾਂ ਵੱਲੋਂ ਵੀ ਭਰਪੂਰ ਸਮਰਥਨ ਦਿਤਾ ਜਾ ਰਿਹਾ ਹੈ। ਪੰਜਾਬ ਦੇ ਮਸ਼ਹੂਰ ਗਾਇਕ ਅਤੇ ਕਲਾਕਾਰ ਵੀ ਇਸ ਸੰਘਰਸ਼ ਦੇ ਵਿੱਚ ਕਿਸਾਨਾਂ ਦਾ ਸਾਥ ਦੇਣ ਲਈ ਦਿੱਲੀ ਸ਼ਮੂਲੀਅਤ ਕਰ ਰਹੇ ਹਨ। ਬਹੁਤ ਸਾਰੇ ਲੋਕਾਂ ਵੱਲੋਂ ਸੰਘਰਸ਼ ਵਿਚ ਡਟੇ ਹੋਏ ਕਿਸਾਨਾਂ ਦੀ ਹਮਾਇਤ ਲਈ ਉਨ੍ਹਾਂ ਨੂੰ ਭਰਪੂਰ ਸਮਰਥਨ ਦਿਤਾ ਜਾ ਰਿਹਾ ਹੈ

ਉਥੇ ਹੀ ਉਨ੍ਹਾਂ ਦੀਆਂ ਸਹੂਲਤਾਂ ਨੂੰ ਦੇਖਦੇ ਹੋਏ ਖਾਣ ਪੀਣ ਦੀਆਂ ਚੀਜ਼ਾਂ, ਗੈਸ ਸਲੰਡਰ ,ਗਰਮ ਕਪੜੇ , ਕੰਬਲ,ਘੋੜਿਆਂ ਦੀ ਖੁਰਾਕ ਆਦਿ ਮੁੱਹਈਆ ਕਰਵਾਈ ਜਾ ਰਹੀ ਹੈ। ਕੇਂਦਰ ਸਰਕਾਰ ਅਤੇ ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਵਿਚਕਾਰ ਹੋਈਆਂ ਪਹਿਲੀਆਂ ਮੀਟਿੰਗ ਬੇਸਿੱਟਾ ਰਹੀਆਂ ਹਨ ,ਇਸ ਲਈ 8 ਦਸੰਬਰ ਨੂੰ ਭਾਰਤ ਬੰਦ ਦਾ ਐਲਾਨ ਕੀਤਾ ਗਿਆ ਸੀ। ਹੁਣ 8 ਦਸੰਬਰ ਦੇ ਬੰਦ ਦਾ ਸਮਾ ਬਦਲ ਦਿੱਤਾ ਗਿਆ ਹੈ।

ਕਿਸਾਨ ਜਥੇਬੰਦੀਆਂ ਵੱਲੋਂ ਸੰਘਰਸ਼ ਨੂੰ ਤੇਜ਼ ਕਰਦੇ ਹੋਏ 8 ਦਸੰਬਰ ਨੂੰ ਭਾਰਤ ਬੰਦ ਦਾ ਐਲਾਨ ਕੀਤਾ ਗਿਆ ਸੀ ਉਸ ਸਮੇਂ ਵਿੱਚ ਤਬਦੀਲੀ ਕਰ ਦਿੱਤੀ ਗਈ ਹੈ। ਹੁਣ ਲੋਕਾਂ ਦੀ ਸੁਵਿਧਾ ਨੂੰ ਦੇਖਦੇ ਹੋਏ ਯੂਨੀਅਨ ਵੱਲੋਂ ਬੰਦ ਦਾ ਸਮਾਂ ਸਵੇਰੇ 11 ਵਜੇ ਤੋਂ ਲੈ ਕੇ ਬਾਅਦ ਦੁਪਹਿਰ 3 ਵਜੇ ਤੱਕ ਕਰ ਦਿੱਤਾ ਗਿਆ ਹੈ। ਤਾਂ ਜੋ ਦਫ਼ਤਰਾਂ ਵਿੱਚ ਆਉਣ ਜਾਣ ਵਾਲੇ ਕਰਮਚਾਰੀਆਂ ਨੂੰ ਮੁ-ਸ਼-ਕ-ਲਾਂ ਦਾ ਸਾਹਮਣਾ ਨਾ ਕਰਨਾ ਪਵੇ। ਭਾਰਤੀ ਕਿਸਾਨ ਯੂਨੀਅਨ ਦੇ ਬੁਲਾਰੇ ਰਾਕੇਸ਼ ਟਿਕੈਤ ਨੇ ਕਿਹਾ ਹੈ ਕਿ ਸਾਡਾ ਪ੍ਰਦਰਸ਼ਨ ਸ਼ਾਂਤਮਈ ਪੂਰਨ ਹੋ ਜਾਵੇਗਾ।

ਸਾਡੇ ਪ੍ਰਦਰਸ਼ਨ ਦਾ ਮਕਸਦ ਲੋਕਾਂ ਨੂੰ ਪਰੇਸ਼ਾਨ ਕਰਨਾ ਨਹੀਂ ਹੈ ਇਸ ਲਈ ਐਂਬੂਲੈਂਸ ਤੇ ਵਿਆਹ ਵਾਲੇ ਸਮਾਗਮ ਦੇ ਲੋਕਾਂ ਨੂੰ ਆਉਣ ਜਾਣ ਤੋਂ ਨਹੀਂ ਰੋਕਿਆ ਜਾਵੇਗਾ। ਇਸਦੇ ਨਾਲ ਹੀ ਕੰਮ ਤੇ ਆਉਣ-ਜਾਣ ਵਾਲੇ ਲੋਕ ਵੀ ਆਪਣਾ ਕਾਰਡ ਦਿਖਾ ਕੇ ਆਪਣੀ ਮੰਜ਼ਲ ਤੇ ਪਹੁੰਚ ਸਕਦੇ ਹਨ। ਦਫਤਰਾਂ ਵਿੱਚ ਕੰਮ ਕਰਨ ਵਾਲੇ ਲੋਕ ਸਵੇਰੇ 11 ਵਜੇ ਆਪਣੇ ਕੰਮ ਤੇ ਪਹੁੰਚ ਜਾਣਗੇ ਤੇ ਛੁੱਟੀ ਦੇ ਟਾਇਮ ਤੱਕ ਬੰਦ ਸ਼ਾਂਤਮਈ ਢੰਗ ਨਾਲ ਪੂਰਾ ਹੋ ਜਾਵੇਗਾ। 8 ਦਸੰਬਰ ਦੇ ਭਾਰਤ ਬੰਦ ਨੂੰ ਤਕਰੀਬਨ ਸਾਰੀਆਂ ਵਿਰੋਧੀ ਪਾਰਟੀਆਂ ਅਤੇ ਹਰ ਵਰਗ ਦੇ ਲੋਕਾਂ ਵੱਲੋਂ ਭਰਪੂਰ ਸਮਰਥਨ ਦਿੱਤਾ ਜਾ ਰਿਹਾ ਹੈ।