ਕੱਲ੍ਹ ਨੂੰ ਭਗਵੰਤ ਮਾਨ ਕਰਨ ਜਾ ਰਹੇ ਹਨ ਇਹ ਵੱਡਾ ਕੰਮ – ਦੇਖਣਗੇ ਅਸਤੀਫਾ

ਆਈ ਤਾਜਾ ਵੱਡੀ ਖਬਰ 

ਪੰਜਾਬ ਦੀ ਸਿਆਸਤ ਵਿਚ ਪਿਛਲੇ ਕੁਝ ਦਿਨਾਂ ਤੋਂ ਜਿਥੇ ਲਗਾਤਾਰ ਉਲਟ ਫੇਰ ਵੇਖਿਆ ਜਾ ਰਿਹਾ ਹੈ ਜਿੱਥੇ ਬਾਕੀ ਸਿਆਸੀ ਪਾਰਟੀਆਂ ਨੂੰ ਭਾਰੀ ਹਾਰ ਦਾ ਸਾਹਮਣਾ ਕਰਨਾ ਪਿਆ ਹੈ ਉਥੇ ਹੀ ਆਮ ਆਦਮੀ ਪਾਰਟੀ ਵੱਲੋ ਬਹੁਮਤ ਹਾਸਲ ਕਰਕੇ ਆਪਣੀ ਸਰਕਾਰ ਬਣਾਈ ਗਈ ਹੈ ਅਤੇ ਸਰਕਾਰ ਦੇ ਸੱਤਾ ਵਿੱਚ ਆਉਂਦੇ ਹੀ ਕੰਮ ਸ਼ੁਰੂ ਕਰ ਦਿੱਤੇ ਗਏ ਹਨ। 16 ਮਾਰਚ ਨੂੰ ਜਿਥੇ ਖਟਕੜ ਕਲਾਂ ਵਿਖੇ ਸਹੁੰ ਚੁੱਕ ਸਮਾਗਮ ਕਰਵਾਇਆ ਜਾ ਰਿਹਾ ਹੈ। ਉਥੇ ਹੀ ਜ਼ਿਲ੍ਹਾ ਵਾਸੀ ਪੱਬਾਂ ਭਾਰ ਹੋਏ ਹਨ। ਹੁਣ ਕੱਲ੍ਹ ਨੂੰ ਭਗਵੰਤ ਮਾਨ ਕਰਨ ਜਾ ਰਹੇ ਹਨ ਇਹ ਵੱਡਾ ਕੰਮ , ਜਿੱਥੇ ਦੇਣਗੇ ਅਸਤੀਫਾ , ਜਿਸ ਨਾਲ ਜੁੜੀ ਹੋਏ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਆਮ ਆਦਮੀ ਪਾਰਟੀ ਵੱਲੋਂ ਜਿੱਥੇ ਬਹੁਮਤ ਹਾਸਲ ਕੀਤਾ ਗਿਆ ਹੈ ਅਤੇ 117 ਵਿਧਾਨ ਸਭਾ ਸੀਟਾਂ ਵਿਚੋਂ 92 ਸੀਟਾਂ ਤੇ ਕਬਜ਼ਾ ਕੀਤਾ ਗਿਆ ਹੈ।

ਉਥੇ ਹੀ ਆਮ ਆਦਮੀ ਪਾਰਟੀ ਦੇ ਸੱਤਾ ਵਿਚ ਉਹਦੇ ਹੀ ਆਪਣੇ ਕੰਮ ਸ਼ੁਰੂ ਕਰ ਦਿੱਤੇ ਗਏ ਹਨ ਜਦ ਕਿ 16 ਮਾਰਚ ਨੂੰ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਸਹੁੰ ਚੁੱਕੀ ਜਾਵੇਗੀ। ਉਥੇ ਹੀ ਅੱਜ ਉਨ੍ਹਾਂ ਵੱਲੋਂ ਸ੍ਰੀ ਦਰਬਾਰ ਸਾਹਿਬ ,ਦੁਰਗਿਆਣਾ ਮੰਦਰ ਵਿਖੇ ਨਤਮਸਤਕ ਹੋਇਆ ਗਿਆ ਅਤੇ ਜਲਿਆਂਵਾਲੇ ਬਾਗ ਵਿੱਚ ਜਾ ਕੇ ਵੀ ਸ਼ਹੀਦਾਂ ਨੂੰ ਸਜਦਾ ਕੀਤਾ ਗਿਆ।

ਹੁਣ ਉਹਨਾਂ ਵੱਲੋਂ ਦੱਸਿਆ ਗਿਆ ਹੈ ਕਿ 14 ਮਾਰਚ ਨੂੰ ਦਿਨ ਸੋਮਵਾਰ ਉਨ੍ਹਾਂ ਵੱਲੋਂ ਆਪਣੇ ਸੰਗਰੂਰ ਹਲਕੇ ਤੋਂ ਲੋਕ ਸਭਾ ਮੈਂਬਰ ਦੇ ਅਹੁਦੇ ਤੋਂ ਅਸਤੀਫਾ ਦਿੱਤਾ ਜਾਵੇਗਾ। ਜਿੱਥੇ ਉਹ ਦਿੱਲੀ ਵਿੱਚ ਸੰਸਦ ਮੈਂਬਰ ਦੇ ਅਹੁਦੇ ਤੇ ਕੰਮ ਕਰਦੇ ਆ ਰਹੇ ਸਨ। ਉੱਥੇ ਹੀ ਹੁਣ ਉਨ੍ਹਾਂ ਨੂੰ ਮੁੱਖ ਮੰਤਰੀ ਵਜੋਂ ਨਾਮਜਦ ਕੀਤਾ ਜਾ ਰਿਹਾ ਹੈ।

ਜਿਸ ਵਾਸਤੇ ਉਨ੍ਹਾਂ ਨੂੰ ਦਿੱਲੀ ਵਿਚ ਸੰਸਦ ਮੈਂਬਰ ਦੇ ਅਹੁਦੇ ਤੋਂ ਅਸਤੀਫਾ ਦੇਣਾ ਪਵੇਗਾ। ਜਿੱਥੇ ਮੁੱਖ ਮੰਤਰੀ ਭਗਵੰਤ ਮਾਨ ਭਲਕੇ ਸੰਸਦ ਮੈਂਬਰ ਦੇ ਅਹੁਦੇ ਤੋਂ ਅਸਤੀਫ਼ਾ ਦੇਣਗੇ ,ਉਥੇ ਹੀ ਉਨ੍ਹਾਂ ਦੀ ਜਗ੍ਹਾ ਤੇ ਲੋਕ ਸਭਾ ਸੀਟ ਵਾਸਤੇ ਸੰਗਰੂਰ ਹਲਕੇ ਤੋਂ ਦੁਬਾਰਾ ਚੋਣ ਕਰਵਾਈ ਜਾਵੇਗੀ। ਕਿਉਂਕਿ ਮੁੱਖ ਮੰਤਰੀ ਬਣਨ ਤੋਂ ਪਹਿਲਾਂ ਭਗਵੰਤ ਮਾਨ ਸੰਗਰੂਰ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਰਹੇ ਹਨ। ਪਰ ਹੁਣ ਉਨ੍ਹਾਂ ਵੱਲੋਂ ਇਸ ਅਹੁਦੇ ਤੋਂ ਅਸਤੀਫਾ ਦਿੱਤਾ ਜਾ ਰਿਹਾ ਹੈ।