ਆਈ ਤਾਜਾ ਵੱਡੀ ਖਬਰ
ਪਿਛਲੇ ਲੰਮੇ ਸਮੇਂ ਤੋਂ ਦਿੱਲੀ ਦੀਆਂ ਸਰਹੱਦਾਂ ਤੇ ਖੇਤੀ ਕਾਨੂੰਨ ਨੂੰ ਰੱਦ ਕਰਵਾਉਣ ਦੇ ਮਕਸਦ ਨਾਲ ਕਿਸਾਨਾਂ ਵੱਲੋਂ ਸੰਘਰਸ਼ ਕੀਤਾ ਜਾ ਰਿਹਾ ਹੈ। ਕੜਾਕੇ ਦੀ ਠੰਡ ਵਿੱਚ ਦਿੱਲੀ ਦੀਆਂ ਸਰਹੱਦਾਂ ਉਪਰ ਇਹ ਕਿਸਾਨ ਦਿਨ ਰਾਤ ਸੰਘਰਸ਼ ਜਾਰੀ ਰੱਖ ਰਹੇ ਹਨ। ਕੇਂਦਰ ਸਰਕਾਰ ਅਤੇ ਕਿਸਾਨ ਆਗੂਆਂ ਵਿਚਕਾਰ ਹੋਈਆਂ ਮੀਟਿੰਗਾਂ ਜਿੱਥੇ ਬੇਸਿੱਟਾ ਰਹੀਆਂ ਹਨ। ਉਥੇ ਹੀ ਕਿਸਾਨਾਂ ਵੱਲੋਂ ਇਸ ਸੰਘਰਸ਼ ਨੂੰ ਹੋਰ ਤੇਜ਼ ਕਰਦੇ ਹੋਏ 26 ਜਨਵਰੀ ਨੂੰ ਟਰੈਕਟਰ ਪਰੇਡ ਕਰਨ ਦਾ ਪ੍ਰੋਗ੍ਰਾਮ ਉਲੀਕਿਆ ਗਿਆ ਹੈ।
ਜਿਸ ਵਾਸਤੇ ਹਜ਼ਾਰਾਂ ਦੀ ਤਾਦਾਦ ਵਿੱਚ ਸਭ ਸੂਬਿਆਂ ਤੋਂ ਕਿਸਾਨ ਦਿੱਲੀ ਪਹੁੰਚ ਰਹੇ ਹਨ। ਇਸ ਟਰੈਕਟਰ ਪਰੇਡ ਸਬੰਧੀ ਕਿਸਾਨ ਆਗੂਆਂ ਅਤੇ ਪੁਲਸ ਪ੍ਰਸ਼ਾਸਨ ਵਿਚਕਾਰ ਗੱਲ ਬਾਤ ਹੋ ਚੁੱਕੀ ਹੈ ਅਤੇ ਪੁਲਸ ਵੱਲੋਂ ਇਸ ਟਰੈਕਟਰ ਪਰੇਡ ਨੂੰ ਕਰਨ ਦੀ ਇਜਾਜ਼ਤ ਦੇ ਦਿੱਤੀ ਗਈ ਹੈ। ਜਿੱਥੇ ਕਿਸਾਨ ਆਗੂ ਟਰੈਕਟਰ ਪਰੇਡ ਕਰਨਾ ਚਾਹੁੰਦੇ ਹਨ, ਉਥੇ ਪੁਲਿਸ ਵੱਲੋਂ ਰੂਟ ਬਦਲ ਦਿੱਤਾ ਗਿਆ ਹੈ। ਹੁਣ ਕੱਲ੍ਹ ਹੋਣ ਵਾਲੀ ਟਰੈਕਟਰ ਪਰੇਡ ਬਾਰੇ ਇਕ ਵੱਡੀ ਖਬਰ ਸਾਹਮਣੇ ਆਈ ਹੈ। 26 ਨਵੰਬਰ ਤੋਂ ਸ਼ੁਰੂ ਹੋਇਆ ਇਹ ਕਿਸਾਨੀ ਸੰਘਰਸ਼ ਦਿੱਲੀ ਦੀਆਂ ਸਰਹੱਦਾਂ ਤੇ ਅੱਜ 61 ਵੇਂ ਦਿਨ ਵੀ ਨਿਰੰਤਰ ਚੱਲ ਰਿਹਾ ਹੈ।
ਪੁਲਿਸ ਵੱਲੋਂ 26 ਜਨਵਰੀ ਨੂੰ ਕੀਤੀ ਜਾਣ ਵਾਲੀ ਟਰੈਕਟਰ ਪਰੇਡ ਵਾਸਤੇ ਜਾਰੀ ਕੀਤੇ ਗਏ ਰੂਟ ਮੈਪ ਤੋਂ ਕੁਝ ਕਿਸਾਨ ਆਗੂ ਖੁਸ਼ ਨਹੀਂ ਹਨ। ਕਿਸਾਨ ਮਜਦੂਰ ਸੰਘਰਸ਼ ਕਮੇਟੀ ਦੇ ਸੂਬਾ ਸਕੱਤਰ ਸਰਵਣ ਸਿੰਘ ਪੰਧੇਰ ਵੱਲੋਂ ਇਨ੍ਹਾਂ ਰੂਟ ਉਪੱਰ ਅਸਹਿਮਤੀ ਜਤਾਈ ਗਈ ਹੈ। ਉਨ੍ਹਾਂ ਆਖਿਆ ਕਿ ਪੂਰੇ ਅਮਨ ਅਮਾਨ ਤਰੀਕੇ ਨਾਲ ਟਰੈਕਟਰ ਮਾਰਚ ਕੱਢਿਆ ਜਾਵੇਗਾ ਅਤੇ ਟਰੈਕਟਰ ਮਾਰਚ ਮੁੜ ਕੇ ਆਪਣੇ ਸਥਾਨ ਤੇ ਆ ਜਾਵੇਗਾ। ਪੰਧੇਰ ਨੇ ਕਿਹਾ ਕਿ ਅਸੀਂ ਜੋ ਐਲਾਨ ਕੀਤਾ ਸੀ ,ਅਸੀਂ ਉਸ ਦੇ ਅਨੁਸਾਰ ਹੀ ਟਰੈਕਟਰ ਮਾਰਚ ਕੱਢਾਂਗੇ।
ਉਨ੍ਹਾਂ ਕਿਹਾ ਕਿ ਅਸੀਂ ਗਣਤੰਤਰਤਾ ਦਿਹਾੜਾ ਸ਼ਾਂਤੀ ਪੂਰਵਕ ਤਰੀਕੇ ਨਾਲ ਮਨਾਵਾਗੇ, ਤੇ ਇਹ ਟਰੈਕਟਰ ਮਾਰਚ ਰਿੰਗ ਰੋਡ ਤੇ ਹੀ ਕੱਢਿਆ ਜਾਵੇਗਾ ਕਿਉਂਕਿ ਸਾਨੂੰ ਲੋਕਤੰਤਰ ਵਿਚ ਆਪਣਾ ਪ੍ਰੋਗਰਾਮ ਕਰਨ ਦਾ ਹੱਕ ਹੈ। ਉਨ੍ਹਾਂ ਕਿਹਾ ਕਿ 26 ਜਨਵਰੀ ਨੂੰ ਸਰਕਾਰ ਆਪਣੇ ਅਨੁਸਾਰ ਹੀ ਆਪਣੀ ਪ੍ਰੇਡ ਕਰੇਗੀ ਤੇ ਸਾਡਾ ਕੋਈ ਵੀ ਪ੍ਰੋਗਰਾਮ ਇਸ ਵਿਚ ਸ਼ਾਮਲ ਹੋਣ ਦਾ ਨਹੀਂ ਹੈ। ਦਿੱਲੀ ਪੁਲਿਸ ਵੱਲੋਂ ਇਸ ਪਰੇਡ ਲਈ 5 ਰੂਟ ਦਿੱਤੇ ਗਏ ਹਨ ਅਤੇ ਟਰੈਕਟਰ ਪ੍ਰੇਡ 12 ਵਜੇ ਤੋਂ ਤੋਂ ਬਾਅਦ ਹੀ ਸ਼ੁਰੂ ਕੀਤੀ ਜਾਵੇਗੀ। 26 ਜਨਵਰੀ ਦੇ ਟਰੈਕਟਰ ਪਰੇਡ ਵਿਚ ਦੋ ਲੱਖ ਤੋਂ ਵੀ ਵਧੇਰੇ ਟਰੈਕਟਰਾਂ ਦੇ ਇਸ ਮਾਰਚ ਵਿੱਚ ਸ਼ਾਮਲ ਹੋਣ ਦੀ ਉਮੀਦ ਪ੍ਰਗਟਾਈ ਜਾ ਰਹੀ ਹੈ। ਕਿਸਾਨ ਦਿੱਲੀ ਦੀਆਂ ਵੱਖ ਵੱਖ ਸਰਹੱਦਾਂ ਤੇ ਬੈਠੇ ਸੰਘਰਸ਼ ਕਰ ਰਹੇ ਹਨ।
Previous Postਟਰੈਕਟਰ ਪਰੇਡ ਤੋਂ ਪਹਿਲਾਂ ਵਾਪਰ ਗਿਆ ਇਹ ਭਾਣਾ, ਕਿਸਾਨਾਂ ਚ ਛਾ ਗਈ ਸੋਗ ਦੀ ਲਹਿਰ
Next Postਸਾਵਧਾਨ : ਪੰਜਾਬ ਦੇ ਮੌਸਮ ਬਾਰੇ ਜਾਰੀ ਹੋਇਆ ਇਹ ਔਰੇਂਜ ਅਤੇ ਯੈਲੋ ਅਲਰਟ