ਆਈ ਤਾਜਾ ਵੱਡੀ ਖਬਰ
ਕੱਲ ਪੰਜਾਬ ਭਰ ਦੇ ਵਿੱਚ ਵਿਧਾਨ ਸਭਾ ਚੋਣਾਂ ਦੇ ਨਤੀਜੇ ਐਲਾਨੇ ਗਏ l ਆਮ ਆਦਮੀ ਪਾਰਟੀ ਨੇ ਬਹੁਮਤ ਨਾਲ ਜਿੱਤ ਹਾਸਲ ਕੀਤੀ ਤੇ ਚੋਣਾਂ ਦੇ ਨਤੀਜੇ ਐਲਾਨਣ ਤੋਂ ਬਾਅਦ ਹੀ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਗਿਆਰਾਂ ਮਾਰਚ ਯਾਨੀ ਕਿ ਅੱਜ ਮੰਤਰੀ ਮੰਡਲ ਦੀ ਇਕ ਅਹਿਮ ਬੈਠਕ ਬੁਲਾ ਲਈ ਹੈ ਤੇ ਕਰੀਬ 11.30 ਬਚੀ ਇਹ ਮੀਟਿੰਗ ਹੋਵੇਗੀ l ਜਿਸ ਬੈਠਕ ਵਿੱਚ ਜੋ ਵੀ ਏਜੰਡਾ ਹੋਵੇਗਾ ਉਹ ਮੌਕੇ ਤੇ ਹੀ ਜਾਰੀ ਕੀਤਾ ਜਾਵੇਗਾ l ਹਾਲਾਂਕਿ ਇਹ ਸਾਫ ਹੈ ਕਿ ਹੁਣ ਆਮ ਆਦਮੀ ਪਾਰਟੀ ਨੂੰ ਬਹੁਮਤ ਮਿਲਣ ਤੋਂ ਬਾਅਦ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੇ ਵਿੱਚ ਬਣ ਚੁੱਕੀ ਹੈ ਤੇ ਅੱਜ ਮੁੱਖ ਮੰਤਰੀ ਚੰਨੀ ਦੇ ਵੱਲੋਂ ਸੱਦੀ ਗਈ ਇਸ ਬੈਠਕ ਵਿੱਚ ਮੰਤਰੀ ਮੰਡਲ ਨੂੰ ਭੰਗ ਕਰ ਦਿੱਤਾ ਜਾਵੇਗਾ ।
ਇਨ੍ਹਾਂ ਹੀ ਨਹੀਂ ਸਗੋਂ ਅੱਜ ਪੂਰਾ ਮੰਤਰੀ ਮੰਡਲ ਆਪਣੇ ਅਸਤੀਫ਼ੇ ਪੰਜਾਬ ਦੇ ਰਾਜਪਾਲ ਨੂੰ ਸੌਂਪ ਦੇਵੇਗਾ l ਇਹ ਹਜੇ ਤੱਕ ਇਹ ਸਾਫ ਨਹੀਂ ਹੋਇਆ ਹੈ ਕਿ ਇਹ ਮੰਤਰੀ ਮੰਡਲ ਰਾਜਪਾਲ ਦੇ ਨਾਲ ਮੁਲਾਕਾਤ ਕਿੰਨੇ ਵਜੇ ਕਰਨਗੇ ਪਰ ਕਿਹਾ ਜਾ ਰਿਹਾ ਹੈ ਕਿ ਮੰਤਰੀ ਮੰਡਲ ਦੀ ਬੈਠਕ ਤੋਂ ਬਾਅਦ ਚੰਨੀ ਰਾਜਪਾਲ ਨਾਲ ਮੁਲਾਕਾਤ ਕਰ ਸਕਦੇ ਹਨ ।
ਜ਼ਿਕਰਯੋਗ ਹੈ ਕਿ ਜਦੋਂ ਤਕ ਨਵੇਂ ਬਣੇ ਮੁੱਖ ਮੰਤਰੀ ਭਗਵੰਤ ਮਾਨ ਸਹੁੰ ਚੁੱਕਦੇ ਨਹੀਂ , ਉਦੋਂ ਤੱਕ ਰਾਜਪਾਲ ਚਰਨਜੀਤ ਸਿੰਘ ਚੰਨੀ ਪੰਜਾਬ ਦੀ ਸਿਆਸਤ ਦੀ ਕੁਰਸੀ ਸੰਭਾਲਣ ਦਾ ਸਮਾਂ ਦੇ ਸਕਦੇ ਹਨ । ਜ਼ਿਕਰਯੋਗ ਹੈ ਕਿ ਜਿਸ ਤਰ੍ਹਾਂ ਇਨ੍ਹਾਂ ਵਿਧਾਨ ਸਭਾ ਚੋਣਾਂ ਦੇ ਨਤੀਜੇ ਸਾਹਮਣੇ ਆਏ ਹਨ , ਓਹਨਾ ਨੇ ਸਭ ਨੂੰ ਹੈਰਾਨ ਕਰ ਦਿੱਤਾ l
ਇਤਿਹਾਸਕ ਜਿੱਤ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਇਤਿਹਾਸ ਵਿੱਚ ਦਰਜ ਕੀਤੀ ਹੈ ਕਿ ਜਿੱਥੇ 92 ਸੀਟਾਂ ਨਾਲ ਆਮ ਆਦਮੀ ਪਾਰਟੀ ਨੇ ਜਿੱਤ ਹਾਸਿਲ ਕੀਤੀ , ਉਥੇ ਹੀ ਕਈ ਦਿੱਗਜ ਨੇਤਾ ਜਿਨ੍ਹਾਂ ਦੀ ਪਿਛੋਕੜ ਸਿਆਸਤ ਨਾਲ ਜੁੜੀ ਹੋਈ ਹੈ ਇਸ ਵਾਰ ਦੀਆਂ ਚੋਣਾਂ ਵਿੱਚ ਕਰਾਰੀ ਹਾਰ ਦਾ ਮੂੰਹ ਵੇਖਣਾ ਪਿਆ । ਇਨ੍ਹਾਂ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਤੋਂ ਪਹਿਲਾਂ ਵੱਖੋ ਵੱਖਰੀਆਂ ਕਿਆਸ ਲਗਾਇਆ ਜਾ ਰਿਹਾ ਸੀ ਪਰ ਉਨ੍ਹਾਂ ਕਿਆਸੀਆਂ ਤੇ ਆਮ ਆਦਮੀ ਪਾਰਟੀ ਦੀ ਜਿੱਤ ਨੇ ਪੂਰੀ ਤਰ੍ਹਾਂ ਪਾਣੀ ਫੇਰ ਦਿੱਤਾ ।
Previous Postਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੂੰ ਪਈਆਂ ਸਿਰਫ ਏਨੀਆਂ ਵੋਟਾਂ , ਦੇਖ ਸਭ ਰਹਿ ਗਏ ਹੈਰਾਨ
Next Postਪੰਜਾਬ ਦਾ ਮੁੱਖ ਮੰਤਰੀ ਬਣਨ ਤੋਂ ਪਹਿਲਾ ਭਗਵੰਤ ਮਾਨ ਨੂੰ ਕਰਨਾ ਪਵੇਗਾ ਇਹ ਕੰਮ – ਤਾਜਾ ਵੱਡੀ ਖਬਰ