ਆਈ ਤਾਜਾ ਵੱਡੀ ਖਬਰ
ਪੰਜਾਬ ਵਿਧਾਨ ਸਭਾ ਚੋਣਾਂ ਜਿਥੇ ਸ਼ਾਂਤੀ ਨਾਲ ਸੰਪੂਰਨ ਹੋ ਗਈਆਂ ਸਨ। ਉਥੇ ਹੀ ਇਹਨਾ ਚੋਣਾਂ ਤੋਂ ਬਾਅਦ ਚੋਣਾਂ ਦੇ ਨਤੀਜਿਆਂ ਬਾਰੇ 10 ਮਾਰਚ ਦਾ ਇੰਤਜ਼ਾਰ ਸਾਰੇ ਲੋਕਾਂ ਵੱਲੋਂ ਕੀਤਾ ਜਾ ਰਿਹਾ ਸੀ। ਜਿੱਥੇ ਕਰ ਇਨ੍ਹਾਂ ਚੋਣਾਂ ਦੇ ਨਤੀਜੇ ਐਲਾਨੇ ਗਏ ਹਨ ਉਥੇ ਹੀ ਬਹੁਤ ਸਾਰੀਆਂ ਪਾਰਟੀਆਂ ਨੂੰ ਵੱਡੇ ਝਟਕੇ ਲੱਗੇ ਹਨ। ਜਿੱਥੇ ਆਮ ਆਦਮੀ ਪਾਰਟੀ ਦੇ ਵੱਖ-ਵੱਖ ਜਗ੍ਹਾ ਤੋਂ ਉਮੀਦਵਾਰਾਂ ਵੱਲੋਂ ਦੂਜੀਆਂ ਪਾਰਟੀਆਂ ਦੇ ਉਮੀਦਵਾਰਾਂ ਨੂੰ ਵੱਡੇ ਫਰਕ ਨਾਲ ਹਰਾਇਆ ਗਿਆ ਹੈ। ਪੰਜਾਬ ਵਿੱਚ ਹੋਈ ਆਮ ਆਦਮੀ ਪਾਰਟੀ ਦੀ ਇਸ ਜਿੱਤ ਨੂੰ ਲੈ ਕੇ ਦੇਸ਼-ਵਿਦੇਸ਼ ਵਿੱਚ ਚਰਚਾ ਹੋ ਰਹੀ ਹੈ। ਹੁਣ ਕੱਲ੍ਹ ਹੋਈ ਹਾਰ ਤੋਂ ਮਗਰੋਂ ਅੱਜ ਇਸ ਕਾਰਨ ਕੈਪਟਨ ਨੂੰ ਮਿਲ ਰਹੀਆਂ ਹਰ ਪਾਸਿਓਂ ਵਧਾਈਆਂ, ਹਰ ਤਾਜ਼ਾ ਵੱਡੀ ਖ਼ਬਰ ਸਾਹਮਣੇ ਆਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਜਿੱਥੇ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਿੱਚ ਹੂੰਝਾਫੇਰ ਜਿੱਤ ਹਾਸਲ ਕੀਤੀ ਗਈ ਹੈ ਉਥੇ ਹੀ ਬਾਕੀ ਪਾਰਟੀਆਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਕਾਂਗਰਸ ਪਾਰਟੀ ਵਿਚ ਚਲੇ ਆ ਰਹੇ ਕਾਟੋ ਕਲੇਸ਼ ਦੇ ਕਾਰਨ ਜਿੱਥੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦਿੱਤਾ ਗਿਆ, ਜਿਸ ਤੋਂ ਬਾਅਦ ਉਨ੍ਹਾਂ ਵੱਲੋਂ ਕਾਂਗਰਸ ਪਾਰਟੀ ਦਾ ਸਾਥ ਛੱਡ ਦਿੱਤਾ ਗਿਆ ਅਤੇ ਆਪਣੀ ਨਵੀਂ ਪਾਰਟੀ ਬਣਾ ਕੇ ਚੋਣਾਂ ਵਿੱਚ ਆਪਣੇ ਉਮੀਦਵਾਰਾਂ ਨੂੰ ਉਤਾਰਿਆ ਗਿਆ। ਕੈਪਟਨ ਅਮਰਿੰਦਰ ਸਿੰਘ ਵੱਲੋਂ ਜਿੱਥੇ ਪਟਿਆਲਾ ਵਿੱਚ ਹੀ ਪਟਿਆਲਾ ਸ਼ਹਿਰੀ ਤੋਂ ਚੋਣ ਲੜੀ ਗਈ।
ਉਥੇ ਹੀ ਉਨ੍ਹਾਂ ਨੂੰ ਆਮ ਆਦਮੀ ਪਾਰਟੀ ਦੇ ਉਮੀਦਵਾਰ ਦੇ ਹੱਥੋਂ ਹਾਰ ਦਾ ਸਾਹਮਣਾ ਕਰਨਾ ਪਿਆ। ਕੈਪਟਨ ਅਮਰਿੰਦਰ ਸਿੰਘ ਨੇ ਆਖਿਆ ਸੀ ਕਿ ਉਹ ਆਪਣੇ ਘਰ ਤੋਂ ਹੀ ਚੋਣ ਲੜਨਗੇ ਅਤੇ ਇਸ ਨੂੰ ਛੱਡ ਕੇ ਕਿਤੇ ਨਹੀਂ ਜਾਣਗੇ। ਪਰ ਕੱਲ੍ਹ ਬਹੁਤ ਜ਼ਿਆਦਾ ਵੋਟਾਂ ਦੇ ਫਰਕ ਨਾਲ ਉਨ੍ਹਾਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ।
ਇਸ ਸਭ ਦੇ ਬਾਵਜੂਦ ਵੀ ਅੱਜ ਉਨ੍ਹਾਂ ਨੂੰ ਬਹੁਤ ਸਾਰੇ ਪ੍ਰਸ਼ੰਸਕਾਂ ਅਤੇ ਹੋਰ ਸਿਆਸੀ ਹਸਤੀਆਂ ਵੱਲੋਂ ਲਗਾਤਾਰ ਮੁਬਾਰਕਬਾਦ ਦਿੱਤੀ ਜਾ ਰਹੀ ਹੈ। ਕਿਉਂਕਿ ਕੈਪਟਨ ਅਮਰਿੰਦਰ ਸਿੰਘ ਦਾ ਅੱਜ ਜਨਮ ਦਿਨ ਹੈ। ਉਨ੍ਹਾਂ ਦੇ ਜਨਮ ਦਿਨ ਦੇ ਮੌਕੇ ਉਪਰ ਸਾਰੇ ਸਿਆਸੀ ਨੇਤਾਵਾਂ ਵੱਲੋਂ ਲਗਾਤਾਰ ਉਨ੍ਹਾਂ ਨੂੰ ਮੁਬਾਰਕਵਾਦ ਦਿੱਤੀਆਂ ਜਾ ਰਹੀਆਂ ਹਨ।
Previous Postਧਮਾਕੇਦਾਰ ਜਿੱਤ ਤੋਂ ਬਾਅਦ ਇਹ ਚਿਹਰੇ ਹੋ ਸਕਦੇ ਹਨ ਆਪ ਦੇ ਕੈਬਨਿਟ ਮੰਤਰੀ ਮੰਡਲ ਚ ਸ਼ਾਮਿਲ – ਤਾਜਾ ਵੱਡੀ ਖਬਰ
Next Postਤੂਫ਼ਾਨੀ ਜਿੱਤ ਤੋਂ ਬਾਅਦ ਭਗਵੰਤ ਮਾਨ ਅਤੇ ਕੇਜਰੀਵਾਲ ਬਾਰੇ ਆਈ ਇਹ ਤਾਜਾ ਵੱਡੀ ਖਬਰ , ਮਾਨ ਕਰਨ ਜਾ ਰਹੇ ਇਹ ਕੰਮ