ਕੱਲ੍ਹ ਹੋਏ ਪੁਲਸ ਲਾਠੀਚਾਰਜ ਤੋਂ ਬਾਅਦ ਹੁਣ ਆ ਗਈ ਇਹ ਵੱਡੀ ਮਾੜੀ ਖਬਰ – ਸੁਣ ਕਿਸਾਨਾਂ ਚ ਛਾਇਆ ਸੋਗ

ਆਈ ਤਾਜ਼ਾ ਵੱਡੀ ਖਬਰ

ਤਿੰਨ ਵਿਵਾਦਤ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦੇਸ਼ ਦੇ ਸਾਰੇ ਕਿਸਾਨਾਂ ਵੱਲੋਂ ਪਿਛਲੇ ਸਾਲ ਤੋਂ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ। ਇਸ ਸੰਘਰਸ਼ ਨੂੰ ਲੈ ਕੇ ਹੀ ਕੇਂਦਰ ਸਰਕਾਰ ਅਤੇ ਕਿਸਾਨ ਆਗੂਆਂ ਦੇ ਵਿਚਕਾਰ 3 ਦੌਰ ਦੀਆਂ ਬੈਠਕ ਵੀ ਹੋ ਚੁੱਕੀਆਂ ਹਨ। ਉੱਥੇ ਹੀ ਇਸ ਕਿਸਾਨੀ ਸੰਘਰਸ਼ ਦੌਰਾਨ ਬਹੁਤ ਸਾਰੇ ਕਿਸਾਨ ਸ਼ਹੀਦ ਵੀ ਹੋ ਚੁੱਕੇ ਹਨ। ਕਿਸਾਨਾਂ ਵੱਲੋਂ ਪਿਛਲੇ ਸਾਲ ਤੋਂ ਦਿੱਲੀ ਦੀਆਂ ਸਰਹੱਦਾਂ ਤੇ ਪੱਕੇ ਮੋਰਚੇ ਲਾਕੇ ਕੇਂਦਰ ਸਰਕਾਰ ਦੇ ਖਿਲਾਫ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਅਤੇ ਇਨ੍ਹਾਂ ਨੂੰ ਰੱਦ ਕੀਤੇ ਜਾਣ ਦੀ ਮੰਗ ਕੀਤੀ ਜਾ ਰਹੀ ਹੈ। ਕਿਸਾਨ ਜਥੇਬੰਦੀਆਂ ਨੇ ਕਿਹਾ ਹੈ ਕਿ ਜਦੋਂ ਤਕ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਨਹੀਂ ਕੀਤਾ ਜਾਵੇਗਾ ਉਦੋਂ ਤੱਕ ਉਨਾਂ ਦਾ ਸੰਘਰਸ਼ ਜਾਰੀ ਰਹੇਗਾ।

ਹੁਣ ਕੱਲ੍ਹ ਹੋਏ ਪੁਲਸ ਵੱਲੋਂ ਲਾਠੀਚਾਰਜ ਤੋਂ ਬਾਅਦ ਇਹ ਬੜੀ ਮਾੜੀ ਖਬਰ ਸਾਹਮਣੇ ਆਈ ਹੈ ਜਿਸ ਨਾਲ ਕਿਸਾਨਾਂ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ। ਹਰਿਆਣਾ ਦੇ ਕਰਨਾਲ ਵਿੱਚ ਜਿੱਥੇ ਕੱਲ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵੱਲੋਂ ਇੱਕ ਜਗ੍ਹਾ ਤੇ ਪ੍ਰੋਗਰਾਮ ਵਿੱਚ ਸ਼ਿਰਕਤ ਕੀਤੀ ਗਈ ਸੀ। ਉੱਥੇ ਹੀ ਕਿਸਾਨਾਂ ਵੱਲੋਂ ਉਨ੍ਹਾਂ ਦਾ ਖੇਤੀ ਕਾਨੂੰਨਾਂ ਨੂੰ ਲੈ ਕੇ ਵਿਰੋਧ ਕੀਤਾ ਜਾ ਰਿਹਾ ਸੀ। ਇਸ ਦੌਰਾਨ ਹੀ ਪੁਲਿਸ ਵੱਲੋਂ ਕਿਸਾਨਾਂ ਨੂੰ ਰੋਕਣ ਲਈ ਉਹਨਾਂ ਉਪਰ ਜਬਰਦਸਤ ਲਾਠੀਚਾਰਜ ਕਰ ਦਿੱਤਾ ਗਿਆ।

ਸ਼ਨੀਵਾਰ ਨੂੰ ਹੋਏ ਇਸ ਲਾਠੀਚਾਰਜ ਵਿਚ ਬਹੁਤ ਸਾਰੇ ਕਿਸਾਨ ਗੰ-ਭੀ-ਰ ਰੂਪ ਵਿੱਚ ਜ਼ਖਮੀ ਹੋਏ ਸਨ ਜਿਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ ਸੀ। ਉਨ੍ਹਾਂ ਵਿਚੋਂ ਹੀ ਇਕ ਕਿਸਾਨ ਦੀ ਹਾਲਤ ਗੰਭੀਰ ਸੀ ਅਤੇ ਜਿਸ ਦੀ ਅੱਜ ਮੌਤ ਹੋ ਗਈ। ਇਸ ਦੀ ਖਬਰ ਮਿਲਦੇ ਹੀ ਕਿਸਾਨ ਜਥੇਬੰਦੀਆਂ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ ਅਤੇ ਮ੍ਰਿਤਕ ਦੇ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਇਸ ਮ੍ਰਿਤਕ ਕਿਸਾਨ ਦੀ ਪਹਿਚਾਣ ਕਰਨਾਲ ਜ਼ਿਲੇ ਦੇ ਰਾਏਪੁਰ ਜਾਟਾਨ ਦੇ ਪਿੰਡ ਦੇ ਕਿਸਾਨ ਸ਼ੁਸ਼ੀਲ ਕਾਜਲ ਵਜੋਂ ਹੋਈ ਹੈ।

ਦੱਸਿਆ ਗਿਆ ਹੈ ਕਿ ਇਹ ਕਿਸਾਨ ਪਿਛਲੇ ਕਈ ਮਹੀਨਿਆਂ ਤੋਂ ਲਗਾਤਾਰ ਇਸ ਕਿਸਾਨੀ ਸੰਘਰਸ਼ ਦਾ ਹਿੱਸਾ ਬਣਿਆ ਹੋਇਆ ਸੀ। ਜੋ ਸ਼ਨੀਵਾਰ ਨੂੰ ਵਿਰੋਧ ਪ੍ਰਦਰਸ਼ਨ ਦੌਰਾਨ ਪੁਲਿਸ ਵੱਲੋਂ ਕੀਤੇ ਗਏ ਲਾਠੀਚਾਰਜ ਦਾ ਸ਼ਿਕਾਰ ਹੋ ਗਿਆ ਸੀ। ਇਸ ਸਾਰੀ ਘਟਨਾ ਦੀ ਕਿਸਾਨ ਆਗੂ ਰਾਕੇਸ਼ ਟਿਕੈਤ ਵੱਲੋਂ ਨਿਖੇਧੀ ਕੀਤੀ ਗਈ ਹੈ ਉਨ੍ਹਾਂ ਆਖਿਆ ਹੈ ਤਾਲਿਬਾਨ ਵਾਂਗ ਏਥੇ ਵੀ ਸਰਕਾਰ ਵੱਲੋਂ ਅਜਿਹਾ ਸਭ ਕੀਤਾ ਜਾ ਰਿਹਾ ਹੈ।